- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ

ਮਨਦੀਪ ਸਿੰਘ ਝਾਂਜੀ, ਪੰਜਾਬੀ ਜਾਗਰਣ ਬੱਧਨੀ ਕਲਾਂ: ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਨਾਨਕਸਰ ਸੰਪਰਦਾਇ ਦੇ ਬਾਨੀ ਧੰਨ-ਧੰਨ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਹਰ ਸਾਲ ਦੀ ਤਰ੍ਹਾਂ ਉਨ੍ਹਾਂ ਦੇ ਨਾਨਕੇ ਨਗਰ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਦੀ ਰਹਿਨੁਮਾਈ ’ਚ 29 ਅਕਤੂਬਰ (13 ਕੱਤਕ) ਦਿਨ ਵੀਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਯੋਗ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਬੱਧਨੀ ਕਲਾਂ ਵਿਖੇ ਸਜਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਗੁਰਬਖ਼ਸ਼ ਸਿੰਘ, ਬਾਬਾ ਜਗਤਾਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜਰਨੈਲ ਸਿੰਘ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ ਲੁਧਿਆਣਾ ਆਦਿ ਸੇਵਾਦਾਰਾਂ ਨੇ ਦੱਸਿਆ ਕਿ 29 ਅਕਤੂਬਰ ਦਿਨ ਵੀਰਵਾਰ ਨੂੰ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਸਬੰਧੀ ਪੋਸਟਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ -ਸ਼ੋਰਾਂ ਨਾਲ ਚੱਲ ਰਹੀਆਂ ਹਨ। ਸੇਵਾਦਾਰਾਂ ਨੇ ਆਪੋ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ, ਜਗ੍ਹਾ-ਜਗ੍ਹਾ ਸੁਆਗਤੀ ਗੇਟ ਬਣਾਉਣ, ਸ਼ਹਿਰ ਨੂੰ ਰੰਗ ਬਿਰੰਗੀਆਂ ਲੜੀਆਂ ਅਤੇ ਕੇਸਰੀ ਝੰਡਿਆਂ ਨਾਲ ਸਜਾਉਣ ਲਈ ਸੇਵਾਦਾਰਾਂ ਦੀਆਂ ਡਿਉੂਟੀਆਂ ਲਗਾਈਆਂ ਗਈਆਂ ਹਨ। ਇਸ ਨਗਰ ਕੀਰਤਨ ਸਬੰਧੀ ਦੇਸ਼ ਵਿਦੇਸ਼ ਤੋਂ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 29 ਅਕਤੂਬਰ ਨੂੰ ਵਿਸ਼ਾਲ ਨਗਰ ਕੀਰਤਨ ਤੋਂ ਇਲਾਵਾ 30 ਅਕਤੂਬਰ ਤੋਂ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੀ ਆਰੰਭਤਾ ਹੋਵੇਗੀ ਜਿੰਨ੍ਹਾਂ ਦੇ ਭੋਗ 3 ਨਵੰਬਰ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਪਾਏ ਜਾਣਗੇ ਅਤੇ 30 ਅਕਤੂਬਰ ਤੋਂ 2 ਨਵੰਬਰ ਤੱਕ ਸਾਢੇ 8 ਵਜੇ ਤੋਂ ਸਾਢੇ 10 ਵਜੇ ਤੱਕ ਬਾਹਰਲੀ ਠਾਠ ਵਿਖੇ ਰਾਤ ਦੇ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਦੌਰਾਨ ਨਾਨਕਸਰ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਹੋਰਨਾਂ ਵੱਖ-ਵੱਖ ਸੰਪਰਦਾਵਾਂ ਤੋਂ ਪਹੁੰਚੇ ਮਹਾਂਪੁਰਖ, ਵਿਦਵਾਨ, ਕਥਾ ਵਾਚਕ, ਰਾਗੀ ਤੇ ਢਾਡੀ ਜਥੇ ਜਿੱਥੇ ਸੰਗਤਾਂ ਨੂੰ ਨਿਹਾਲ ਕਰਨਗੇ ਉੱਥੇ ਹੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਜੀ ਧਾਰਮਿਕ ਪ੍ਰਵਚਨਾਂ ਰਾਹੀਂ ਅਤੇ ਬਾਬਾ ਗੁਰਬਖ਼ਸ਼ ਸਿੰਘ ਜੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਘਰ ਨਾਲ ਜੋੜਨਗੇ। ਉਨ੍ਹਾਂ ਵੱਧ ਤੋਂ ਵੱਧ ਸੰਗਤਾਂ ਨੂੰ ਨਗਰ ਕੀਰਤਨ ਅਤੇ ਧਾਰਮਿਕ ਦੀਵਾਨਾਂ ’ਚ ਆਪਣੀਆਂ ਹਾਜ਼ਰੀਆਂ ਭਰ ਕੇ ਲਾਹੇ ਪ੍ਰਾਪਤ ਕਰਨ ਦੀ ਅਪੀਲ ਕੀਤੀ।