- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਪੁਲਿਸ ਮੁਖੀ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿੱਚ ਰੁਟੀਨ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਸਾਹਮਣੇ ਤੋਂ ਇੱਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਨੂੰ ਸ਼ੱਕੀ ਲੱਗੇ। ਪੁਲਿਸ ਟੀਮ ਵੱਲੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਜੋ ਉਨ੍ਹਾਂ ਦੀ ਚੈਕਿੰਗ ਕੀਤੀ ਜਾ ਸਕੇ, ਪਰ ਨੌਜਵਾਨਾਂ ਨੇ ਰੁਕਣ ਦੀ ਬਜਾਏ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ।

ਵਕੀਲ ਮਹਿਰੋਂ, ਮੋਗਾ : ਮੋਗਾ 'ਚ ਪੁਲਿਸ ਅਤੇ ਮੋਟਰਸਾਈਕਲ ਸਵਾਰ ਦੋ ਸ਼ੱਕੀ ਨੌਜਵਾਨਾਂ ਵਿਚਾਲੇ ਮੁਕਾਬਲਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਕਈ ਰਾਊਂਡ ਫਾਇਰਿੰਗ ਹੋਈ ਜਿਸ ਵਿਚ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀ ਨੌਜਵਾਨਾਂ ਨੂੰ ਪੁਲਿਸ ਵੱਲੋਂ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਘਟਨਾ ਤੋਂ ਬਾਅਦ ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰੇ ਵਿੱਚ ਲੈ ਕੇ ਜਾਂਚ ਤੇਜ਼ ਕਰ ਦਿੱਤੀ ਹੈ। ਮੌਕੇ ’ਤੇ ਫੋਰੈਂਸਿਕ ਸਾਇੰਸ ਦੀ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਵੱਲੋਂ ਫਾਇਰਿੰਗ ਨਾਲ ਸਬੰਧਤ ਸਬੂਤ ਇਕੱਠੇ ਕਰਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਪਾਰਟੀ ਇਲਾਕੇ ਵਿੱਚ ਰੁਟੀਨ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਸਾਹਮਣੇ ਤੋਂ ਇੱਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਨੂੰ ਸ਼ੱਕੀ ਲੱਗੇ। ਪੁਲਿਸ ਟੀਮ ਵੱਲੋਂ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਜੋ ਉਨ੍ਹਾਂ ਦੀ ਚੈਕਿੰਗ ਕੀਤੀ ਜਾ ਸਕੇ, ਪਰ ਨੌਜਵਾਨਾਂ ਨੇ ਰੁਕਣ ਦੀ ਬਜਾਏ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ।