- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੋਗਾ ਪੁਲਿਸ ਵੱਲੋਂ ਸਮਾਜ

ਸਵਰਨ ਗੁਲਾਟੀ, ਪੰਜਾਬੀ ਜਾਗਰਣ ਮੋਗਾ: ਜ਼ਿਲ੍ਹਾ ਮੋਗਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿ਼ਤ ਸੀਆਈਏ ਸਟਾਫ਼ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹੱਥ ਲੱਗੀ ਜਦ ਪੁਲਿਸ ਨੇ ਅਸਲਾ ਸਪਲਾਈ ਕਰਨ ਆਏ ਦੋ ਨੋਜਵਾਨ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 2 ਦੇਸੀ ਪਿਸਟਲ 30 ਬੋਰ ਬਰਾਮਦ ਕੀਤੇ ਹਨ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਤੀਜੇ ਇਕ ਹੋਰ ਅਰੋਪੀ ਨੂੰ ਕਾਬੂ ਕੀਤਾ ਜਿਸ ਨੇ ਇਹ ਪਿਸਟਲ ਇੰਨ੍ਹਾਂ ਪਾਸੋਂ ਲੈਣੇ ਸਨ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਮੋਗਾ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਾਨਯੋਗ ਡੀਜੀਪੀ.ਪੰਜਾਬ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨੀਲਾਂਬਰੀ ਜਗਦਲੇ ਵਿਜੇ, ਆਈਜੀ ਫ਼ਰੀਦਕੋਟ ਰੇਂਜ ਅਤੇ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ, ਐੱਸਪੀ (ਇਨਵੈਸਟੀਗੇਸ਼ਨ) ਮੋਗਾ ਦੀ ਸੁਪਰਵੀਜ਼ਨ, ਗੁਰਪ੍ਰੀਤ ਸਿੰਘ, ਡੀਐੱਸਪੀ, (ਡੀ) ਮੋਗਾ ਅਤੇ ਸੁਖਵਿੰਦਰ ਸਿੰਘ ਡੀਐੱਸਪੀ (ਧਰਮਕੋਟ) ਦੀ ਅਗਵਾਈ ਹੇਠ ਸੀਆਈਏ ਸਟਾਫ ਦੀ ਪੁਲਿਸ ਟੀਮ ਵੱਲੋਂ ਇਲਾਕੇ ਵਿਚ ਗਸ਼ਤ ਅਤੇ ਨਸ਼ਾ ਤਸਕਰਾਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਮਿਤੀ 30 ਜੁਲਾਈ ਨੂੰ ਸੀਆਈ ਸਟਾਫ਼ ਮੋਗਾ ਪੁਲਿਸ ਵਿਚ ਤਾਇਨਾਤ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਕਰ ਰਹੇ ਸੀ ਤਾਂ ਇਸ ਦੌਰਾਨ ਕਿਸੇ ਖ਼ਾਸ ਮੁਖ਼ਬਰ ਨੇ ਉਸ ਪਾਸ ਇਤਲਾਹ ਦਿੱਤੀ ਕਿ ਨਿਸ਼ਾਨ ਸਿੰਘ ਵਾਸੀ ਢੀਂਗਰਾ ਕਲੋਨੀ, ਰਾਮਤੀਰਥ ਰੋਡ ਸ਼੍ਰੀ ਅਮ੍ਰਿਤਸਰ ਸਾਹਿਬ ਅਤੇ ਸ਼ਰਨਜੀਤ ਸਿੰਘ ਵਾਸੀ ਢੀਂਗਰਾ ਕਲੋਨੀ, ਰਾਮਤੀਰਥ ਰੋਡ ਸ਼੍ਰੀ ਅਮ੍ਰਿਤਸਰ ਸਾਹਿਬ ਜਿੰਨਾ ਪਾਸ ਨਜਾਇਜ਼ ਅਸਲੇ ਹਨ, ਜੋ ਇਹ ਦੋਨੇ ਜਾਣੇ ਇਸ ਸਮੇਂ ਬੱਸ ਅੱਡਾ ਮਹਿਣਾ ਜੀਟੀ ਰੋਡ ਮੋਗਾ ਲੁਧਿਆਣਾ ਪਰ ਲਿੰਕ ਰੋਡ ਚੁਗਾਵਾਂ ਵਾਲੀ ਸਾਈਡ ਬਣੇ ਸ਼ੈੱਡ ਦੇ ਅੰਦਰ ਬੈਠੇ ਕਿਸੇ ਦੀ ਉਡੀਕ ਕਰ ਰਹੇ ਹਨ ਜੇਕਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਇਹ ਦੋਨੇ ਜਾਣੇ ਨਜਾਇਜ਼ ਅਸਲੇ ਸਮੇਤ ਕਾਬੂ ਆ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ਕਰਕੇ ਇੰਨ੍ਹਾਂ ਖ਼ਿਲਾਫ਼ ਰੁੱਕਾ ਲਿਖ ਕੇ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਅਤੇ ਮੁਖ਼ਬਰ ਵੱਲੋਂ ਦੱਸੀ ਜਗ੍ਹਾਂ ਪਰ ਰੇਡ ਕਰਕੇ ਅਰੋਪੀ ਨਿਸ਼ਾਨ ਸਿੰਘ ਅਤੇ ਸ਼ਰਨਜੀਤ ਸਿੰਘ ਉਕਤਾਨ ਨੂੰ ਕਾਬੂ ਕਰਕੇ ਇੰਨ੍ਹਾਂ ਪਾਸੋਂ ਦੇ ਦੇਸੀ ਪਿਸਟਲ 30 ਬੋਰ ਸਮੇਤ ਮੈਗਜ਼ੀਨ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਅਰੋਪੀ ਨਿਸ਼ਾਨ ਸਿੰਘ ਅਤੇ ਸ਼ਰਨਜੀਤ ਸਿੰਘ ਉਕਤਾਨ ਦੇ ਖ਼ਿਲਾਫ਼ ਅਧੀਨ ਧਾਰਾ 25. 54. 59 ਆਰਮਜ਼ ਐਕਟ ਦੇ ਤਹਿਤ ਥਾਣਾ ਮਹਿਣਾ ਵਿਖੇ ਦਰਜ ਕਰਕੇ ਇੰਨ੍ਹਾਂ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੌਰਾਨੇ ਪੁੱਛਗਿੱਛ ਉਕਤ ਅਰੋਪੀਆਂ ਨੇ ਇੰਕਸ਼ਾਫ ਕੀਤਾ ਕਿ ਬਰਾਮਦ ਅਸਲੇ ਉਨ੍ਹਾਂ ਨੇ ਅੱਗੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਾਸੀ ਪਿੰਡ ਬੁਰਜ ਮਹੁੰਮਦ ਸ਼ਾਹ, ਥਾਣਾ ਮੱਖੂ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਸਪਲਾਈ ਕਰਨੇ ਸਨ। ਜਿਸ ’ਤੇ ਪੁਲਿਸ ਨੇ ਮੁਕੱਦਮਾ ਨੰਬਰ 116 ਵਿਚ ਨਾਮਜਦ ਕਰਕੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਉਕਤ ਨੂੰ ਅਨੁਸਾਰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਉਕਤ ਅਰੋਪੀਆਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰੀਮਾਂਡ ਹਾਲਿਸ ਕਰਕੇ ਇੰਨ੍ਹਾਂ ਪਾਸੋਂ ਬਰਾਮਦ ਅਸਲੇ ਸਬੰਧੀ ਡੂਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।