ਯੂਵਕ ਸੇਵਾਵਾਂ ਕਲੱਬ ਵੱਲੋਂ ਹੋਣਹਾਰ ਵਿਦਿਆਰਥੀ ਸਨਮਾਨਿਤ
ਸਰਕਾਰੀ ਹਾਈ ਸਕੂਲ ਦੌਲੇਵਾਲਾ ਮਾਇਰ
Publish Date: Sat, 28 Mar 2026 04:15 PM (IST)
Updated Date: Sun, 29 Mar 2026 04:03 AM (IST)

ਗੁਰਦੇਵ ਮਨੇਸ ਪੰਜਾਬੀ ਜਾਗਰਣ, ਕੋਟ ਈਸੇ ਖਾਂ : ਸਰਕਾਰੀ ਹਾਈ ਸਕੂਲ ਦੌਲੇਵਾਲਾ ਮਾਇਰ ਵਿਖੇ ਮਾਪੇ-ਅਧਿਆਪਕ ਮਿਲਣੀ ਬੜੇ ਉਤਸ਼ਾਹ ਅਤੇ ਸੁਚੱਜੇ ਢੰਗ ਨਾਲ ਕਰਵਾਈ ਗਈ। ਇਸ ਮੌਕੇ ਬੱਚਿਆਂ ਦੇ ਮਾਤਾ-ਪਿਤਾ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕਰਦੇ ਹੋਏ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ। ਅਧਿਆਪਕਾਂ ਵੱਲੋਂ ਮਾਪਿਆਂ ਨੂੰ ਬੱਚਿਆਂ ਦੀ ਸਿਖਲਾਈ, ਅਨੁਸ਼ਾਸਨ ਅਤੇ ਭਵਿੱਖੀ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਅਗਾਹ ਕੀਤਾ ਗਿਆ। ਇਸ ਦੌਰਾਨ ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਕਲੱਬ ਦੌਲੇਵਾਲਾ ਮਾਇਰ ਵੱਲੋਂ ਵਿਸ਼ੇਸ਼ ਉਪਰਾਲਾ ਕਰਦਿਆਂ ਸਕੂਲ ਦੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਵੱਖ-ਵੱਖ ਕਲਾਸਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜੀਸ਼ਨਾਂ ਹਾਸਲ ਕੀਤੀਆਂ। ਕਲੱਬ ਦੇ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਦੇ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਹੋਰ ਬੱਚਿਆਂ ਨੂੰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਇੰਚਾਰਜ ਮੈਡਮ ਰਮਨਦੀਪ ਕੰਬੋਜ ਨੇ ਇਸ ਮੌਕੇ ਸਮੂਹ ਮਾਪਿਆਂ, ਕਲੱਬ ਮੈਂਬਰਾਂ ਅਤੇ ਆਈਆਂ ਸਤਿਕਾਰਯੋਗ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਪੇ-ਅਧਿਆਪਕ ਸਹਿਯੋਗ ਨਾਲ ਹੀ ਬੱਚਿਆਂ ਦਾ ਸਰਵਪੱਖੀ ਵਿਕਾਸ ਸੰਭਵ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਹ ਹੋਰ ਉੱਚੀਆਂ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਹੁੰਦੇ ਹਨ। ਇਸ ਮੌਕੇ ਕਲੱਬ ਪ੍ਧਾਨ ਸੁਰਿੰਦਰ ਛਿੰਦਾ, ਗੋਰਾ ਡਫਰਕੇ, ਗੱਜਨ ਸਿੰਘ, ਡਾ ਬਾਜ ਸਿੰਘ, ਸੂਬਾ ਸਿੰਘ, ਕੁਲਵਿੰਦਰ ਸਿੰਘ, ਸਕੂਲ ਸਟਾਫ ਵਿਚ ਮਾਸਟਰ ਬੀਰਇੰਦਰ ਸਿੰਘ, ਪਰਮਜੀਤ ਕੌਰ, ਸਿਮਰਜੀਤ ਕੌਰ, ਮੈਡਮ ਪੂਨਮ ਹਾਡਾ, ਹਰਪ੍ਰੀਤ ਕੌਰ ਹਾਜਰ ਸਨ।