- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਲਮੀਕਿ ਜਯੰਤੀ ਨੂੰ ਸ਼ਰਧਾ, ਉਤਸ਼ਾਹ

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਵਾਲਮੀਕਿ ਜਯੰਤੀ ਨੂੰ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਉਣ ਸਬੰਧੀ ਵਾਲਮੀਕਿ ਸਭਾ ਦੀ ਇਕ ਅਹਿਮ ਮੀਟਿੰਗ ਨਗਰ ਨਿਗਮ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ ਵਾਲਮੀਕਿ ਭਗਵਾਨ ਦੇ ਪ੍ਰਗਟ ਦਿਵਸ ਸਬੰਧੀ ਕੀਤੇ ਜਾਣ ਵਾਲੇ ਧਾਰਮਿਕ ਸਮਾਗਮਾਂ ਅਤੇ ਵਿਸ਼ਾਲ ਸ਼ੋਭਾ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਵਾਲਮੀਕਿ ਸਭਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਦੱਸਿਆ ਕਿ ਇਸ ਵਾਰ ਵਾਲਮੀਕਿ ਜਯੰਤੀ ਦਾ ਪਵਿੱਤਰ ਦਿਹਾੜਾ 26 ਅਕਤੂਬਰ 2026 ਦਿਨ ਸੋਮਵਾਰ ਨੂੰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਤੋਂ ਇਕ ਦਿਨ ਪਹਿਲਾਂ 25 ਅਕਤੂਬਰ 2026 ਦਿਨ ਐਤਵਾਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ। ਇਹ ਸ਼ੋਭਾ ਯਾਤਰਾ ਦੁਪਹਿਰ 3 ਵਜੇ ਵਾਲਮੀਕਿ ਮੰਦਰ ਤੋਂ ਰਵਾਨਾ ਹੋਵੇਗੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚੋਂ ਹੁੰਦੀ ਹੋਈ ਲੋਕਾਂ ਨੂੰ ਵਾਲਮੀਕਿ ਭਗਵਾਨ ਦੇ ਸੰਦੇਸ਼ ਨਾਲ ਜੋੜੇਗੀ। ਮੀਟਿੰਗ ਦੌਰਾਨ ਆਗੂਆਂ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸ਼ੋਭਾ ਯਾਤਰਾ ਵਿਚ ਸ਼ਾਮਲ ਹੋ ਕੇ ਵਾਲਮੀਕਿ ਭਗਵਾਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਨ। ਇਸ ਮੌਕੇ ਵਾਲਮੀਕਿ ਸਭਾ ਦੇ ਚੇਅਰਮੈਨ ਸਿਕੰਦਰ ਡੂਗਲ, ਪ੍ਰਧਾਨ ਹੈਪੀ ਚੌਧਰੀ, ਜਨਰਲ ਸਕੱਤਰ ਰਿੰਕੂ ਡੂਗਲ, ਕੈਸ਼ੀਅਰ ਨਰੋਤਮ ਬੋਹਤ, ਮੀਤ ਸਕੱਤਰ ਸੰਜੀ ਪਾਲ ਮੋਲੀ, ਸਾਬਕਾ ਪ੍ਰਧਾਨ ਸ਼ਮੀ ਬੋਹਤ, ਸਫ਼ਾਈ ਸੇਵਕ ਯੂਨੀਅਨ ਦੇ ਚੇਅਰਮੈਨ ਰਜਿੰਦਰ ਬੋਹਤ, ਜਨਰਲ ਸਕੱਤਰ ਵਿਸ਼ਵਨਾਥ ਜੋਨੀ, ਕੈਸ਼ੀਅਰ ਅਜੇ ਪਾਲ ਮੋਲੀ, ਰਾਜਾ ਪ੍ਰਧਾਨ, ਅਜੇ ਸੇਵਕ, ਨਸ਼ਾ-ਰੋਕੂ ਕਮੇਟੀ ਦੇ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।