- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਿਲ੍ਹਾ ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ

ਸਵਰਨ ਗੁਲਾਟੀ ਪੰਜਾਬੀ ਜਾਗਰਣ ਮੋਗਾ : ਜਿਲ੍ਹਾ ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਨੁੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਐੱਸਐੱਸਪੀ ਮੋਗਾ ਸਰਤਾਜ ਸਿੰਘ ਚਾਹਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਨਸ਼ਾ ਤਸਕਰਾਂ ਖਿ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨੀਲਾਂਬਰੀ ਜਗਦਲੇ ਵਿਜੇ ਆਈਪੀਐੱਸ ਆਈਜੀ ਫਰੀਦਕੋਟ ਰੇਂਜ ਅਤੇ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐੱਸਪੀ ਇਨਵੈਸਟੀਗੇਸ਼ਨ ਮੋਗਾ ਦੀ ਸੁਪਰਵੀਜ਼ਨ ਅਤੇ ਸੁਖਵਿੰਦਰ ਸਿੰਘ ਬਰਾੜ ਡੀਐੱਸਪੀ ਧਰਮਕੋਟ ਦੀ ਅਗਵਾਈ ਹੇਠ ਇੰਸਪੈਕਟਰ ਸੁਨੀਤਾ ਰਾਣੀ ਮੁੱਖ ਅਫ਼ਸਰ ਥਾਣਾ ਕੋਟ ਈਸੇ ਖਾਂ ਅਤੇ ਉਨ੍ਹਾਂ ਦੀ ਪੁਲਿਸ ਟੀਮ ਵੱਲੋਂ ਇਲਾਕੇ ਵਿਚ ਗਸ਼ਤ ਅਤੇ ਨਸ਼ਾ ਤਸਕਰਾਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਸੀ। ਦੌਰਾਨੇ ਗਸ਼ਤ 10 ਜੂਨ ਨੂੰ ਇੰਸਪੈਕਟਰ ਸੁਨੀਤਾ ਰਾਣੀ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਰਵਾਨਾ ਸੀ ਜਦੋਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਸੋਨੂੰ ਵਾਸੀ ਪੀਰ ਮੁਹੰਮਦ ਜ਼ਿਲ੍ਹਾ ਫਿਰੋਜ਼ਪੁਰ ਅਤੇ ਕਰਨ ਵਾਸੀ ਵਾਰਿਸ ਵਾਲਾ ਜੱਟਾਂ ਜ਼ਿਲ੍ਹਾ ਫਿਰੋਜ਼ਪੁਰ ਜ਼ੋਕਿ ਕਥਿਤ ਤੌਰ ਤੇ ਹੈਰੋਇਨ ਵੇਚਣ ਦੇ ਆਦੀ ਹਨ ਉਹ ਦੋਨੋ ਜਣੇ ਇਕ ਬਿਨ੍ਹਾ ਨੰਬਰ ਦੇ ਮੋਟਰਸਾਈਕਲ ਤੇ ਦਾਣਾ ਮੰਡੀ ਮੋਗਾ ਰੋਡ ਕੋਟ ਈਸੇ ਖਾਂ ਵਿਖੇ ਗਾਹਕਾਂ ਦੀ ਉਡੀਕ ਕਰ ਰਹੇ ਹਨ। ਇਤਲਾਹ ਨੂੰ ਭਰੋਸੇਯੋਗ ਮੰਨਦੇ ਹੋਏ ਪੁਲਿਸ ਪਾਰਟੀ ਵੱਲੋਂ ਤੁਰੰਤ ਰੇਡ ਕੀਤੀ ਗਈ ਅਤੇ ਦੋਵਾਂ ਅਰੋਪੀਆ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਅਰੋਪੀਆ ਦੀ ਤਲਾਸ਼ੀ ਦੌਰਾਨ ਉਹਨਾਂ ਦੇ ਕਬਜ਼ੇ ਵਿਚੋਂ 01 ਕਿਲੋਗ੍ਰਾਮ ਹੈਰੋਇਨ ਅਤੇ 01 ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤਾ ਗਿਆ। ਇਸ ਸਬੰਧੀ ਅਰੋਪੀਆ ਖਿਲਾਫ਼ ਮੁਕੱਦਮਾ ਨੰਬਰ ਥਾਣਾ ਕੋਟ ਈਸੇ ਖਾਂ ਵਿਖੇ ਦਰਜ ਰਜਿਸਟਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜਮਾ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਅਰੋਪੀਆ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਦੇ ਅਗਲੇ ਪਿਛਲੇ ਲਿੰਕਾਂ ਬਾਰੇ ਜਾਂਚ ਜਾਰੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।