ਸਵਰਨ ਗੁਲਾਟੀ, ਮੋਗਾ : ਸਰਕਾਰੀ ਸਮਾਰਟ ਪ੍ਰਰਾਇਮਰੀ ਸਕੂਲਾਂ ਵਿਚ ਜ਼ਿਲ੍ਹੇ ਦੇ ਸਮੂਹ ਪ੍ਰਰੀ ਪ੍ਰਰਾਇਮਰੀ ਸਕੂਲਾਂ ਦੇ ਨੰਨ੍ਹੇ ਬੱਚਿਆਂ ਵੱਲੋਂ ਆਪਣੇ ਅਧਿਆਪਕਾਂ ਦੀ ਦੇਖ-ਰੇਖ ਹੇਠ ਨਿੱਕੇ-ਨਿੱਕੇ ਹੱਥਾਂ ਦੇ ਕੋਮਲ ਪੋਟਿਆਂ ਨਾਲ ਫੋਟੋ ਫਰੇਮ ਦੀ ਸਿਰਜਣਾ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਵਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਰੀ ਪ੍ਰਰਾਇਮਰੀ ਦੇ ਬੱਚਿਆਂ ਲਈ ਮਹੀਨਾਵਾਰ ਸਰਗਰਮੀਆਂ ਤਹਿਤ ਅੱਜ ਫੋਟੋ ਫਰੇਮ ਬਣਾਉਣ ਦਾ ਦਿਨ ਨਿਸ਼ਚਿਤ ਕੀਤਾ ਗਿਆ ਸੀ, ਜਿਸ ਵਿਚ ਬੱਚਿਆਂ ਨੇ ਆਪਣੇ ਅਧਿਆਪਕਾਂ ਦੀ ਨਿਗਰਾਨੀ ਹੇਠ ਬਹੁਤ ਸੋਹਣੇ-ਸੋਹਣੇ ਫੋਟੋ ਫਰੇਮ ਬਣਾਏ, ਜਿਸ ਪ੍ਰਤੀ ਬੱਚਿਆਂ ਵਿਚ ਵਿਸ਼ੇਸ਼ ਉਤਸ਼ਾਹ ਪਾਇਆ ਗਿਆ। ਜਾਣਕਾਰੀ ਦਿੰਦਿਆਂ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਸਿੱ ਗੁਰਪ੍ਰਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਸਰਗਰਮੀਆਂ ਨੂੰ ਕਰਨ ਦਾ ਮਕਸਦ ਬੱਚਿਆਂ ਅੰਦਰ ਕੁੱਝ ਨਿਵੇਕਲਾ ਕਰਦਿਆਂ ਵਿਵਹਾਰਿਕ ਰੂਪ ਵਿਚ ਸਿਰਜਣਾਤਮਕ ਸਕਤੀ ਦਾ ਵਿਕਾਸ ਕਰਨਾ ਹੁੰਦਾ ਹੈ ਅਤੇ ਬੱਚਿਆਂ ਨੂੰ ਆਪਣੇ ਨਿੱਕੇ-ਨਿੱਕੇ ਹੱਥਾਂ ਨਾਲ ਵੱਡੇ-ਵੱਡੇ ਕੰਮ ਕਰਨ ਅਤੇ ਉੱਜਲ ਭਵਿੱਖ ਵਿਚ ਨਿਰਣਾਇਕ ਭੂਮਿਕਾ ਨਿਭਾਉਣ ਲਈ ਤਿਆਰ ਕੀਤਾ ਜਾਂਦਾ ਹੈ।

ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਸ਼ ਕੁਮਾਰ ਗੋਇਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵੱਲੋਂ ਤਿੰਨ ਤੋਂ ਛੇ ਸਾਲ ਦੀ ਉਮਰ ਵਰਗ ਵਿੱਚ ਆਉਂਦੇ ਇਨ੍ਹਾਂ ਪ੍ਰਰੀ ਪ੍ਰਰਾਇਮਰੀ ਬੱਚਿਆਂ ਦੀਆਂ ਸਰਗਰਮੀਆਂ ਦੀਆਂ ਖੂਬਸੂਰਤ ਤਸਵੀਰਾਂ, ਐਲਬੰਮ, ਵੀਡੀਓ ਅਤੇ ਪੋਸਟਰ ਪ੍ਰਰਾਪਤ ਹੁੰਦੇ ਰਹੇ, ਜਿਨ੍ਹਾਂ ਨੂੰ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਆਪਣੇ ਸਕੂਲਾਂ ਅਤੇ ਆਪੋ-ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇੇਅਰ ਕੀਤਾ ਗਿਆ, ਜਿਨ੍ਹਾਂ ਨੂੰ ਸਕੂਲ ਪ੍ਰਬੰਧਕੀ ਕਮੇਟੀਆਂ, ਮਾਪਿਆਂ, ਚੁਣੇ ਹੋਏ ਨੁਮਾਇੰਦਿਆਂ, ਪਤਵੰਤਿਆਂ, ਗੈਰ ਵਾਸੀ ਭਾਰਤੀਆਂ ਅਤੇ ਲੋਕਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਗਿਆ। ਸਕੂਲ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਨਾਲ ਸਰਕਾਰੀ ਸਕੂਲਾਂ ਵਿਚ ਸਿੱਖਿਆ ਪ੍ਰਰਾਪਤ ਕਰ ਰਹੇ ਬੱਚਿਆਂ ਅਤੇ ਮਾਪਿਆਂ ਦੀ ਸਾਂਝ ਅਤੇ ਵਿਸ਼ਵਾਸ ਵਿਚ ਹੋਰ ਵਾਧਾ ਹੋਵੇਗਾ।