ਵਕੀਲ ਮਹਿਰੋਂ, ਮੋਗਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੈਂਕੜੇ ਕਿਸਾਨਾਂ, ਨੌਜਵਾਨ ਅਤੇ ਅੌਰਤਾਂ ਨੇ ਸ਼ਮੂਲੀਅਤ ਕੀਤੀ।

ਇਸ ਮੌਕੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਕੇ ਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਦੋਸ਼ੀਆਂ ਵੱਲੋਂ 3 ਅਕਤੂਬਰ 2021 ਨੂੰ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਗੱਡੀ ਚੜ੍ਹਾ ਕੇ 4 ਕਿਸਾਨਾਂ ਤੇ ਇਕ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਸੀ, ਪਰ ਮੋਦੀ ਸਰਕਾਰ ਵੱਲੋਂ ਗ੍ਹਿ ਰਾਜ ਮੰਤਰੀ, ਜਿਸ ਦੀ ਸਾਜ਼ਿਸ਼ ਨਾਲ ਇਹ ਕਤਲੇਆਮ ਰਚਾਇਆ ਗਿਆ, ਉਸ ਨੂੰ ਹਾਲੇ ਤਕ ਅਹੁਦੇ ਤੋਂ ਹਟਾ ਕੇ ਗਿ੍ਫ਼ਤਾਰ ਨਹੀਂ ਕੀਤਾ ਗਿਆ। ਕਿਸਾਨਾਂ ਦੀ ਮੰਗ ਹੈ ਕਿ ਲਖੀਮਪੁਰ ਖੀਰੀ ਦੀ ਘਟਨਾ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਕੇਂਦਰ ਸਰਕਾਰ ਵੱਲੋਂ ਬਿਜਲੀ ਵੰਡ ਦੇ ਨਿੱਜੀਕਰਨ ਸਬੰਧੀ ਕੀਤਾ ਤਾਨਾਸ਼ਾਹੀ ਫੈਸਲਾ ਵਾਪਸ ਲਿਆ ਜਾਵੇ।

ਇਸ ਮੌਕੇ ਜੋਗਿੰਦਰ ਸਿੰਘ ਚੌਕ ਤਕ ਮਾਰਚ ਕਰ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਅੱਜ ਦੇ ਇਸ ਪ੍ਰਰੋਗਰਾਮ ਨੂੰ ਉਪਰੋਕਤ ਤੋਂ ਬਿਨਾਂ ਇਨ੍ਹਾਂ ਨੇ ਸੰਬੋਧਨ ਕੀਤਾ। ਇਸ ਮੌਕੇ ਨਛੱਤਰ ਸਿੰਘ ਹੇਰ, ਗੁਰਦੇਵ ਸਿੰਘ ਕਿਸ਼ਨਪੁਰਾ, ਗੁਰਚਰਨ ਸਿੰਘ ਰਾਮਾ, ਹਰਮੰਦਰ ਸਿੰਘ ਡੇਮਰੂ, ਬੂਟਾ ਸਿੰਘ ਭਾਗੀਕੇ, ਜੰਗੀਰ ਸਿੰਘ ਹਿੰਮਤਪੁਰਾ, ਲਖਵੀਰ ਸਿੰਘ ਦੌਧਰ, ਗੁਰਦਾਸ ਸਿੰਘ, ਸੁਖਬੀਰ ਕੌਰ ਬੁੱਕਣਵਾਲਾ ਆਦਿ ਮੌਜੂਦ ਸਨ।