15 ਗ੍ਰਾਮ ਹੈਰੋਇਨ ਸਮੇਤ 2 ਭਰਾ ਕਾਬੂ, ਪਰਚਾ ਦਰਜ
ਪੁਲਿਸ ਨੇ ਗਸ਼ਤ ਦੌਰਾਨ ਦੋ ਭਰਾਵਾਂ
Publish Date: Wed, 01 Apr 2026 04:05 PM (IST)
Updated Date: Thu, 02 Apr 2026 04:01 AM (IST)
ਸਵਰਨ ਗੁਲਾਟੀ ਪੰਜਾਬੀ ਜਾਗਰਣ ਮੋਗਾ: ਪੁਲਿਸ ਨੇ ਗਸ਼ਤ ਦੌਰਾਨ ਦੋ ਭਰਾਵਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਦੇ ਇੰਸਪੈਕਟਰ ਰਾਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੌਲਦਾਰ ਸੰਦੀਪ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਕਰ ਰਹੇ ਸੀ। ਜਦ ਉਨ੍ਹਾਂ ਦੀ ਪੁਲਿਸ ਪਾਰਟੀ ਪਿੰਡ ਲੁਹਾਰਾ ਦੇ ਫ਼ਲਾਈਓਵਰ ਕੋਲ ਪੁੱਜੀ ਤਾਂ ਉੱਥੇ ਸ਼ੱਕ ਦੇ ਚੱਲਦਿਆਂ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਦੋਨੋਂ ਨੌਜਵਾਨਾਂ ਦੀ ਪਹਿਚਾਣ ਅਰਸ਼ਦੀਪ ਸਿੰਘ ਅਤੇ ਬਲਜੀਤ ਸਿੰਘ ਵਾਸੀ ਪਿੰਡ ਬਿਲਾਸਪੁਰ ਦੇ ਰਹਿਣ ਵਾਲੇ ਹਨ ਅਤੇ ਇਹ ਦੋਨੋਂ ਸਕੇ ਭਰਾ ਹਨ। ਪੁਲਿਸ ਨੇ ਕਾਬੂ ਕੀਤੇ ਕਥਿਤ ਅਰੋਪੀਆਂ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕਰ ਲਿਆ ਹੈ।