ਐੱਸਡੀ ਕਾਲਜ ਮੋਗਾ ’ਚ ਇਨਾਮ ਵੰਡ ਸਮਾਗਮ ਕਰਵਾਇਆ
ਐੱਸਡੀ ਕਾਲਜ ਫ਼ਾਰ
Publish Date: Mon, 20 Apr 2026 04:11 PM (IST)
Updated Date: Tue, 21 Apr 2026 04:01 AM (IST)

ਸਟਾਫ਼ ਰਿਪੋਰਟਰ ਪੰਜਾਬੀ ਜਾਗਰਣ ਮੋਗਾ: ਐੱਸਡੀ ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਇਨਾਮ ਵੰਡ 2024-25 ਸਮਾਗਮ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਨੀਨਾ ਅਨੇਜਾ ਨੇ ਸਾਰਿਆਂ ਦਾ ਸਵਾਗਤ ਕਰਦੇ ਹੋਏ ਵਿਦਿਆਰਥਣਾਂ ਦੀਆਂ ਉਪਲਬਧੀਆਂ ’ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਇਨਾਮ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਾਧੇਸ਼ ਸਿੰਘਲ ਨੇ ਸ਼ਿਰਕਤ ਕੀਤੀ। ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਨੇ ਸਕੱਤਰ ਡਾ. ਅਸ਼ੋਕ ਗਰਗ ਅਤੇ ਸਮੂਹ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵੱਲੋਂ ਵਿਦਿਆਰਥਣਾਂ ਨੂੰ ਉਚੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਹੌਸਲੇ ਨੂੰ ਬੁਲੰਦ ਕਰਦੇ ਹਨ। ਸਮਾਗਮ ਦੌਰਾਨ ਬੀਏ, ਬੀਸੀਏ, ਪੀਜੀਡੀਸੀਏ, ਐੱਮਐੱਸਸੀ (ਆਈ.ਟੀ), ਐੱਮਏ, ਬੀਕਾਮ, ਬੀਵਾਕ ਫੂਡ ਪ੍ਰੋਸੈਸਿੰਗ ਐਂਡ ਕੁਆਲਿਟੀ ਮੈਨੇਜਮੈਂਟ ਹੌਸਪੀਟਲ ਐਡਮਿਨਸਟਰੇਸ਼ਨ ਐਂਡ ਮੈਨੇਜਮੈਂਟ, ਐੱਮਕਾਮ ਆਦਿ 2024-25 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਵਿਸ਼ੇਸ਼ ਤੌਰ ’ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਮੈਰਿਟ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੰਚ ’ਤੇ ਸਨਮਾਨਿਤ ਕੀਤਾ ਗਿਆ। ਅੰਤ ’ਤੇ ਪ੍ਰਿੰਸੀਪਲ ਨੇ ਆਪਣੇ ਸੰਬੋਧਨ ਵਿਚ ਕਾਲਜ ਅਕਾਦਮਿਕ ਖੇਤਰ 2024-25 ਦੀਆਂ ਉਪਲਬਧੀਆਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਅਧਿਆਪਕਾਂ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ। ਕਾਲਜ ਪ੍ਰਬੰਧਕੀ ਕਮੇਟੀ ਦੇ ਉੱਪ ਪ੍ਰਧਾਨ ਕਮ ਵਿੱਤੀ ਸਕੱਤਰ ਅਮਨ ਸਿੰਗਲਾ, ਮੈਂਬਰ ਰਾਜੀਵ ਮਿੱਤਲ, ਸੰਜੀਵ ਗੋਇਲ, ਸਮੀਰ ਮਿੱਤਲ, ਇੰਦੂ ਸ਼ਰਮਾ, ਅਮਨ ਸਿੰਗਲਾ, ਮੋਹਿਤ ਮਿੱਤਲ, ਕੋ-ਆਪਟਿਡ ਮੈਂਬਰ, ਕੇਬੀ ਭਾਟੀਆ, ਅਜੈ ਸਿੰਗਲਾ, ਐੱਸਡੀ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਪ੍ਰਿੰਸੀਪਲ ਡਾ ਸੋਨੀਆ ਹਰਸ਼, ਸੀਨੀਅਰ ਸੈਕੰਡਰੀ ਗੌਰਮਿੰਟ ਸਕੂਲ ਮੋਗਾ ਦੇ ਲੈਕਚਰਾਰ ਸੰਦੀਪ ਸੇਠੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।