ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ
ਥਾਣਾ ਸਿਟੀ ਸਾਊਥ ਮੋਗਾ ਦੀ ਪੁਲਿਸ
Publish Date: Wed, 25 Mar 2026 04:23 PM (IST)
Updated Date: Thu, 26 Mar 2026 03:59 AM (IST)

ਸਵਰਨ ਗੁਲਾਟੀ ਪੰਜਾਬੀ ਜਾਗਰਣ, ਮੋਗਾ: ਥਾਣਾ ਸਿਟੀ ਸਾਊਥ ਮੋਗਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵੱਡੇ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ ਪਾਬੰਦੀਸ਼ੁਦਾ ਦਵਾਈ ਦੀਆਂ 400 ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦੇਦੇ ਹੋਏ ਥਾਣਾ ਸਿਟੀ ਸਾਊਥ ਪੁਲਿਸ ਦੇ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਡੀਜੀਪੀ ਪੰਜਾਬ ਵੱਲੋ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਨੀਲਾਂਬਰੀ ਜਗਦਲੇ ਵਿਜੇ ਆਈਜੀ ਫ਼ਰੀਦਕੋਟ ਰੇਂਜ਼, ਅਜੈ ਗਾਂਧੀ ਐੱਸਐੱਸ ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐੱਸਪੀ (ਆਈ) ਮੋਗਾ, ਗੁਰਪ੍ਰੀਤ ਸਿੰਘ ਡੀਐੱਸਪੀ (ਸਿਟੀ) ਮੋਗਾ ਦੀ ਸੁਪਰਵੀਜ਼ਨ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫ਼ਲਤਾ ਮਿਲੀ ਜਦ ਥਾਣਾ ਸਿਟੀ ਸਾਊਥ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 400 ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਮਿਤੀ 23 ਮਾਰਚ ਨੂੰ ਸਹਾਇਕ ਥਾਣੇਦਾਰ ਸਰਦਾਰਾ ਸਿੰਘ ਸਮੇਤ ਪੁਲਿਸ ਪਾਰਟੀ ਬੁੱਕਣ ਵਾਲਾ ਰੋਡ ਪਰ ਨਵੇਂ ਬਣ ਰਹੇ ਪੁੱਲ ਦੇ ਕੋਲ ਇਕ ਵਿਅਕਤੀ ਹਰਦੇਵ ਸਿੰਘ ਵਾਸੀ ਪ੍ਰਵਾਨਾ ਨਗਰ ਮੋਗਾ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 400 ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਥਾਣਾ ਸਿਟੀ ਸਾਊਥ ਵਿਖੇ ਮੁਕੱਦਮਾ ਨੰਬਰ 112 ਮਿਤੀ 23.03.2026 ਅਧੀਨਧਾਰਾ 22 ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਪਿਛਲੇ ਸਮੇਤ ਵਿਚ ਵੱਖ ਵੱਖ ਥਾਣਿਆਂ ਵਿਚ 15 ਦੇ ਕਰੀਬ ਮਾਮਲੇ ਦਰਜ ਹਨ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਦਰਜ ਪੁਰਾਣੇ ਇਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਜ਼ਿਲ੍ਹਾ ਐਡੀਸ਼ਨਲ ਸ਼ੈਸ਼ਨ ਜੱਜ ਵੱਲੋਂ ਮਿਤੀ 24 ਮਾਰਚ ਨੂੰ 2026 ਨੂੰ 15 ਸਾਲ ਦੀ ਸਖ਼ਤ ਸਜ਼ਾ ਅਤੇ 2 ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ। ਉਨ੍ਹਾਂ ਕਿ ਪੁਲਿਸ ਵੱਲੋਂ ਅਰੋਪੀ ਤੋ ਹੋਰ ਪੁੱਛਗਿੱਛ ਕਰਨ ਲਈ ਉਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਮਾਨਯੋਗ ਜੱਜ ਵੱਲੋਂ ਉਸ ਦਾ ਇਕ ਦਿਨ ਦਾ ਪੁਲਿਸ ਰੀਮਾਂਡ ਦਿੱਤਾ ਗਿਆ ਅਤੇ ਰੀਮਾਂਡ ਦੌਰਾਨ ਅਰੋਪੀ ਹਰਦੇਵ ਸਿੰਘ ਉਕਤ ਪਾਸੋਂ ਬੈਕਵਰਡ ਅਤੇ ਫਾਰਵਰਡ ਲਿੰਕਾ ਸਬੰਧੀ ਡੂਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।