
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮੋਗਾ: ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਪ੍ਰੀ-ਨਰਸਰੀ ਤੋਂ ਯੂਕੇਜੀ ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਪਿੰਕ ਡੇਅ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਅਤੇ ਗੁਲਾਬੀ ਰੰਗ ਦੀਆਂ ਵੱਖ-ਵੱਖ ਵਸਤੂਆਂ ਲਿਆ ਕੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਅਧਿਆਪਕਾਂ ਨੇ ਬੱਚਿਆਂ ਨੂੰ ਗੁਲਾਬੀ ਰੰਗ ਦੀ ਪਛਾਣ ਕਰਵਾਉਣ ਲਈ ਕਈ ਰੋਚਕ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ। ਵਿਦਿਆਰਥੀਆਂ ਨੇ ਗੁਲਾਬੀ ਰੰਗ ਨਾਲ ਸੰਬੰਧਿਤ ਡਰਾਇੰਗ ਅਤੇ ਹੋਰ ਰਚਨਾਤਮਿਕ ਗਤੀਵਿਧੀਆਂ ਵਿਚ ਭਾਗ ਲਿਆ। ਬੱਚਿਆਂ ਨੇ ਆਪਣੇ ਕਲਾਸਰੂਮ ਦੇ ਬੋਰਡਾਂ ਨੂੰ ਵੀ ਗੁਲਾਬੀ ਰੰਗ ਦੀਆਂ ਵਸਤੂਆਂ ਨਾਲ ਸੁੰਦਰ ਢੰਗ ਨਾਲ ਸਜਾਇਆ। ਸਕੂਲ ਦੀ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਅਤੇ ਡਾਇਰੈਕਟਰ ਸੁਭਾਸ਼ ਪਲਤਾ ਨੇ ਵਿਦਿਆਰਥੀਆਂ ਦਾ ਹੌਂਸਲਾ ਵਧਾਇਆ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅਧਿਆਪਕਾਂ ਦੀ ਮਿਹਨਤ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਬੱਚਿਆਂ ਲਈ ਇਸੇ ਤਰ੍ਹਾਂ ਨਵੀਆਂ ਅਤੇ ਮਜ਼ੇਦਾਰ ਗਤੀਵਿਧੀਆਂ ਲੱਭਦੇ ਰਹਿਣ ਤਾਂ ਜੋ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦਾ ਸਰਵਪੱਖੀ ਵਿਕਾਸ ਵੀ ਹੋ ਸਕੇ। ਇਹ ਪਿੰਕ ਡੇਅ ਬੱਚਿਆਂ ਲਈ ਸਿੱਖਣ, ਖੇਡਣ ਅਤੇ ਖੁਸ਼ੀਆਂ ਸਾਂਝੀਆਂ ਕਰਨ ਦਾ ਇਕ ਯਾਦਗਾਰ ਅਨੁਭਵ ਰਿਹਾ।