ਪਰਮ ਸੰਤ ਰਾਜਿੰਦਰ ਸਿੰਘ ਜੀ ਮਹਾਰਾਜ ਦੇ ਮੋਗਾ ਵਿਖੇ ਪਹੁੰਚਣ ’ਤੇ ਤਿਆਰੀਆਂ ਜ਼ੋਰਾਂ ਸ਼ੋਰਾਂ ’ਤੇ ਸਾਵਨ ਕ੍ਰਿਪਾਲ ਰੂਹਾਨੀ ਮਿਸ਼ਨ ਦੇ ਮੁਖੀ ਪਰਮ
Publish Date: Tue, 06 Oct 2026 04:01 PM (IST)
Updated Date: Wed, 07 Oct 2026 04:02 AM (IST)
ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਸਾਵਨ ਕ੍ਰਿਪਾਲ ਰੂਹਾਨੀ ਮਿਸ਼ਨ ਦੇ ਮੁਖੀ ਪਰਮ ਸੰਤ ਰਾਜਿੰਦਰ ਸਿੰਘ ਜੀ ਮਹਾਰਾਜ ਦੇ 9 ਅਕਤੂਬਰ ਨੂੰ ਮੋਗਾ ਆਗਮਨ ਨੂੰ ਲੈ ਕੇ ਸ਼ਹਿਰ ਵਿਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪਰਮ ਸੰਤ ਜੀ ਦੇ ਮੋਗਾ ਪਹੁੰਚਣ ਮੌਕੇ ਕਰਵਾਏ ਜਾ ਰਹੇ ਵਿਸ਼ਾਲ ਸਮਾਗਮ ਨੂੰ ਲੈ ਕੇ ਸੰਗਤ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਮਾਗਮ ਨੂੰ ਸੁਚੱਜੇ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਵਨ ਕ੍ਰਿਪਾਲ ਰੂਹਾਨੀ ਮਿਸ਼ਨ ਨਾਲ ਜੁੜੇ ਪ੍ਰਬੰਧਕਾਂ, ਸੇਵਾਦਾਰਾਂ ਅਤੇ ਸੰਗਤ ਵੱਲੋਂ ਦਿਨ-ਰਾਤ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਕਿ ਪਰਮ ਸੰਤ ਰਾਜਿੰਦਰ ਸਿੰਘ ਜੀ ਮਹਾਰਾਜ ਦੇ ਮੋਗਾ ਆਗਮਨ ਸਬੰਧੀ ਬਰਨਾਲਾ-ਜਲੰਧਰ ਹਾਈਵੇ ’ਤੇ ਬੁੱਘੀਪੁਰਾ ਚੌਕ ਮੋਗਾ ਵਿਖੇ ਕੈਪੀਟਲ ਹਸਪਤਾਲ ਦੇ ਸਾਹਮਣੇ ਸਥਿਤ ਗਰਾਊਂਡ ਵਿਚ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਸਮਾਗਮ ਵਾਲੀ ਥਾਂ ’ਤੇ ਸੰਗਤ ਦੇ ਬੈਠਣ, ਆਉਣ-ਜਾਣ, ਪਾਣੀ, ਲੰਗਰ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਬੰਧ ਕੀਤੇ ਜਾ ਰਹੇ ਹਨ। ਪੰਡਾਲ ਨੂੰ ਅੰਤਿਮ ਰੂਪ ਦੇਣ ਲਈ ਸੇਵਾਦਾਰ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਮੋਗਾ, ਆਸ-ਪਾਸ ਦੇ ਇਲਾਕਿਆਂ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਧਿਆਨ ਵਿਚ ਰੱਖਦਿਆਂ ਵੀ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਵਿਚ ਸ਼ਾਮਲ ਹੋਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਵੱਖ-ਵੱਖ ਜ਼ਿੰਮੇਵਾਰੀਆਂ ਸੇਵਾਦਾਰਾਂ ਨੂੰ ਸੌਂਪੀਆਂ ਗਈਆਂ ਹਨ। ਸਮਾਗਮ ਵਾਲੀ ਥਾਂ ’ਤੇ ਸਫ਼ਾਈ ਵਿਵਸਥਾ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਵੱਡੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਨੂੰ ਸਾਫ਼-ਸੁਥਰਾ ਅਤੇ ਸੁਚੱਜਾ ਮਾਹੌਲ ਮਿਲ ਸਕੇ। ਬਾਹਰੋਂ ਆਉਣ ਵਾਲੀ ਸੰਗਤ ਦੇ ਠਹਿਰਨ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਬੰਧਕਾਂ ਅਨੁਸਾਰ ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ।