265 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨ ਗ੍ਰਿਫਤਾਰ
ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ
Publish Date: Thu, 16 Apr 2026 05:27 PM (IST)
Updated Date: Fri, 17 Apr 2026 04:09 AM (IST)
ਸਵਰਨ ਗੁਲਾਟੀ ਪੰਜਾਬੀ ਜਾਗਰਣ ਮੋਗਾ : ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਨੇ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ 265 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦੇਦੇ ਹੋਏ ਥਾਣਾ ਸਿਟੀ ਸਾਊਥ ਪੁਲਿਸ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਕਰ ਰਹੇ ਸੀ ਜਦ ਉਨ੍ਹਾਂ ਦੀ ਪੁਲਿਸ ਪਾਰਟੀ ਡੀਐੱਮ ਕਾਲਜ ਦੀਆਂ ਬਾਹਰਲੀਆਂ ਗਰਾਊਡਾਂ ਦੇ ਕੋਲ ਪਏ ਪਲਾਟਾ ਨੇੜੇ ਪੁੱਜੀ ਤਾਂ ਉਥੇ ਸ਼ੱਕ ਦੇ ਅਧਾਰ ਤੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ 265 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਬਰਾਮਦ ਕੀਤੀ ਹੈਰੋਇਨ ਨੂੰ ਕਬਜੇ ਵਿਚ ਲੈਕੇ ਕਾਬੂ ਕੀਤੇ ਦੋਨੋ ਨੌਜਵਾਨਾਂ ਦੀ ਪਹਿਚਾਣ ਅਜੈ ਕੁਮਾਰ ਵਾਸੀ ਪ੍ਰੀਤ ਨਗਰ ਮੋਗਾ ਅਤੇ ਸੁਖਮਿੰਦਰ ਸਿੰਘ ਵਾਸੀ ਪੁਲੀ ਵਾਲਾ ਮਹੱਲਾ ਦੇ ਰੂਪ ਵਿਚ ਦੱਸੀ ਹੈ। ਉਨ੍ਹਾਂ ਕਿਹਾ ਕਿ ਕਾਬੂ ਕੀਤੇ ਦੋਨੋ ਮੁਲਜਮਾਂ ਦੇ ਖਿਲਾਫ਼ ਥਾਣਾ ਸਿਟੀ ਸਾਊਥ ਵਿਚ ਮਾਮਲਾ ਦਰਜ ਕਰ ਲਿਆ ਹੈ।