- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵੇਂ ਖੇਡ ਸੀਜ਼ਨ ਦੀ ਸ਼ੁਰੂਆਤ ਮੌਕੇ

ਅਵਤਾਰ ਸਿੰਘ, ਪੰਜਾਬੀ ਜਾਗਰਣ ਅਜੀਤਵਾਲ: ਨਵੇਂ ਖੇਡ ਸੀਜ਼ਨ ਦੀ ਸ਼ੁਰੂਆਤ ਮੌਕੇ ਖਿਡਾਰੀਆਂ ਵਿਚ ਉਤਸ਼ਾਹ ਵਧਾਉਣ ਲਈ ਮੌਜੂਦਾ ਸਰਪੰਚ ਰਾਜਾ ਸਿੰਘ, ਮੌਜੂਦਾ ਮੈਂਬਰ ਜਸਵੀਰ ਸਿੰਘ ਜੱਸਾ ਅਤੇ ਐੱਨਆਰਆਈ ਇੰਦਰਪ੍ਰੀਤ ਸਿੰਘ ਸੰਧੂ ਆਸਟ੍ਰੇਲੀਆ ਵੱਲੋਂ ਖਿਡਾਰੀਆਂ ਲਈ ਨਵੀਂ ਜਰਸੀ ਸਪਾਂਸਰ ਕੀਤੀ ਗਈ। ਇਸ ਮੌਕੇ ਸਰਪੰਚ ਰਾਜਾ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਸਿਹਤਮੰਦ ਮੁਕਾਬਲੇ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਮੌਜੂਦਾ ਮੈਂਬਰ ਜਸਵੀਰ ਸਿੰਘ ਜੱਸਾ ਨੇ ਕਿਹਾ ਕਿ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਂ ਜਰਸੀ ਮਿਲਣ ਨਾਲ ਖਿਡਾਰੀਆਂ ਦਾ ਹੌਸਲਾ ਵਧੇਗਾ ਅਤੇ ਉਹ ਹੋਰ ਵੀ ਜੋਸ਼ ਨਾਲ ਖੇਡ ਮੈਦਾਨ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਇਸ ਮੌਕੇ ਐੱਨਆਰਆਈ ਇੰਦਰਪ੍ਰੀਤ ਸਿੰਘ ਸੰਧੂ, ਆਸਟ੍ਰੇਲੀਆ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ, ਜਿਨ੍ਹਾਂ ਵੱਲੋਂ ਖੇਡਾਂ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਆਪਣਾ ਯੋਗਦਾਨ ਪਾਇਆ ਗਿਆ। ਪਿੰਡ ਵਾਸੀਆਂ ਅਤੇ ਖਿਡਾਰੀਆਂ ਨੇ ਸਪਾਂਸਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।