
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪ੍ਰਮੁੱਖ ਸਿੱਖਿਆ ਸੰਸਥਾ ਦ ਲਰਨਿੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ: ਪ੍ਰਮੁੱਖ ਸਿੱਖਿਆ ਸੰਸਥਾ ਦ ਲਰਨਿੰਗ ਫੀਲਡ ਏ ਗਲੋਬਲ ਸਕੂਲ ਟੀਐੱਲਐੱਫ ਮੋਗਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵੇਟਲਿਫਟਿੰਗ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ’ਚ ਸਕੂਲ ਦੇ ਦੋ ਹੋਣਹਾਰ ਖਿਡਾਰੀਆਂ ਨੇ ਆਪਣੀਆਂ-ਆਪਣੀਆਂ ਭਾਰ ਸ਼੍ਰੇਣੀਆਂ ’ਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦੇ ਤਗਮੇ ਜਿੱਤੇ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਪਰਿਵਾਰ ’ਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਕਲਾਸ 11ਵੀਂ ਦੇ ਵਿਦਿਆਰਥੀ ਵੈਭਵ ਗੁਪਤਾ ਨੇ ਅੰਡਰ-19 ਲੜਕਿਆਂ ਦੀ 81 ਕਿੱਲੋਗ੍ਰਾਮ ਭਾਰ ਸ਼੍ਰੇਣੀ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਕਰਨਪ੍ਰੀਤ ਸਿੰਘ ਨੇ ਅੰਡਰ-19 ਲੜਕਿਆਂ ਦੀ 102 ਕਿੱਲੋਗ੍ਰਾਮ ਭਾਰ ਸ਼੍ਰੇਣੀ ’ਚ ਦਮਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ। ਦੋਵਾਂ ਖਿਡਾਰੀਆਂ ਨੇ ਮੁਕਾਬਲੇ ਦੌਰਾਨ ਆਪਣੀ ਤਾਕਤ, ਤਕਨੀਕ, ਆਤਮ-ਵਿਸ਼ਵਾਸ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਇਸ ਸਫ਼ਲਤਾ ਪਿੱਛੇ ਨਿਰੰਤਰ ਅਭਿਆਸ, ਸਖ਼ਤ ਮਿਹਨਤ, ਖੇਡ ਪ੍ਰਤੀ ਸਮਰਪਣ ਅਤੇ ਕੋਚਾਂ ਦੀ ਅਗਵਾਈ ਦੀ ਅਹਿਮ ਭੂਮਿਕਾ ਰਹੀ। ਦੋਵਾਂ ਖਿਡਾਰੀਆਂ ਦੀ ਪ੍ਰਾਪਤੀ ਨੇ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਅਤੇ ਸਕੂਲ ਨੂੰ ਮਾਣ ਮਹਿਸੂਸ ਕਰਵਾਇਆ ਹੈ, ਸਗੋਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਦੇ ਖੇਤਰ ’ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਵੈਭਵ ਗੁਪਤਾ ਅਤੇ ਕਰਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ’ਚ ਅਨੁਸ਼ਾਸਨ, ਆਤਮ-ਵਿਸ਼ਵਾਸ, ਲੀਡਰਸ਼ਿਪ ਦੀ ਭਾਵਨਾ ਅਤੇ ਸੰਘਰਸ਼ ਕਰਨ ਦੀ ਸਮਰੱਥਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਟੀਐੱਲਐੱਫ਼ ’ਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਆਪਣੀ ਪ੍ਰਤਿਭਾ ਨਿਖਾਰਨ ਲਈ ਬਿਹਤਰ ਮੌਕੇ ਅਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਖਿਡਾਰੀਆਂ ਦੀ ਮਿਹਨਤ ਅਤੇ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਭਵਿੱਖ ’ਚ ਵੀ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਸਕੂਲ ਦੀ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਵੀ ਦੋਵਾਂ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਵੈਭਵ ਗੁਪਤਾ ਅਤੇ ਕਰਨਪ੍ਰੀਤ ਸਿੰਘ ਦੀ ਸਫ਼ਲਤਾ ਉਨ੍ਹਾਂ ਦੀ ਲਗਨ, ਨਿਰੰਤਰ ਅਭਿਆਸ ਅਤੇ ਮਜ਼ਬੂਤ ਇੱਛਾ-ਸ਼ਕਤੀ ਦਾ ਨਤੀਜਾ ਹੈ। ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਦ ਲਰਨਿੰਗ ਫੀਲਡ–ਏ ਗਲੋਬਲ ਸਕੂਲ ਮੋਗਾ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਉੱਤਮਤਾ ਵੱਲ ਇਕ ਹੋਰ ਮਹੱਤਵਪੂਰਨ ਕਦਮ ਮੰਨਦਾ ਹੈ।