- ਸੂਬੇ ਦੇ ਦਲਿਤ ਭਾਈਚਾਰੇ 'ਚ ਜਗਮੇਲ ਦੇ ਕਤਲ ਮਗਰੋਂ ਭਾਰੀ ਰੋਸ

ਕੈਪਸ਼ਨ : ਵਾਲਮੀਕਿ ਮਜ੍ਹਬੀ ਸਿੱਖ ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਧਾਲੀਵਾਲ ਅਤੇ ਹੋਰ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ।

ਨੰਬਰ : 18 ਮੋਗਾ 17 ਪੀ

ਵਕੀਲ ਮਹਿਰੋਂ, ਮੋਗਾ : ਵਾਲਮੀਕਿ/ਮਜ੍ਹਬੀ ਸਿੱਖ ਮਹਾਂਸਭਾ ਦੇ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ, ਉਪ-ਚੇਅਰਮੈਨ ਜਗਤਾਰ ਸਿੰਘ ਮਖੂ ਅਤੇ ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਧਾਲੀਵਾਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਾਂਗਲੀਵਾਲਾ ਵਿੱਚ ਦਲਿਤ ਨੌਜਵਾਨ ਜਗਮੇਲ ਸਿੰਘ ਤੇ ਧਨਾਢ ਲੋਕਾਂ ਵੱਲੋਂ ਅਣਮਨੁੱਖੀ ਤਸੱਦਦ ਢਾਇਆ ਗਿਆ ਹੈ, ਜਿਸ ਨਾਲ ਉਸ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਨਾਲ ਇਹ ਸਿੱਧ ਹੁੰਦਾ ਹੈ ਕਿ ਪੰਜਾਬ ਵਿੱਚ ਜੰਗਲ ਰਾਜ ਹੈ। ਰੋਜ਼ਾਨਾ ਦਲਿਤ ਭਾਈਚਾਰੇ ਨਾਲ ਅੱਤਿਆਚਾਰ ਹੋਣ ਦੀਆਂ ਘਟਨਾ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੀ ਧਨਾਢ ਲੋਕਾਂ ਵੱਲੋਂ ਪਿਛਲੇ ਦਿਨੀਂ ਜਵਾਰੇਵਾਲਾ ਪਿੰਡ ਵਿੱਚ ਤਿੰਨ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਸੀ। ਰੋਜ਼ਾਨਾ ਦੀਆਂ ਦਲਿਤ ਵਿਰੋਧੀ ਘਟਨਾ ਨਾਲ ਸੂਬੇ ਵਿੱਚ ਦਲਿਤ ਭਾਈਚਾਰਾ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਤੇ ਚਾਂਗਲੀਵਾਲਾ ਪਿੰਡ ਵਿਖੇ ਦਲਿਤ ਨੌਜਵਾਨ ਦੇ ਕਤਲ ਨਾਲ ਸੂਬੇ ਦੇ ਸਾਰੇ ਦਲਿਤ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਹ ਘਟਨਾ ਦਰਸਾਉਂਦੀ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ। ਵਾਲਮੀਕਿ/ਮਜ੍ਹਬੀ ਸਿੱਖ ਮਹਾਂਸਭਾ ਵੱਲੋਂ ਮੰਗ ਕੀਤੀ ਜਾਂਦੀ ਹੈ ਕਿ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਕੋਈ ਵੀ ਇਹੋ ਜਿਹੀ ਿਘਨਾਉਣੀ ਘਟਨਾ ਕਰਨ ਦੀ ਹਿੰਮਤ ਨਾ ਕਰੇ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਅਤੇ ਅਮਨ ਸ਼ਾਂਤੀ ਬਣੀ ਰਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਪਾਲ ਸਿੰਘ, ਬਲਦੇਵ ਸਿੰਘ, ਬਲਦੇਵ ਸਿੰਘ, ਸ਼ਿਵ ਧਾਲੀਵਾਲ, ਿਛੰਦਰਪਾਲ ਸਿੰਘ, ਇੰਦਰਪਾਲ ਸਿੰਘ ਲੰਡੇਕੇ, ਵਿਨੋਦ ਘਾਰੂ ਹਾਜ਼ਰ ਸਨ।