- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਿਆ ਅਤੇ ਉੱਚ ਸਿੱਖਿਆ ਦੇ ਖ਼ੇਤਰ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸਿੱਖਿਆ ਅਤੇ ਉੱਚ ਸਿੱਖਿਆ ਦੇ ਖ਼ੇਤਰ ਵਿਚ ਮੋਗਾ ਸ਼ਹਿਰ ਅਤੇ ਆਈਐੱਸਐੱਫ.ਕਾਲਜ ਆਫ਼ ਫਾਰਮੇਸੀ ਦਾ ਨਾਮ ਇੱ ਹੋਰ ਮਹੱਤਵਪੂਰਨ ਉਪਲਬਧੀ ਨਾਲ ਜੁੜ ਗਿਆ ਹੈ। ਆਈਐੱਸਐੱਫ ਕਾਲਜ ਆਫ਼ ਫਾਰਮੇਸੀ, ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ ਨੂੰ ਪੰਜਾਬ ਦੀ ਪ੍ਰਮੁੱਖ ਸੰਸਥਾ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਭਰ ਦੇ ਗੈਰ-ਸਰਕਾਰੀ ਸਹਾਇਤਾ ਤੋਂ ਬਿਨ੍ਹਾਂ ਚੱਲ ਰਹੇ ਕਾਲਜਾਂ ਦੀ ਨੁਮਾਇੰਦਗੀ ਕਰਨ ਵਾਲੀ ਇਸ ਸੰਸਥਾ ਵੱਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੇ ਲੰਬੇ ਅਕਾਦਮਿਕ ਅਤੇ ਪ੍ਰਸ਼ਾਸਨਿਕ ਤਜਰਬੇ, ਅਗਵਾਈ ਦੀ ਸਮਰੱਥਾ, ਦੂਰਅੰਦੇਸ਼ੀ ਸੋਚ ਅਤੇ ਸਿੱਖਿਆ ਦੇ ਖੇਤਰ ਵਿਚ ਪਾਏ ਮਹੱਤਵਪੂਰਨ ਯੋਗਦਾਨ ਨੂੰ ਦੇਖਦੇ ਹੋਏ ਇਹ ਨਿਯੁਕਤੀ ਕੀਤੀ ਗਈ ਹੈ। ਇਹ ਨਿਯੁਕਤੀ ਮੋਗਾ ਸਥਿਤ ਹੋਟਲ ਤਾਜ ਵਿਖੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਦੌਰਾਨ ਕੀਤੀ ਗਈ। ਇਸ ਮੀਟਿੰਗ ਵਿਚ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਪੰਜਾਬ ਦੇ ਵੱਖ-ਵੱਖ ਸਿੱਖਿਆ ਸੰਸਥਾਨਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਗਠਨਾਤਮਕ ਜ਼ਿੰਮੇਵਾਰੀਆਂ ਦਾ ਵਿਸਥਾਰ ਕਰਦਿਆਂ ਅਭਿਸ਼ੇਕ ਜਿੰਦਲ ਨੂੰ ਸਕੱਤਰ ਅਤੇ ਦਵਿੰਦਰਪਾਲ ਸਿੰਘ ਰਿੰਪੀ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ। ਇਸ ਮੌਕੇ ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ ਦੇ ਪ੍ਰਧਾਨ ਅੰਸ਼ੂ ਕਟਾਰੀਆ ਆਰੀਅਨ ਗਰੁੱਪ ਆਫ਼ ਕਾਲਜਿਜ਼ ਚੰਡੀਗੜ੍ਹ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪ੍ਰਵੀਨ ਗਰਗ ਦੀ ਜਨਰਲ ਸਕੱਤਰ ਵਜੋਂ ਨਿਯੁਕਤੀ ਐਸੋਸੀਏਸ਼ਨ ਲਈ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਵੀਨ ਗਰਗ ਦੀ ਅਗਵਾਈ ਹੇਠ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਨੂੰ ਹੋਰ ਵਿਸਥਾਰ ਮਿਲੇਗਾ ਅਤੇ ਪੰਜਾਬ ਦੇ ਕਾਲਜਾਂ ਦੀਆਂ ਸਮੱਸਿਆਵਾਂ ਨੂੰ ਸਰਕਾਰੀ ਅਤੇ ਰੈਗੂਲੇਟਰੀ ਸੰਸਥਾਵਾਂ ਸਾਹਮਣੇ ਮਜ਼ਬੂਤੀ ਨਾਲ ਪੇਸ਼ ਕੀਤਾ ਜਾ ਸਕੇਗਾ। ਇਸ ਮੌਕੇ ਐਸੋਸੀਏਸ਼ਨ ਦੇ ਉੱਪ ਪ੍ਰਧਾਨ ਅਮਿਤ ਸ਼ਰਮਾ, ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ਼, ਅੰਮ੍ਰਿਤਸਰ; ਗੁਰਦਿਆਲ ਬੁੱਟਰ, ਪ੍ਰਧਾਨ ਪੰਜਾਬ ਨਰਸਿੰਗ ਐਸੋਸੀਏਸ਼ਨ; ਐਡਵੋਕੇਟ ਪਰਮਪਾਲ ਬੁੱਟਰ, ਭਾਈ ਕਨ੍ਹੱਈਆ ਗਰੁੱਪ ਆਫ਼ ਕਾਲਜਿਜ਼; ਅਭਿਸ਼ੇਕ ਜਿੰਦਲ, ਸੀਐੱਮਡੀ ਐੱਸਐੱਫਸੀ. ਗਰੁੱਪ; ਕੇਕੇ ਕੌੜਾ, ਚੇਅਰਮੈਨ ਲਾਲਾ ਲਾਜਪਤ ਰਾਏ ਗਰੁੱਪ ਅਸ਼ੋਕ ਗਰਗ, ਚੇਅਰਮੈਨ ਸ਼ੁਕਦੇਵਾ ਕ੍ਰਿਸ਼ਨਾ ਕਾਲਜ;ਮਨੋਜ ਬਾਂਸਲ, ਚੇਅਰਮੈਨ ਸਤਿਅਮ ਕਾਲਜ; ਡਾ. ਵਿਨੋਦ ਗੋਇਲ, ਬਾਬਾ ਮੰਗਲ ਸਿੰਘ ਕਾਲਜ ਗਰੁੱਪ; ਸ੍ਰੀ ਸੁਰੇਸ਼ ਮਿੱਤਲ, ਮਾਣਿਕ ਕਾਲਜ ਧਰਮਕੋਟ; ਜਸਵੰਤ ਦਾਨੀ, ਟੈਗੋਰ ਕਾਲਜ ਆਫ਼ ਐਜੂਕੇਸ਼ਨ; ਡਾ. ਸੁਖਦੇਵ ਸਿੰਘ, ਸੰਤ ਕਬੀਰ ਕਾਲਜ ਜੀਰਾ ਰਾਜੀਵ ਗੁਲਾਟੀ, ਸੁਭਾਸ਼ ਗਰੋਵਰ, ਲੁਧਿਆਣਾ ਗਰੁੱਪ ਆਫ਼ ਕਾਲਜਿਜ਼; ਹੀਰਾ ਲਾਲ ਸ਼ਰਮਾ, ਸ਼ਿਵਮ ਵਸ਼ਿਸ਼ਟ, ਫਿਰੋਜ਼ਪੁਰ ਗਰੁੱਪ ਆਫ਼ ਕਾਲਜਿਜ਼;ਰਵਿੰਦਰ ਸੀਏ ਅਤੇ ਵਿੱਕੀ ਸਿੰਗਲਾ, ਆਰੀਆਭੱਟ ਕਾਲਜ ਬਰਨਾਲਾ ਸਮੇਤ ਪੰਜਾਬ ਦੇ ਵੱਖ-ਵੱਖ ਸਿੱਖਿਆ ਸੰਸਥਾਨਾਂ ਦੇ ਚੇਅਰਮੈਨ, ਪ੍ਰਧਾਨ ਅਤੇ ਕਾਰਜਕਾਰੀ ਮੈਂਬਰ ਹਾਜ਼ਰ ਸਨ। ਇਸ ਤੋਂ ਇਲਾਵਾ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸੀਏਸੀ. ਦੇ ਚਾਂਸਲਰ ਰਸ਼ਪਾਲ ਸਿੰਘ ਧਾਲੀਵਾਲ, ਡਾ. ਜੇਐੱਸ ਧਾਲੀਵਾਲ, ਸਿਟੀ ਗਰੁੱਪ ਦੇ ਚਾਂਸਲਰ ਐੱਸਐੱਸ ਚੰਨੀ ਅਤੇ ਦੋਆਬਾ ਕਾਲਜ ਦੇ ਮਨਜੀਤ ਸਿੰਘ ਨੇ ਆਪਣੇ ਵਧਾਈ ਸੰਦੇਸ਼ਾਂ ਰਾਹੀਂ ਨਵ-ਨਿਯੁਕਤ ਜਨਰਲ ਸਕੱਤਰ ਪ੍ਰਵੀਨ ਗਰਗ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਇਲਾਵਾ ਵੱਖ-ਵੱਖ ਸਿੱਖਿਆ ਸੰਸਥਾਨਾਂ ਦੇ ਪ੍ਰਬੰਧਕਾਂ, ਸਿੱਖਿਆ ਸ਼ਾਸਤਰੀਆਂ ਅਤੇ ਪਤਵੰਤੇ ਸੱਜਣਾਂ ਨੇ ਵੀ ਉਨ੍ਹਾਂ ਦੀ ਨਿਯੁਕਤੀ