- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਘੱਲ ਕਲਾਂ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਘੱਲ ਕਲਾਂ ਦੇ ਬੂਥ ਨੰਬਰ 56 ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਯਾਤਰਾ ਕਰਵਾਈ ਗਈ। ਇਸ ਮੌਕੇ ਪਿੰਡ ਵਾਸੀਆਂ ਅਤੇ ਸੰਗਤਾਂ ਵਿਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਯਾਤਰਾ ਸਬੰਧੀ ਪ੍ਰਬੰਧ ਕੀਤੇ ਗਏ। ਹਾਜ਼ਰ ਆਗੂਆਂ ਨੇ ਕਿਹਾ ਕਿ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਨਾਲ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਯਾਤਰਾ ਦੌਰਾਨ ਸ਼ਰਧਾਲੂਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਾਗ ਲਿਆ। ਯਾਤਰਾ ਲਈ ਰਵਾਨਾ ਹੋਣ ਵਾਲੀ ਸੰਗਤ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਇਸ ਸਹੂਲਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸਾਂਝੇ ਤੌਰ ’ਤੇ ਯਾਤਰਾ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ। ਇਸ ਮੌਕੇ ਸ਼ਰਨਜੀਤ ਭੁੱਲਰ ਹਲਕਾ ਇੰਚਾਰਜ ਮੋਗਾ, ਸਾਬਕਾ ਪੰਚਾਇਤ ਮੈਂਬਰ ਬਲਵਿੰਦਰ ਸਿੰਘ ਧੰਮੀ, ਮੈਂਬਰ ਬਲਦੇਵ ਸਿੰਘ ਕਾਕਾ ਧੰਮੀ, ਚਮਕੌਰ ਸਿੰਘ ਸਲ੍ਹੀਣਾ, ਰਣਧੀਰ ਸਿੰਘ ਅਟਵਾਲ ਢੁੱਡੀਕੇ, ਹਰਪ੍ਰੀਤ ਸਿੰਘ ਗਲੋਟੀ, ਪਰਮਜੀਤ ਸਿੰਘ, ਹਰਮਨਪ੍ਰੀਤ ਸਿੰਘ, ਪ੍ਰਦੀਪ ਸਿੰਘ ਮੋਗਾ, ਕਰਨਦੀਪ ਚੋਟੀਆਂ, ਮਨਦੀਪ ਸ਼ਰਮਾ ਮੋਗਾ ਅਤੇ ਦੀਪ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ। ਯਾਤਰਾ ਮੌਕੇ ਸੰਗਤਾਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਯਾਤਰਾ ਦੇ ਪ੍ਰਬੰਧਾਂ ’ਚ ਸਹਿਯੋਗ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਦਾ ਵੀ ਧਿਆਨ ਰੱਖਿਆ ਗਿਆ।