ਪ੍ਰਕਾਸ਼ ਪੁਰਬ ਦੀ ਤਿਆਰੀ ਸਬੰਧੀ ਕੀਤਾ ਵਿਚਾਰ ਵਟਾਂਦਰਾ
ਦਸਵੇਂ ਪਾਤਸ਼ਾਹ ਧੰਨ ਧੰਨ ਸ੍ਰੀ
Publish Date: Fri, 02 Jan 2026 04:00 PM (IST)
Updated Date: Sat, 03 Jan 2026 04:02 AM (IST)
ਗੁਰਦੇਵ ਮਨੇਸ, ਪੰਜਾਬੀ ਜਾਗਰਣ, ਕੋਟ ਈਸੇ ਖਾਂ : ਦਸਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਆਮਦ ਨੂੰ ਸਮਰਪਿਤ ਧਾਰਮਿਕ ਸਮਾਗਮ ਸੋਮਵਾਰ 5 ਜਨਵਰੀ ਨੂੰ ਗੁਰਦੁਆਰਾ ਬਾਬਾ ਉੱਤਮ ਸਿੰਘ ਜੀ ਵਿਖੇ ਪੂਰੀ ਸ਼ਰਧਾ, ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਪਾਵਨ ਅਵਸਰ ‘ਤੇ ਸਮਾਗਮ ਦੀ ਸ਼ੁਰੂਆਤ ਸਵੇਰੇ ਗੁਰਬਾਣੀ ਦੇ ਪਾਠ ਨਾਲ ਹੋਵੇਗੀ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਅਤੇ ਹੋਰ ਗੁਰਬਾਣੀ ਪਾਠਾਂ ਦੀ ਲੜੀ ਚਲਾਈ ਜਾਵੇਗੀ। ਸ਼ਾਮ 6 ਤੋਂ 7 ਵਜੇ ਦਰਮਿਆਨ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਮੌਕੇ ਪ੍ਰਸਿੱਧ ਕੀਰਤਨੀਏ ਬਾਬਾ ਅਜੀਤ ਸਿੰਘ ਅਤੇ ਬਾਬਾ ਦਰਸ਼ਨ ਸਿੰਘ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਇਸ ਧਾਰਮਿਕ ਸਮਾਗਮ ਦੌਰਾਨ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਦਰਸ਼ਨ ਸਿੰਘ, ਭਾਈ ਦਵਿੰਦਰ ਸਿੰਘ, ਗੁਰਜੀਤ ਸਿੰਘ ਪ੍ਰਿੰਸ, ਮਨੀਸ਼ ਵਰਮਾ, ਪੰਕਜ ਛਾਬੜਾ, ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਹੈਪੀ, ਬੱਬਲ ਅਤੇ ਕੁਲਦੀਪ ਸਿੰਘ ਆਦਿ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।