ਮੁੱਖ ਮੰਤਰੀ ਦੀ ਮੋਗਾ ’ਚ ਰੈਲੀ ਭਲਕੇ, ਤਿਆਰੀ ਮੁਕੰਮਲ
ਮੋਗਾ ਦੀ ਅਨਾਜ ਮੰਡੀ ਵਿਚ 4 ਅਪ੍ਰੈਲ
Publish Date: Thu, 02 Apr 2026 04:00 PM (IST)
Updated Date: Fri, 03 Apr 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਮੋਗਾ ਦੀ ਅਨਾਜ ਮੰਡੀ ਵਿਚ 4 ਅਪ੍ਰੈਲ ਨੂੰ ਹੋਣ ਜਾ ਰਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਵਿਚ ਮੋਗਾ ਹਲਕੇ ਤੋਂ ਲੋਕ ਆਪ ਮੁਹਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਾਰ ਸੁਣਨ ਲਈ ਉਤਾਵਲੇ ਹਨ। ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਕਿਹਾ ਕਿ ਸ਼ਨੀਵਾਰ ਨੂੰ ਹੋਣ ਜਾ ਰਹੀ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਮੋਗਾ ਦਾ ਹਰ ਆਗੂ ਅਤੇ ਵਲੰਟੀਅਰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਵਿਚ ਜੁਟਿਆ ਹੋਇਆ ਹੈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਚੇਅਰਮੈਨ ਹਰਜਿੰਦਰ ਸਿੰਘ ਰੋਡੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਹਰ ਵਾਅਦੇ ਨੂੰ ਪੂਰਿਆਂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਜਲਦ ਹੀ ਪੰਜਾਬ ਦੀਆਂ ਔਰਤਾਂ ਦੇ ਖਾਤੇ ਵਿਚ ਵਾਅਦੇ ਮੁਤਾਬਿਕ 1500 ਅਤੇ 1000 ਰੁਪਏ ਆਉਣਗੇ। ਉਨ੍ਹਾਂ ਦੱਸਿਆ ਕਿ ਰੈਲੀ ਦੀਆਂ ਮੁਕੰਮਲ ਤਿਆਰੀਆਂ ਹੋ ਚੁੱਕੀਆਂ ਹਨ ਅਤੇ ਹਲਕੇ ਦੇ ਲੋਕਾਂ ਲਈ ਰੈਲੀ ਵਿਚ ਬੈਠਣ ਦਾ ਖ਼ਾਸ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਚੈਅਰਮੈਨ ਰੋਡੇ ਨੇ ਕਿਹਾ ਕਿ ਵਿਰੋਧੀ ਧਿਰਾਂ ਕੋਲ ਕੋਈ ਮੁੱਦਾ ਨਹੀਂ ਰਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਅੱਖਾਂ ਵਿਚ ਅੱਖਾਂ ਪਾ ਕਿ ਗੱਲ ਕਰ ਸਕਣ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਲਕੇ ਦੀ ਮੋਗਾ ਵਿਖੇ ਹੋ ਰਹੀ ਰੈਲੀ ਵਿਚ ਆਪ ਮੁਹਾਰੇ ਵਹੀਰਾਂ ਘੱਤ ਕੇ ਪਹੁੰਚਣ।