- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਲੈ ਕੇ ਵਾਲਮੀਕਿ ਸਭਾ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸਭਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਇਸ ਵਾਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਮੋਗਾ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸਭਾ ਵੱਲੋਂ ਵੱਖ-ਵੱਖ ਪ੍ਰਬੰਧਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਵਾਲਮੀਕਿ ਸਭਾ ਮੋਗਾ ਦੇ ਪ੍ਰਧਾਨ ਅਰੁਣ ਬੋਹਤ, ਜਨਰਲ ਸਕੱਤਰ ਰਾਜਕੁਮਾਰ ਗੋਲੂ, ਹੈੱਡ ਕੈਸ਼ੀਅਰ ਅਰਜੁਨ ਕੁਮਾਰ, ਸਲਾਹਕਾਰ ਸੇਵਕ ਰਾਮ ਫੌਜੀ, ਬੋਵੀ ਭਾਊ ਅਤੇ ਸੋਨੂ ਨੇਸਲੇ ਮੈਂਬਰ ਦੀ ਅਗਵਾਈ ਹੇਠ ਮਨਾਏ ਜਾਣ ਵਾਲੇ ਇਸ ਸਮਾਗਮ ਨੂੰ ਯਾਦਗਾਰ ਬਣਾਉਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸਭਾ ਦੇ ਅਹੁਦੇਦਾਰਾਂ ਵੱਲੋਂ ਕਾਂਗਰਸ ਪਾਰਟੀ ਮੋਗਾ ਨਾਲ ਸਬੰਧਤ ਵਿਨੋਦ ਬਾਂਸਲ ਨਾਲ ਮੁਲਾਕਾਤ ਕਰਕੇ ਪ੍ਰੋਗਰਾਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸੁਚੱਜੇ ਢੰਗ ਨਾਲ ਮਨਾਉਣ, ਸੰਗਤ ਦੀ ਸਹੂਲਤ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਵਿਨੋਦ ਬਾਂਸਲ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਸੁਭਾਗਾ ਸਮਝਦੇ ਹਨ ਕਿ ਵਾਲਮੀਕਿ ਸਭਾ ਮੋਗਾ ਦੇ ਪ੍ਰਧਾਨ ਅਰੁਣ ਬੋਹਤ, ਜਨਰਲ ਸਕੱਤਰ ਰਾਜਕੁਮਾਰ ਗੋਲੂ, ਹੈੱਡ ਕੈਸ਼ੀਅਰ ਅਰਜੁਨ ਕੁਮਾਰ ਅਤੇ ਸਲਾਹਕਾਰ ਸੇਵਕ ਰਾਮ ਫੌਜੀ ਉਨ੍ਹਾਂ ਦੇ ਦਫ਼ਤਰ ਵਿਖੇ ਪਹੁੰਚੇ ਅਤੇ ਉਨ੍ਹਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਵਾਲਮੀਕਿ ਸਭਾ ਦੇ ਅਹੁਦੇਦਾਰਾਂ ਨੇ ਵੀ ਸਮੂਹ ਮੋਗਾ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਧਾਰਮਿਕ ਸਮਾਗਮ ਨੂੰ ਸਫਲ ਬਣਾਉਣ ਲਈ ਆਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਾਂਝੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ।