ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ
ਗੌਰਵ ਯਾਦਵ ਡੀਜੀਪੀ ਪੰਜਾਬ ਦੇ ਦਿਸ਼ਾ
Publish Date: Fri, 24 Apr 2026 05:05 PM (IST)
Updated Date: Sat, 25 Apr 2026 04:04 AM (IST)

ਸਵਰਨ ਗੁਲਾਟੀ ਪੰਜਾਬੀ ਜਾਗਰਣ ਮੋਗਾ : ਗੌਰਵ ਯਾਦਵ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕੈਸੋ) ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਅਜੇ ਗਾਂਧੀ ਐੱਸਐੱਸਪੀ ਮੋਗਾ ਦੀ ਅਗਵਾਈ ਵਿਚ ਸਵੇਰੇ ਸਬ—ਡਵੀਜਨ ਸਿਟੀ ਮੋਗਾ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਥਾਂਵਾਂ ਤੇ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਿਟੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਲਗਪਗ 100 ਪੁਲਿਸ ਕਮਚਾਰੀਆਂ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਕੈਸੋ ਅਪਰੇਸ਼ਨ ਅਧੀਨ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਮੋਗਾ ਅਜੈ ਗਾਂਧੀ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਨ੍ਹਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ ਤੇ ਸੂਚਿਤ ਕਰ ਸਕਦੇ ਹਨ, ਉਨ੍ਹਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਮੋਗਾ ਪੁਲਿਸ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭਵਿਖ ਵਿਚ ਵੀ ਮਾੜੇ ਅਨਸਰਾਂ ਖਿਲਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ। ਐੱਸਐੱਸਪੀ ਮੋਗਾ ਵੱਲੋਂ ਇਸ ਕਾਰਵਾਈ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।