
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਰਤੀ ਕਿਸਾਨ ਯੂਨ ੀਅਨ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਕਿਰਤੀ ਕਿਸਾਨ ਯੂਨੀਅਨ ਬਲਾਕ ਨਿਹਾਲ ਸਿੰਘ ਵਾਲਾ ਵੱਲੋਂ ਇਕ ਤਰੀਕ ਤੋਂ ਲੱਗਣ ਜਾ ਰਹੇ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਦੇ ਸਬੰਧ ਵਿਚ ਮੋਗਾ ਦੇ ਪਿੰਡ ਮਾਛੀਕੇ ਵਿਖੇ ਮੀਟਿੰਗ ਇਕਾਈ ਪ੍ਰਧਾਨ ਹਰਦੇਵ ਸਿੰਘ ਹੈਪੀ ਮਾਛੀਕੇ ਦੀ ਆਗਵਾਈ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਨਾਜ਼ਰ ਸਿੰਘ ਖਾਈ ਅਤੇ ਬੇਅੰਤ ਸਿੰਘ ਮੱਲੇਆਣਾ ਨੇ ਕਿਹਾ ਕਿ ਚੰਡੀਗੜ੍ਹ ਮੋਰਚੇ ਦੀਆਂ ਮੁੱਖ ਮੰਗਾਂ ਪੰਜਾਬ ਦੇ ਪਾਣੀਆਂ ਦਾ ਮਸਲਾ, ਹਰੇਕ ਖੇਤ ਤੱਕ ਨਹਿਰੀ ਪਾਣੀ ਅਤੇ ਹਰੇਕ ਘਰ ਤੱਕ ਪੀਣਯੋਗ ਸਾਫ ਸੁਥਰਾ ਪਾਣੀ ਮੁਹੱਈਆਂ ਕਰਵਾਉਣ ਲਈ ਹਰ ਸੰਭਵ ਜਥੇਬੰਜੀ ਵੱਲੋਂ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਫਸਲੀ ਵਿਭਿੰਨਤਾ ਅਤੇ ਉਸ ਦੀ ਐੱਮਐੱਸਪੀ ’ਤੇ ਖ਼ਰੀਦ ਦੀ ਗਰੰਟੀ/ਕਰਜ਼ਾ ਮਾਫੀ ਅਤੇ ਅਮਰੀਕਾ ਨਾਲ ਕੀਤੇ ਵਪਾਰਕ ਸਮਝੌਤੇ ਰੱਦ ਕਰਵਾਉਣਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਲਾਏ ਜਾ ਰਹੇ ਸਤ ਦਿਨ ਦੇ ਮੋਰਚੇ ਵਿਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਕਿਸਾਨਾਂ ਦੀ ਭਰਮੀ ਸ਼ਮੂਲੀਅਤ ਕਰਵਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਆਗੂ ਨਾਜ਼ਰ ਸਿੰਘ ਖਾਈ, ਬਲਾਕ ਪ੍ਰਧਾਨ ਬੇਅੰਤ ਸਿੰਘ ਮੱਲੇਆਣਾ, ਬਲਾਕ ਸਹਾਇਕ ਸਕੱਤਰ ਜਗਸੀਰ ਸਿੰਘ ਮਾਛੀਕੇ, ਬਲਾਕ ਆਗੂ ਬਲਜਿੰਦਰ ਸਿੰਘ, ਬਲਾਕ ਆਗੂ ਨਿਰਮਲ ਸਿੰਘ, ਜਗਸੀਰ, ਅਮਰਜੀਤ ਸਿੰਘ, ਤਾਰ ਸਿੰਘ ਤੇ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਜ਼ਾਰ ਹੋਏ।