ਖੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ : ਨਰੂਲਾ
ਹਿਊਮਨ ਇੰਪਾਵਰਮੈਂਟ ਸੁਸਾਇਟੀਖੂਨਦਾਨ ਕੈਂਪ ਬਾਰੇ ਜਾਣਕਾਰੀ ਦਿੰਦੇ ਸੰਸਥਾ ਦੇ ਮੈਂਬਰ।
Publish Date: Fri, 27 Feb 2026 04:57 PM (IST)
Updated Date: Sat, 28 Feb 2026 04:01 AM (IST)

ਸਵਰਨ ਗੁਲਾਟੀ, ਪੰਜਾਬੀ ਜਾਗਰਣ, ਮੋਗਾ : ਹਿਊਮਨ ਇੰਪਾਵਰਮੈਂਟ ਸੁਸਾਇਟੀ ਆਫ਼ ਇੰਡੀਆ ਵੱਲੋਂ 1 ਮਾਰਚ ਦਿਨ ਐਤਵਾਰ ਨੂੰ ਆਈਐੱਮਏ ਹਾਲ ਸ਼ਹੀਦੀ ਪਾਰਕ ਪ੍ਰਤਾਪ ਰੋਡ ਵਿਖੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ। ਇਸ ਮੌਕੇ ’ਤੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਪ੍ਰਧਾਨ ਸੰਜੀਵ ਨਰੂਲਾ, ਜਰਨਲ ਸੈਕਟਰੀ ਸੰਜੀਵ ਕੁਮਾਰ ਅਰੋੜਾ ਨੇ ਕਿਹਾ ਕਿ 1 ਮਾਰਚ ਦਿਨ ਐਤਵਾਰ ਨੂੰ ਸੰਸਥਾ ਵੱਲੋਂ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿਚ 300 ਤੋਂ ਲੈ ਕੇ 400 ਯੂਨਿਟ ਖੂਨਦਾਨ ਕੀਤਾ ਜਾਵੇਗਾ। ਜਿਸ ਵਿਚ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ, ਉੱਥੇ ਹੀ ਵੱਖ ਵੱਖ ਸੰਸਥਾਵਾਂ ਅਤੇ ਸ਼ਹਿਰ ਵਾਸੀਆਂ ਨੂੰ ਇਸ ਕੈਂਪ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦੇ ਹਾਂ ਖੂਨਦਾਨ ਮਹਾਨ ਦਾਨ ਹੈ, ਇਸ ਨਾਲ ਲੋੜਵੰਦ ਨੂੰ ਬਚਾਇਆ ਜਾ ਸਕਦਾ ਹੈ ਸੋ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਇਸ ਵਿਚ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕੈਂਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਸਥਾ ਦੇ ਸਾਰੇ ਹੀ ਮੈਂਬਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਵੇਨੀਕਾ ਗੋਇਲ, ਪੰਜਾਬ ਵਾਈਸ ਪ੍ਰਧਾਨ ਮਹਿਲਾ ਵਿੰਗ ਰਮਨ ਸਿੰਗਲਾ, ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਜਸਵੀਰ ਕੌਰ ਜੱਸੀ, ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਕੰਡਾ, ਜ਼ਿਲ੍ਹਾ ਸਕੱਤਰ ਪਰਮਿੰਦਰ ਸਿੰਘ ਸਰਾਂ, ਜ਼ਿਲ੍ਹਾ ਸਕੱਤਰ ਮਹਿਲਾ ਵਿੰਗ ਮਨਜੀਤ ਕੌਰ, ਜ਼ਿਲ੍ਹਾ ਵਾਈਸ ਪ੍ਰਧਾਨ ਮਨਜੀਤ ਕੌਰ, ਪ੍ਰੋਮਿਲਾ ਦੇਵੀ, ਸਾਧਵੀ ਪਰਮਜੀਤ ਕੌਰ, ਇੰਦੂ ਬਾਲਾ, ਕੁਲਵੰਤ ਕੌਰ, ਗੁਰਜੀਤ ਕੌਰ, ਮਮਤਾ ਸ਼ਰਮਾ, ਨੰਦਿਤਾ ਮਿਗਲਾਨੀ ਆਦਿ ਹਾਜ਼ਰ ਸਨ।