ਟ੍ਰੈਫਿਕ ਪੁਲਿਸ ਨੇ ਜਾਗਰੂਕਤਾ ਸੈਮੀਨਾਰ ਕਰਵਾਇਆ
ਮੋਗਾ ਪੁਲਿਸ ਵੱਲੋਂ ਲੋਕਾਂ ਵਿਚ
Publish Date: Fri, 20 Mar 2026 03:29 PM (IST)
Updated Date: Sat, 21 Mar 2026 04:01 AM (IST)

ਵਕੀਲ ਮਹਿਰੋਂ ਪੰਜਾਬੀ ਜਾਗਰਣ, ਮੋਗਾ: ਮੋਗਾ ਪੁਲਿਸ ਵੱਲੋਂ ਲੋਕਾਂ ਵਿਚ ਜਾਗਰੂਕਤਾ ਫ਼ੈਲਾਉਣ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਜਿਸ ਤਹਿਤ ਛਿਲਕਾ ਤੂੜੀ ਵਰਕਰ ਯੂਨੀਅਨ ਮੋਗਾ ਦੇ ਕਿਰਤੀਆਂ ਨੂੰ ਵੱਖ-ਵੱਖ ਸਮਾਜਿਕ ਅਤੇ ਸੁਰੱਖਿਆ ਸਬੰਧੀ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਹ ਪ੍ਰੋਗਰਾਮ ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਡੀਐੱਸਪੀ ਸਬ ਡਵੀਜ਼ਨ ਮੋਗਾ ਸਰਦਾਰ ਗੁਰਪ੍ਰੀਤ ਸਿੰਘ ਅਤੇ ਡੀਐੱਸਪੀ ਟ੍ਰੈਫ਼ਿਕ ਮੋਗਾ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਏਐੱਸਆਈ ਕੇਵਲ ਸਿੰਘ, ਇੰਚਾਰਜ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਟ੍ਰੈਫ਼ਿਕ ਚਿੰਨ੍ਹਾਂ ਅਤੇ ਨਿਯਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਹਰ ਨਾਗਰਿਕ ਲਈ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ ਤਾਂ ਜੋ ਸੜਕ ਹਾਦਸਿਆਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਨੇ ਲੋਕਾਂ ਨੂੰ ਡਰਾਈਵਿੰਗ ਲਾਈਸੈਂਸ ਬਣਵਾਉਣ, ਓਵਰ ਸਪੀਡ ਤੋਂ ਬਚਣ, ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਪਹਿਨਣ ਅਤੇ ਨਸ਼ੇ ਦੀ ਹਾਲਤ ਵਿਚ ਵਾਹਨ ਨਾ ਚਲਾਉਣ ਦੀ ਸਲਾਹ ਦਿੱਤੀ। ਇਸ ਦੇ ਨਾਲ ਹੀ ਵਾਹਨਾਂ ਦੇ ਜ਼ਰੂਰੀ ਦਸਤਾਵੇਜ਼ ਪੂਰੇ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ। ਪੁਲਿਸ ਵੱਲੋਂ 112 ਹੈਲਪਲਾਈਨ ਨੰਬਰ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤਾਂ ਜੋ ਐਮਰਜੈਂਸੀ ਸਮੇਂ ਤੁਰੰਤ ਮਦਦ ਲਈ ਸੰਪਰਕ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਲਈ ਵੀ ਲੋਕਾਂ ਨੂੰ ਸਾਵਧਾਨ ਕੀਤਾ ਗਿਆ ਅਤੇ 1930 ਸਾਈਬਰ ਹੈਲਪਲਾਈਨ ਨੰਬਰ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਨਸ਼ਾ ਵਿਰੋਧੀ ਸੰਦੇਸ਼ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਸਮਾਜ ਲਈ ਘਾਤਕ ਹੈ ਅਤੇ ਇਸ ਤੋਂ ਦੂਰ ਰਹਿਣਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਹੋਵੇ ਤਾਂ ਉਹ ਹੈਲਪਲਾਈਨ ਨੰਬਰ ’ਤੇ ਸਾਂਝੀ ਕਰਨ। ਇਸ ਮੌਕੇ ਪੰਜਾਬ ਪੁਲਿਸ ਵਿਚ ਚੱਲ ਰਹੀ ਭਰਤੀ ਸਬੰਧੀ ਵੀ ਯੁਵਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਨੌਕਰੀ ਦੇ ਮੌਕਿਆਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਯੂਨੀਅਨ ਪ੍ਰਧਾਨ ਜਗਰੂਪ ਸਿੰਘ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।