- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਆਵਾਜ਼ ਬੁਲੰਦ ਕਰਨ ਵਾਲੇ ਕੌਮੀ ਪਰਮਿੰਦਰ ਸਿੰਘ ਝੋਟਾ ਦਾ ਮੈਡੀਕਲ ਮਾਲਕ ਅਸ਼ਵਨੀ ਵੱਲੋਂ ਗੋਲੀਆਂ ਮਾਰ ਕੇ ਕਤਲ ਹੋਣਾ ਬੇਹੱਦ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ, ਜਿਸ ਵਿਚ ਝਾੜੂ ਸਰਕਾਰ ਬਰਾਬਰ ਦੀ ਦੋਸ਼ੀ ਹੈ ਜਦਕਿ ਮੈਡੀਕਲ ਦੇ ਅਸ਼ਵਨੀ ਕੁਮਾਰ ਉਪਰ ਪਰਚੇ ਦਰਜ ਹੋਣ ਦੇ ਬਾਵਜੂਦ ਉਸ ਨੂੰ ਰਿਵਾਲਵਰ ਦਾ ਲਾਇਸੰਸ ਬਣਾਕੇ ਦਿੱਤਾ, ਇਸ ਤੋਂ ਸਿੱਧ ਹੁੰਦਾ ਹੈ ਕਿ ਝਾੜੂ ਸਰਕਾਰ ਨਸ਼ਾ ਤਸਕਰਾਂ ਨਾਲ ਮਿਲੀ ਹੋਈ ਹੈ।

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ। ਐਕਸ਼ਨ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਨੂੰ ਲਾਗੂ ਕਰਦਿਆਂ ਮੋਗਾ ਵਿਖੇ ਵਾਰਿਸ ਪੰਜਾਬ ਜਥੇਬੰਦੀ ਅਤੇ ਇਕੱਠ ਕਰਕੇ ਐਕਸ਼ਨ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਨੂੰ ਲਾਗੂ ਕਰਦਿਆਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕੌਮੀ ਸ਼ਹੀਦ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਘਰ ਅੱਗੇ ਧਰਨਾ ਲਗਾਇਆ ਗਿਆ।
.jpg)
ਇਸ ਮੌਕੇ ਭਾਰੀ ਇੱਕਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਆਵਾਜ਼ ਬੁਲੰਦ ਕਰਨ ਵਾਲੇ ਕੌਮੀ ਪਰਮਿੰਦਰ ਸਿੰਘ ਝੋਟਾ ਦਾ ਮੈਡੀਕਲ ਮਾਲਕ ਅਸ਼ਵਨੀ ਵੱਲੋਂ ਗੋਲੀਆਂ ਮਾਰ ਕੇ ਕਤਲ ਹੋਣਾ ਬੇਹੱਦ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ, ਜਿਸ ਵਿਚ ਝਾੜੂ ਸਰਕਾਰ ਬਰਾਬਰ ਦੀ ਦੋਸ਼ੀ ਹੈ ਜਦਕਿ ਮੈਡੀਕਲ ਦੇ ਅਸ਼ਵਨੀ ਕੁਮਾਰ ਉਪਰ ਪਰਚੇ ਦਰਜ ਹੋਣ ਦੇ ਬਾਵਜੂਦ ਉਸ ਨੂੰ ਰਿਵਾਲਵਰ ਦਾ ਲਾਇਸੰਸ ਬਣਾਕੇ ਦਿੱਤਾ, ਇਸ ਤੋਂ ਸਿੱਧ ਹੁੰਦਾ ਹੈ ਕਿ ਝਾੜੂ ਸਰਕਾਰ ਨਸ਼ਾ ਤਸਕਰਾਂ ਨਾਲ ਮਿਲੀ ਹੋਈ ਹੈ।
ਆਗੂਆਂ ਨੇ ਮੰਗ ਕੀਤੀ ਹੈ ਕਿ ਨਸ਼ਿਆਂ ਵਿਰੁੱਧ ਲੜਾਈ ਲੜਨ ਵਾਲੇ ਪਰਮਿੰਦਰ ਝੋਟਾ ਦੇ ਕਤਲ ਦੀ ਉਚ ਪੱਧਰੀ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪਰਿਵਾਰ ਨੂੰ 2 ਕਰੋੜ ਰੁਪਏ ਦਾ ਮੁਆਵਜ਼ਾ ਅਤੇ ਪਰਮਿੰਦਰ ਝੋਟਾ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ.ਜੀ.ਪੀ ਪੰਜਾਬ ਤਰੁੰਤ ਅਸਤੀਫਾ ਦੇਣ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ, ਨਸ਼ੇ ਦਾ ਨੈਟਵਰਕ ਚਲਾਉਣ ਵਾਲਿਆਂ ਨਾਲ ਪੁਲਿਸ ਅਤੇ ਪੰਜਾਬ ਸਰਕਾਰ ਦੇ ਮੰਤਰੀ ਤੇ ਵਿਧਾਇਕ ਰਲੇ ਹੋਏ ਨੇ, ਜਿਸ ਕਰਕੇ ਬੇਰੁਜ਼ਗਾਰੀ ਵਧੀ ਹੋਈ ਹੈ ਅਤੇ ਪੰਜਾਬ ਦੀ ਜਵਾਨੀ ਨਸ਼ਿਆਂ ਨਾਲ ਖ਼ਤਮ ਹੋ ਰਹੀ ਹੈ।