v> ਮਨਪ੍ਰੀਤ ਸਿੰਘ ਮੱਲੇਆਣਾ, ਮੋਗਾ : ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਮੋਗਾ ਦੇ ਆਈਲੈਟਸ ਸੈਂਟਰ ਮਾਲਕਾਂ ਵਲੋਂ ਸੜਕਾਂ 'ਤੇ ਉੱਤਰ ਕੇ ਆਈਲੈਟਸ ਸੈਂਟਰ ਖੋਲ੍ਹਣ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਮੀਗ੍ਰੇਸ਼ਨ ਸੰਸਥਾ ਦੇ ਨੁਮਾਇੰਦਿਆਂ ਨੇ ਕਿਹਾ ਕਿ ਸੂਬੇ 'ਚ ਸ਼ਰਾਬ ਦੇ ਠੇਕੇ ਖੋਲ੍ਹੇ ਹੋਏ ਹਨ ਪਰ ਬੱਚਿਆਂ ਦੇ ਪੜ੍ਹਨ ਲਈ ਸੈਂਟਰ ਬੰਦ ਹਨ। ਉਨ੍ਹਾਂ ਕਿਹਾ ਕਿ ਬੱਸਾਂ ਰਾਹੀਂ ਕੋਰੋਨਾ ਫੈਲਾਇਆ ਜਾ ਰਿਹਾ ਹੈ, ਉਸ ਸਮੇਂ ਸੋਸ਼ਲ ਡਿਸਟੈਂਸਿੰਗ ਕਿੱਥੇ ਹੈ। ਆਗੂਆਂ ਨੇ ਕਿ ਸਾਡੇ ਸੈਂਟਰ ਬੰਦ ਹੋਣ ਕਾਰਨ ਲੱਖਾਂ ਲੜਕੇ-ਲੜਕੀਆਂ ਬੇਰੁਜ਼ਗਾਰ ਹੋਏ ਬੈਠੇ ਹਨ। ਕੰਮਕਾਰ ਬਿਲਕੁਲ ਠੱਪ ਹੋ ਕੇ ਰਹਿ ਗਿਆ ਹੈ। ਜੇਕਰ ਸਰਕਾਰ ਨੇ ਸੈਂਟਰ ਖੋਲ੍ਹਣ ਦੀ ਇਜਾਜ਼ਤ ਨਾ ਦਿੱਤੀ ਤਾਂ ਇਸ ਸੰਘਰਸ਼ ਨੂੰ ਸੂਬਾ ਪੱਧਰ 'ਤੇ ਲੈ ਜਾ ਕੇ ਸਰਕਾਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਗੇ।

Posted By: Seema Anand