10 ਗ੍ਰਾਮ ਹੈਰੋਇਨ ਸਣੇ ਦੋ ਕਾਬੂ
ਜ਼ਿਲ੍ਹਾ ਮੋਗਾ ਵਿਚ ਨਸ਼ਿਆਂ ਖ਼ਿਲਾਫ਼ ਚਲਾਈ
Publish Date: Wed, 07 Jan 2026 04:41 PM (IST)
Updated Date: Thu, 08 Jan 2026 04:00 AM (IST)

ਕਾਬੂ ਕੀਤੇ ਨਸ਼ਾ ਤਸਕਰਾਂ ਸੰਬਧੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਜਸਵੰਤ ਸਰਾਂ ਅਤੇ ਪੁਲਿਸ ਕਰਮਚਾਰੀ। ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਏਐੱਸਆਈ ਜਸਵੰਤ ਸਿੰਘ ਸਰਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਸ਼ੱਕੀਆਂ ਦੀ ਤਲਾਸ਼ ਦੌਰਾਨ 10 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕਰ ਕੇ ਗ੍ਰਿਫ਼ਤਾਰ ਕੀਤਾ ਹੈ, ਜਦਕਿ ਮਾਮਲੇ ਦੀ ਜਾਂਚ ਦੌਰਾਨ ਸਾਹਮਣੇ ਆਏ ਦੂਜੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਏਐੱਸਆਈ ਜਸਵੰਤ ਸਿੰਘ ਸਰਾਂ ਸਮੇਤ ਪੁਲਿਸ ਪਾਰਟੀ ਪਿੰਡ ਬਿਲਾਸਪੁਰ ਤੋਂ ਰਾਮਾ ਰੋਡ ਵੱਲ ਗਸ਼ਤ ’ਤੇ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਪੁੱਲ ਸੂਆਂ ਰਾਮਾ ਰੋਡ ਨੇੜੇ ਪਹੁੰਚੀ ਤਾਂ ਪੁਲ਼ ਦੀ ਬੰਨੀ ਉੱਤੇ ਇਕ ਮੋਨਾ ਨੌਜਵਾਨ ਬੈਠਾ ਨਜ਼ਰ ਆਇਆ। ਪੁਲਿਸ ਵੱਲੋਂ ਸ਼ੱਕ ਦੇ ਆਧਾਰ ’ਤੇ ਗੱਡੀ ਰੋਕਣ ’ਤੇ ਨੌਜਵਾਨ ਨੇ ਆਪਣੀ ਸੱਜੀ ਜੇਬ ’ਚੋਂ ਇਕ ਪਾਰਦਰਸ਼ੀ ਮੋਮੀ ਲਿਫਾਫਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਏਐੱਸਆਈ ਜਸਵੰਤ ਸਿੰਘ ਸਰਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਨੌਜਵਾਨ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਸੁਖਦੀਪ ਸਿੰਘ ਉਰਫ਼ ਸਨੀ, ਪੁੱਤਰ ਦਰਸਨ ਸਿੰਘ ਵਾਸੀ ਪਿੰਡ ਬਿਲਾਸਪੁਰ ਜ਼ਿਲ੍ਹਾ ਮੋਗਾ ਦੱਸਿਆ। ਉਸ ਵੱਲੋਂ ਸੁੱਟੇ ਗਏ ਲਿਫਾਫੇ ਨੂੰ ਉਸ ਦੇ ਸਾਹਮਣੇ ਚੈੱਕ ਕੀਤਾ ਗਿਆ, ਜਿਸ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਸੁਖਦੀਪ ਸਿੰਘ ਉਰਫ਼ ਸਨੀ ਨੂੰ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ। ਦੌਰਾਨੇ ਪੁੱਛਗਿੱਛ ਜਗਸੀਰ ਸਿੰਘ ਉਰਫ਼ ਜੱਗਾ, ਪੁੱਤਰ ਭੋਲਾ ਸਿੰਘ ਵਾਸੀ ਰਾਮੂਵਾਲਾ ਨੂੰ ਵੀ ਬਤੌਰ ਮੁਲਜ਼ਮ ਨਾਮਜ਼ਦ ਕੀਤਾ ਗਿਆ ਅਤੇ ਮਾਮਲੇ ’ਚ ਧਾਰਾ 29 ਐੱਨਡੀਪੀਐੱਸ ਐਕਟ ਦਾ ਵਾਧਾ ਕੀਤਾ ਗਿਆ। ਪੁਲਿਸ ਵੱਲੋਂ ਕੀਤੀ ਗਈ ਅਗਲੀ ਕਾਰਵਾਈ ਦੌਰਾਨ ਏਐੱਸਆਈ ਜਸਵੰਤ ਸਿੰਘ ਨੇ ਮੁਖਬਰ ਖ਼ਾਸ ਦੀ ਇਤਲਾਹ ’ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਜਗਸੀਰ ਸਿੰਘ ਉਰਫ਼ ਜੱਗਾ ਨੂੰ ਬਿਲਾਸਪੁਰ ਫਲਾਈਓਵਰ ਹੇਠੋਂ ਕਾਬੂ ਕਰ ਕੇ ਪੁੱਛਗਿੱਛ ਉਪਰੰਤ ਗ੍ਰਿਫ਼ਤਾਰ ਕਰ ਲਿਆ।