- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ: ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਾਂਝੇ ਤੌਰ ’ਤੇ ਪਿੰਡ ਮਾਛੀਕੇ ਦੇ ਵਿਚ ਮਈ ਮਹੀਨੇ ਵਿਚ ਹੋਈ ਗੜੇਮਾਰੀ ਕਾਰਨ ਕਿਸਾਨਾਂ ਦੀ ਫ਼ਸਲ ਤਬਾਹ ਹੋ ਗਈ ਸੀ। ਜਿਸ ਦੌਰਾਨ ਸਰਕਾਰ ਨੇ ਦੂਜੇ ਪਿੰਡਾਂ ਵਿਚ ਪੈਸੇ ਪਾ ਦਿੱਤੇ ਪਰੰਤੂ ਪਿੰਡ ਮਾਛੀਕੇ ਦੇ ਵਿਚ ਕਿਸੇ ਵੀ ਕਿਸਾਨ ਨੂੰ ਇਕ ਰੁਪਿਆ ਮੁਆਵਜ਼ਾ ਨਹੀਂ ਮਿਲਿਆ। ਜਿਸ ਦੇ ਰੋਸ ਵਜੋਂ ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਐੱਸਡੀਐੱਮ ਨਿਹਾਲ ਦੇ ਦਫ਼ਤਰ ਸਾਹਮਣੇ ਦਿਨ ਰਾਤ ਪੱਕਾ ਧਰਨਾ ਲਗਾ ਦਿੱਤਾ। ਪਿਛਲੇ ਤਿੰਨ ਮਹੀਨਿਆਂ ਤੋਂ ਐੱਸਡੀਐੱਮ ਵੱਲੋਂ ਮੁਆਵਜ਼ੇ ਸੰਬੰਧੀ ਲਾਰੇ ਲਗਾਏ ਜਾ ਰਹੇ ਹਨ।ਪ੍ਰਬੰਧਕੀ ਕਮੇਟੀ ਦੇ ਆਗੂ ਗੁਰਨਾਮ ਸਿੰਘ, ਜਗਸੀਰ ਸਿੰਘ, ਕਿਰਨਦੀਪ ਕੌਰ ਅਤੇ ਰਣਜੀਤ ਸਿੰਘ ਨੇ ਜਦੋਂ ਤੱਕ ਕਿਸਾਨਾਂ ਨੂੰ ਉਨ੍ਹਾਂ ਦਾ ਮੁਆਵਜ਼ਾ ਨਹੀਂ ਮਿਲ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਧਰਨੇ ਲਗਾਤਾਰ ਚਲਾਉਣ ਲਈ 9 ਮੈਂਬਰੀ ਪ੍ਰਬੰਧਕੀ ਕਮੇਟੀ ਬਣਾਈ ਗਈ ਹੈ। ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਨਾਜ਼ਰ ਸਿੰਘ ਖਾਈ, ਬੀਕੇਯੂ ਏਕਤਾ ਉਗਰਾਹਾਂ ਦੇ ਜਰਨਲ ਸਕੱਤਰ ਬੂਟਾ ਸਿੰਘ ਭਾਗੀਕੇ ਨੇ ਸੰਬੋਧਨ ਕੀਤਾ। ਪੱਕੇ ਮੋਰਚੇ ’ਚ ਪਿੰਡ ਕੁੱਸਾ ਦੇ ਕਿਸਾਨ ਗੁਰਜੰਟ ਸਿੰਘ ਦੀ ਅਗਵਾਈ ਵਿਚ ਆਏ ਕਿਸਾਨ ਆਏ ਸੀ, ਜਿੰਨ੍ਹਾਂ ਦੇ ਪੈਸੇ ਰਹਿੰਦੇ ਹਨ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਖਾਤਿਆਂ ’ਚ ਮੁਆਵਜ਼ਾ ਜਲਦੀ ਤੋਂ ਜਲਦੀ ਪਾਇਆ ਜਾਵੇ ਨਹੀਂ ਤਾਂ ਉਹ ਸੰਘਰਸ਼ ਤੇਜ਼ ਕਰਨ ਲਈ ਮਜ਼ਬੂਰ ਹੋਣਗੇ। ਧਰਨੇ ਵਿਚ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ ਅਤੇ ਔਰਤਾਂ ਹਾਜ਼ਰ ਸਨ।