ਕੈਪਸ਼ਨ-ਪੋਲੀਓ ਦਿਵਸ ਦੇ ਪਹਿਲੇ ਦਿਨ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਂਦੇ ਹੋਏ ਸਿਹਤ ਵਿਭਾਗ ਵੱਲੋਂ ਟੀਮ ਇੰਚਾਰਜ ਪਰਮਿੰਦਰ ਕੁਮਾਰ, ਪਲਵਿੰਦਰ ਸਿੰਘ ਤੇ ਨਾਲ ਐੱਸ ਐਪ ਸੀਰੀ ਨਰਸਿੰਗ ਸਕੂਲ ਦੇ ਵਿਦਿਆਰਥੀ।

ਨੰਬਰ : 19 ਮੋਗਾ 13 ਪੀ

ਸਤਨਾਮ ਸਿੰਘ ਘਾਰੂ, ਧਰਮਕੋਟ : ਸਿਹਤ ਵਿਭਾਗ ਵੱਲੋਂ ਪੂਰੇ ਦੇਸ਼ 'ਚ ਪੋਲੀਓ ਦਿਵਸ ਮਨਾਇਆ ਗਿਆ। ਇਹ ਪੋਲੀਓ ਦਿਵਸ ਤਿੰਨ ਦਿਨ ਦਾ ਹੋਵੇਗਾ ਜਿਸ 'ਚ ਪੂਰੇ ਭਾਰਤ ਵਿੱਚ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਈ ਜਾਵੇਗੀ। ਇਸ ਸਮੇਂ ਸਿਹਤ ਵਿਭਾਗ ਬਲਾਕ ਕੋਟ ਈਸੇ ਖਾਂ ਵੱਲੋਂ ਵੀ ਵੱਖ-ਵੱਖ ਟੀਮਾਂ ਬਣਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇੰਡਸਟਰੀ ਏਰੀਏ ਦੀ ਟੀਮ ਦੇ ਇੰਚਾਰਜ ਪਰਮਿੰਦਰ ਕੁਮਾਰ ਤੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਤੋਂ ਲੈ ਕੇ ਤਿੰਨ ਦਿਨਾਂ ਤਕ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਤੇ ਉਨ੍ਹਾਂ ਦੀ ਟੀਮ ਵੱਲੋਂ ਜਲਾਲਾਬਾਦ ਪੂਰਬੀ ਤੇ ਫਤਿਹਗੜ੍ਹ ਕੋਰੋਟਾਣਾ ਰੋਡ ਤੋਂ ਦਾਤਾ ਰੋਡ ਦੇ ਸਾਰੇ ਭੱਠਿਆਂ ਤੇ ਜਾ ਕੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੋ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸ ਸਮੇਂ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਐਸ ਐਫ ਸੀ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪਹਿਲੇ ਦਿਨ ਹੁਣ ਤਕ ਉਨ੍ਹਾਂ ਦੀ ਟੀਮ ਵੱਲੋਂ ਦੋ ਸੌ ਤੋਂ ਉੱਪਰ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ।