- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸਾਹਿਬ ਬਾਬਾ ਪੂਰਨ ਦਾਸ ਜੀ

ਕਾਕਾ ਰਾਮੂੰਵਾਲਾ, ਪੰਜਾਬੀ ਜਾਗਰਣ ਚੜਿੱਕ: ਗੁਰਦੁਆਰਾ ਸਾਹਿਬ ਬਾਬਾ ਪੂਰਨ ਦਾਸ ਜੀ ਪ੍ਰਬੰਧਕ ਕਮੇਟੀ ਰਾਮੂੰਵਾਲਾ ਨਵਾਂ ਵਲੋਂ ਗ੍ਰਾਂਮ ਪੰਚਾਇਤ, ਨਗਰ ਤੇ ਇਲਾਕਾ ਵਾਸੀਆਂ ਅਤੇ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ ਬਾਬਾ ਪੂਰਨ ਦਾਸ ਜੀ ਦੀ ਸਾਲਾਨਾ ਬਰਸੀ ਬੜੀ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ ਦਿੱਤੀਆਂ ਗਈਆਂ ਹਨ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਪਿੰਦਾ ਸੰਧੂ ਨੇ ਦੱਸਿਆ ਕਿ 3 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਭੋਗ 5 ਅਕਤੂਬਰ ਨੂੰ ਬਰਸੀ ਸਮਾਗਮ ਵਾਲੇ ਦਿਨ ਸਵੇਰੇ 9 ਵਜੇ ਪੈਣਗੇ । ਪ੍ਰਧਾਨ ਪਿੰਦਾ ਸੰਧੂ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ ਬੈਨਰ ਲਵਾਏ ਜਾ ਰਹੇ ਹਨ, ਰੰਗ ਦਾ ਕੰਮ ਚੱਲ ਰਿਹਾ ਹੈ ਅਤੇ ਨੌਜਵਾਨ ਵੀਰਾਂ ਵੱਲੋਂ ਬਾਲਣ ਦੀ ਸੇਵਾ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ । ਸਰਪੰਚ ਗੁਰਵਿੰਦਰ ਸਿੰਘ ਨੇ ਨੌਜਵਾਨ ਵੀਰਾਂ, ਬੀਬੀਆਂ ਤੇ ਹੋਰ ਨਗਰ ਵਾਸੀਆਂ ਨੂੰ ਬੇਨਤੀ ਕੀਤੀ ਕਿ ਉਹ ਸੇਵਾ ਲਈ ਗੁਰਦੁਆਰਾ ਸਾਹਿਬ ਬਾਬਾ ਪੂਰਨ ਦਾਸ ਜੀ ਵਿਖੇ ਆਇਆ ਕਰਨ ਤਾਂ ਜੋ ਸਾਫ-ਸਫ਼ਾਈ ਅਤੇ ਹੋਰ ਤਿਆਰੀਆਂ ਮੁਕੰਮਲ ਕੀਤੀਆਂ ਜਾ ਸਕਣ । ਇਸ ਮੌਕੇ ਪਰਮਿੰਦਰ ਸਿੰਘ ਪਿੰਦਾ ਸੰਧੂ ਪ੍ਰਧਾਨ ਪ੍ਰਬੰਧਕ ਕਮੇਟੀ, ਸਰਪੰਚ ਗੁਰਵਿੰਦਰ ਸਿੰਘ, ਗੁਰਮੀਤ ਸਿੰਘ ਕਾਕਾ ਨੰਬਰਦਾਰ, ਹਰਜਿੰਦਰ ਸਿੰਘ ਬਾਰਵਾਲਾ ਮੈਂਬਰ ਪੰਚਾਇਤ, ਮੋਹਣ ਸਿੰਘ ਗਿੱਲ ਮੈਂਬਰ ਪੰਚਾਇਤ, ਤਜਿੰਦਰ ਸਿੰਘ ਫੌਜੀ, ਬੇਅੰਤ ਸਿੰਘ ਸਾਬਕਾ ਪੰਚ, ਬਿੱਕਰ ਸਿੰਘ, ਜਗਸੀਰ ਸਿੰਘ ਗੱਗੀ, ਰਣਜੀਤ ਸਿੰਘ ਮਨੀਲਾ, ਅਜੀਤ ਸਿੰਘ ਨੱਤ, ਲਖਵੀਰ ਸਿੰਘ ਅਤੇ ਬਲਬੀਰ ਸਿੰਘ ਆਦਿ ਹਾਜ਼ਰ ਸਨ।