- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ

ਕੁਲਵਿੰਦਰ ਸਿੰਘ ਸਹੋਤਾ, ਪੰਜਾਬੀ ਜਾਗਰਣ ਮੋਗਾ: ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਟੀਮ ਵੱਲੋਂ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੀ ਅਗਵਾਈ ਹੇਠ ਮੁੱਖ ਚੋਣ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਅਤੇ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਮਾਮਲੇ ਵਿਚ ਇਨਸਾਫ਼ ਦੀ ਮੰਗ ਕੀਤੀ। ਪ੍ਰਦਰਸ਼ਨ ਵਿਚ ਸ਼ਾਮਲ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਯਕੀਨੀ ਬਣਾਉਣ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਲੋਕ ਲਹਿਰ ਬਣਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਤਰਨਦੀਪ ਸਿੰਘ ਗਿੱਲ, ਅਮਰਜੀਤ ਸਿੰਘ ਲੰਢੇ ਕੇ, ਦਵਿੰਦਰ ਸਿੰਘ ਰਣੀਆਂ, ਸਤਨਾਮ ਸਿੰਘ ਲੋਪੋਂ, ਕਿਰਤੀ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਖੁਖਰਾਣਾ, ਏਕਤਾ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ, ਸੁਖਜਿੰਦਰ ਸਿੰਘ ਖੋਸਾ, ਜੱਸ ਮੰਗੇਵਾਲਾ, ਜਗਜਿੰਦਰ ਸਿੰਘ, ਨਿਰਮਲ ਸਿੰਘ, ਜਗਰਾਜ ਸਿੰਘ, ਤਿਰਲੋਕ ਸਿੰਘ, ਜੱਸਾ ਦੁਨੇ ਕੇ, ਸੁਖਦੀਪ ਸਿੰਘ, ਪਵਿੱਤਰ ਸਿੰਘ, ਪਲਵਿੰਦਰ ਸਿੰਘ, ਸੁਖਮੰਦਰ ਸਿੰਘ ਅਤੇ ਸਤਨਾਮ ਸਿੰਘ ਚੜਿਕ ਸਮੇਤ ਪਾਰਟੀ ਦੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।