ਮੋਗਾ 'ਚ ਗਰਮਾਇਆ ਸਿਆਸੀ ਮਾਹੌਲ, ਸੁਖਬੀਰ ਬਾਦਲ ਦੇ ਪਹੁੰਚਣ 'ਤੇ ਵਰਕਰਾਂ 'ਚ ਦਿਖਿਆ ਭਾਰੀ ਉਤਸ਼ਾਹ
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚ ਗਏ ਹਨ। ਰੈਲੀ ਨੂੰ ਲੈ ਕੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਖ-ਵੱਖ ਪਿੰਡਾਂ ਤੋਂ ਵਰਕਰ ਵੱਡੀ ਗਿਣਤੀ ਵਿਚ ਰੈਲੀ ਵਾਲੀ ਥਾਂ ’ਤੇ ਪਹੁੰਚ ਰਹੇ ਹਨ।
Publish Date: Wed, 16 Sep 2026 01:20 PM (IST)
Updated Date: Wed, 16 Sep 2026 01:21 PM (IST)
ਮੱਲੇਆਣਾ/ਝਾਂਜੀ ਬੱਧਨੀ ਕਲਾਂ, ਪੰਜਾਬੀ ਜਾਗਰਣ, ਮੋਗਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚ ਗਏ ਹਨ। ਰੈਲੀ ਨੂੰ ਲੈ ਕੇ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਖ-ਵੱਖ ਪਿੰਡਾਂ ਤੋਂ ਵਰਕਰ ਵੱਡੀ ਗਿਣਤੀ ਵਿਚ ਰੈਲੀ ਵਾਲੀ ਥਾਂ ’ਤੇ ਪਹੁੰਚ ਰਹੇ ਹਨ।
ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਹ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਅਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਆਪਣੇ ਵਿਚਾਰ ਰੱਖਣਗੇ।ਬੱਧਨੀ ਕਲਾਂ ਵਿਖੇ ਰੈਲੀ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਅਕਾਲੀ ਆਗੂਆਂ ਵੱਲੋਂ ਪਿੰਡ-ਪਿੰਡ ਮੀਟਿੰਗਾਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਸੀ। ਰੈਲੀ ਵਾਲੀ ਥਾਂ ’ਤੇ ਪਹੁੰਚ ਰਹੇ ਵਰਕਰਾਂ ਵੱਲੋਂ ਪਾਰਟੀ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ।
ਰੈਲੀ ਵਿਚ ਮੋਗਾ ਜ਼ਿਲ੍ਹੇ ਤੋਂ ਇਲਾਵਾ ਹਲਕਾ ਨਿਹਾਲ ਸਿੰਘ ਵਾਲਾ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੀ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਹੋ ਰਹੀ ਹੈ। ਪਾਰਟੀ ਆਗੂਆਂ ਵੱਲੋਂ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਡੇ ਪ੍ਰਬੰਧ ਕੀਤੇ ਗਏ ਹਨ। ਸੁਖਬੀਰ ਸਿੰਘ ਬਾਦਲ ਦੇ ਸੰਬੋਧਨ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਪਾਰਟੀ ਦੀ ਅਗਲੀ ਰਣਨੀਤੀ ਅਤੇ ਅਕਾਲੀ ਦਲ ਦੇ ਵਰਕਰਾਂ ਦੀ ਭੂਮਿਕਾ ਸਬੰਧੀ ਗੱਲਬਾਤ ਹੋਣ ਦੀ ਉਮੀਦ ਹੈ। ਰੈਲੀ ਨੂੰ ਲੈ ਕੇ ਇਲਾਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।