- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭ ਾਗ ਪੰਜਾਬ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟ ਈਸੇ ਖਾਂ: ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਪਿੰਡਾਂ ਵਿਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਪਿੰਡ ਦੋਲੇਵਾਲਾ ਮਾਇਰ ਵਿਖੇ ਵੀ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ-ਘਰ ਜਾ ਕੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਆਸ਼ਾ ਵਰਕਰ ਜਸਵਿੰਦਰ ਕੌਰ, ਨਰਿੰਦਰ ਕੌਰ ਅਤੇ ਸ਼ਿੰਦਰਪਾਲ ਨੇ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਂਦਿਆਂ ਪਿੰਡ ਸੱਥ ਵਿਚ ਬੈਠ ਕਿ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਈ। ਇਸ ਸਬੰਧੀ ਗੱਲਬਾਤ ਕਰਦਿਆਂ ਆਸ਼ਾ ਵਰਕਰ ਜਸਵਿੰਦਰ ਕੌਰ ਨੇ ਦੱਸਿਆ ਕਿ ਸਵੇਰ ਤੋਂ ਹੀ ਪਿੰਡ ਦੇ ਬੱਚਿਆਂ ਦੇ ਮਾਤਾ-ਪਿਤਾ ਵਿਚ ਪੋਲੀਓ ਰੋਕੂ ਮੁਹਿੰਮ ਪ੍ਰਤੀ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਆਸ਼ਾ ਵਰਕਰਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਬੱਚਿਆਂ ਦੇ ਸਿਹਤਮੰਦ ਭਵਿੱਖ ਲਈ ਅਜਿਹੀਆਂ ਮੁਹਿੰਮਾਂ ਵਿਚ ਵੱਧ-ਚੜ੍ਹ ਕੇ ਸਹਿਯੋਗ ਦੇਣ।