- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਧਰਮਕੋਟ ਦੇ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਧਰਮਕੋਟ : ਵਿਧਾਨ ਸਭਾ ਹਲਕਾ ਧਰਮਕੋਟ ਦੇ ਪਿੰਡ ਰਾਊਵਾਲਾ, ਅਕਾਲੀਆਂ ਵਾਲਾ ਅਤੇ ਸੈਦੇਸ਼ਾਹ ਵਾਲਾ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ 1 ਕਰੋੜ 31 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸੜਕ ਦਾ ਨੀਂਹ-ਪੱਥਰ ਰੱਖਿਆ। ਇਹ ਸੜਕ ਪਿੰਡ ਰਾਊਵਾਲਾ ਤੋਂ ਅਕਾਲੀਆਂ ਵਾਲਾ ਦੇ ਸ਼ਮਸ਼ਾਨ ਘਾਟ ਵਾਲੇ ਰਸਤੇ ਰਾਹੀਂ, ਢਾਣੀਆਂ ਅਕਾਲੀਆਂ ਵਾਲਾ ਤੋਂ ਹੁੰਦੀ ਹੋਈ ਸੈਦੇਸ਼ਾਹ ਵਾਲਾ ਤੱਕ ਬਣਾਈ ਜਾਵੇਗੀ। ਇਸ ਸੜਕ ਦੀ ਕੁੱਲ ਲੰਬਾਈ 3.59 ਕਿਲੋਮੀਟਰ ਹੋਵੇਗੀ। ਇਸ ਮੌਕੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਸੜਕੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਕਈ ਪਿੰਡਾਂ ਅਤੇ ਢਾਣੀਆਂ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਚੰਗੀਆਂ ਸੜਕਾਂ ਨਾ ਸਿਰਫ਼ ਲੋਕਾਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਂਦੀਆਂ ਹਨ, ਸਗੋਂ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਤੱਕ ਪਹੁੰਚਾਉਣ ਅਤੇ ਵਿਦਿਆਰਥੀਆਂ ਸਮੇਤ ਆਮ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿਚ ਵੀ ਸਹੂਲਤ ਪ੍ਰਦਾਨ ਕਰਦੀਆਂ ਹਨ। ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਲਈ ਬਿਹਤਰ ਰਸਤਾ ਮਿਲੇਗਾ ਅਤੇ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਲਾਕਾ ਨਿਵਾਸੀਆਂ ਲਈ ਇਹ ਸੜਕ ਵਿਕਾਸ ਦੇ ਪੱਖੋਂ ਮਹੱਤਵਪੂਰਨ ਸਾਬਤ ਹੋਵੇਗੀ। ਇਸ ਮੌਕੇ ਇਲਾਕਾ ਵਾਸੀ ਅਤੇ ਪਾਰਟੀ ਵਲੰਟੀਅਰ ਹਾਜਰ ਸਨ।