ਪੁਲਿਸ ਨੇ ਕਾਸੋ ਆਪ੍ਰੇਸ਼ਨ ਤਹਿਤ ਕੀਤੀ ਚੈਕਿੰਗ
ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ
Publish Date: Mon, 30 Mar 2026 04:11 PM (IST)
Updated Date: Tue, 31 Mar 2026 04:01 AM (IST)

ਸਵਰਨ ਗੁਲਾਟੀ ਪੰਜਾਬੀ ਜਾਗਰਣ ਮੋਗਾ: ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (ਕਾਸੋ) ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਘਾਪੁਰਾਣਾ ਦੇ ਡੀਐੱਸਪੀ ਦਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮਿਤੀ 30.03.2026 ਨੂੰ ਅਜੈ ਗਾਂਧੀ ਐੱਸਐੱਸਪੀ ਮੋਗਾ ਦੀ ਯੋਗ ਅਗਵਾਈ ਵਿਚ ਸਵੇਰੇ ਸਬ ਡਵੀਜ਼ਨ ਬਾਘਾਪੁਰਾਣਾ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਜਗ੍ਹਾਵਾਂ ਪਰ ਸਰਚ ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਵੱਖ ਵੱਖ ਪਿੰਡ ਦੇ ਸ਼ੱਕੀ ਬੰਦਿਆਂ ਦੀ ਚੈਕਿੰਗ ਕੀਤੀ ਗਈ ਜਿਸ ਵਿਚ ਸਮਾਲਸਰ, ਰੋਡੇ, ਆਲਮਵਾਲਾ ਅਤੇ ਬਾਘਾਪੁਰਾਣਾ ਦੇ ਮਹੰਤਾਂ ਵਾਲਾ ਦੇ ਸ਼ੱਕੀ ਘਰਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ 2 ਸ਼ੱਕੀ ਪੁਰਸ਼ਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈਕੇ ਉਨ੍ਹਾਂ ਤੋ ਪੁੱਛਗਿੱਛ ਜਾਰੀ ਅਤੇ ਸਰਚ ਆਪ੍ਰੇਸ਼ਨ ਦੌਰਾਨ ਕੁੱਝ ਵਹੀਕਲਾਂ ਦੀ ਵੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੌਰਾਨ ਲਗਭਗ 100 ਪੁਲਿਸ ਕਰਮਚਾਰੀਆਂ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਕਾਸੋ ਆਪ੍ਰੇਸ਼ਨ ਅਧੀਨ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਾਨਯੋਗ ਐੱਸਐੱਸਪੀ ਮੋਗਾ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਨ੍ਹਾਂ ਪਾਸ ਨਸ਼ਾ ਵੇਚਣ ਅਤੇ ਖ਼ਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 9656896568 ਜਾਂ ਸੇਫ਼ ਪੰਜਾਬ ਹੈਲਪਲਾਈਨ ਨੰਬਰ 9779100200 ’ਤੇ ਸੂਚਿਤ ਕਰ ਸਕਦੇ ਹਨ, ਉਨ੍ਹਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਮੋਗਾ ਪੁਲਿਸ ਕਿਸੇ ਵੀ ਗੈਰਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭਵਿਖ ਵਿਚ ਵੀ ਮਾੜੇ ਅਨਸਰਾਂ ਖ਼ਿਲਾਫ਼ ਇਸ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਐੱਸਐੱਸਪੀ ਮੋਗਾ ਅਜੈ ਗਾਂਧੀ ਨੇ ਇਸ ਕਾਰਵਾਈ ਵਿਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਸਮਾਜ ਦੇ ਮਾੜੇ ਅਨਸਰਾਂ ਖ਼ਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।