ਮੋਗਾ ਸਬ-ਜੇਲ੍ਹ 'ਚ ਪੁਲਿਸ ਦਾ ਅਚਾਨਕ ਛਾਪਾ, 60 ਮੁਲਾਜ਼ਮਾਂ ਨੇ ਬੈਰਕਾਂ ਦੀ ਕੀਤੀ ਬਾਰੀਕੀ ਨਾਲ ਚੈਕਿੰਗ
ਇਹ ਚੈਕਿੰਗ ਜੇਲ੍ਹ ਸੁਪਰਿੰਟੈਂਡੈਂਟ ਦੀ ਮੌਜੂਦਗੀ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਕੀਤੀ ਗਈ, ਜਿਸ ਨਾਲ ਸੁਰੱਖਿਆ ਪ੍ਰਣਾਲੀ ਦੀ ਸਮੀਖਿਆ ਵੀ ਕੀਤੀ ਗਈ। ਇਸ ਦੇ ਨਾਲ ਹੀ ਐਂਟੀ-ਸੈਬੋਟਾਜ਼ ਟੀਮ ਮੋਗਾ ਵੱਲੋਂ ਵੀ ਜੇਲ੍ਹ ਅੰਦਰ ਨਸ਼ਿਆਂ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਦੀ ਪਛਾਣ ਅਤੇ ਰੋਕਥਾਮ ਲਈ ਵਿਸ਼ੇਸ਼ ਚੈਕਿੰਗ ਕੀਤੀ ਗਈ।
Publish Date: Wed, 29 Apr 2026 03:23 PM (IST)
Updated Date: Wed, 29 Apr 2026 03:28 PM (IST)
ਵਕੀਲ ਮਹਿਰੋਂ, ਮੋਗਾ : ਸਬ-ਜੇਲ੍ਹ ਮੋਗਾ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣ ਲਈ ਐਸ.ਐਸ.ਪੀ. ਅਜੈ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀ.ਐਸ.ਪੀ. ਸਿਟੀ ਜਤਿੰਦਰ ਸਿੰਘ ਦੀ ਅਗਵਾਈ ਵਿੱਚ ਮੋਗਾ ਪੁਲਿਸ ਵੱਲੋਂ ਅਚਾਨਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਅਭਿਆਨ ਦੌਰਾਨ ਲਗਪਗ 50 ਤੋਂ 60 ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ, ਇਸ ਮੌਕੇ ਟੀਮਾਂ ਵੱਲੋਂ ਕੈਦੀਆਂ ਦੇ ਬੈਰਕਾਂ, ਆਮ ਇਲਾਕਿਆਂ, ਸਟੋਰ ਰੂਮਾਂ ਅਤੇ ਹੋਰ ਸੰਭਾਵਿਤ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਪਾਬੰਦੀਸ਼ੁਦਾ ਸਮਾਨ, ਨਸ਼ੀਲੇ ਪਦਾਰਥਾਂ ਜਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਤੁਰੰਤ ਰੋਕਿਆ ਜਾ ਸਕੇ।
ਇਹ ਚੈਕਿੰਗ ਜੇਲ੍ਹ ਸੁਪਰਿੰਟੈਂਡੈਂਟ ਦੀ ਮੌਜੂਦਗੀ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਕੀਤੀ ਗਈ, ਜਿਸ ਨਾਲ ਸੁਰੱਖਿਆ ਪ੍ਰਣਾਲੀ ਦੀ ਸਮੀਖਿਆ ਵੀ ਕੀਤੀ ਗਈ। ਇਸ ਦੇ ਨਾਲ ਹੀ ਐਂਟੀ-ਸੈਬੋਟਾਜ਼ ਟੀਮ ਮੋਗਾ ਵੱਲੋਂ ਵੀ ਜੇਲ੍ਹ ਅੰਦਰ ਨਸ਼ਿਆਂ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਦੀ ਪਛਾਣ ਅਤੇ ਰੋਕਥਾਮ ਲਈ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੌਕੇ ਪੁਲਿਸ ਦੇ ਅਧਕਾਰੀਆਂ ਨੇ ਕਿਹਾ ਕਿ ਜਨਤਕ ਸੁਰੱਖਿਆ, ਜੇਲ੍ਹ ਪ੍ਰਬੰਧਨ ਦੀ ਮਜ਼ਬੂਤੀ ਅਤੇ ਕਾਨੂੰਨ-ਵਿਵਸਥਾ ਦੀ ਰੱਖਿਆ ਹੈ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗ ਮੁਹਿੰਮਾਂ ਅੱਗੇ ਵੀ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ ਤਾਂ ਜੋ ਅਪਰਾਧਿਕ ਤੱਤਾਂ ‘ਤੇ ਕੜੀ ਨਿਗਰਾਨੀ ਰੱਖੀ ਜਾ ਸਕੇ ਅਤੇ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖੀ ਜਾ ਸਕੇ।