ਕਿਸਾਨ ਯੂਨੀਅਨ ਬਹਿਰਾਮਕੇ ਨੇ ਸ਼ਹਿਰ ’ਚ ਕੱਢਿਆ ਰੋਸ ਮਾਰਚ
ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ
Publish Date: Fri, 20 Mar 2026 05:24 PM (IST)
Updated Date: Sat, 21 Mar 2026 04:07 AM (IST)
ਰਣਜੀਤ ਸਿੰਘ ਆਦੀਆ ਦੇ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ
ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ, ਮੋਗਾ: ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਕਲਗੀਧਰ ਕੋਟ ਈਸੇ ਖਾਂ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਰੰਡਿਆਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿਚ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਬਲਵੰਤ ਸਿੰਘ ਬਹਿਰਾਮਕੇ, ਸੂਬਾ ਸਕੱਤਰ ਗੁਰਮੇਲ ਸਿੰਘ ਗਿੱਲ, ਕੋਰ ਕਮੇਟੀ ਮੈਂਬਰ ਜਗੀਰ ਸਿੰਘ ਸ਼ਾਦੀਵਾਲਾ, ਤੋਤਾ ਸਿੰਘ ਬਹਿਰਾਮਕੇ, ਰਣਜੀਤ ਸਿੰਘ ਭਿੰਡਰ ਕਲਾਂ, ਮੁਖ਼ਤਿਆਰ ਸਿੰਘ, ਨਾਇਬ ਸਿੰਘ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ, ਮੀਤ ਪ੍ਰਧਾਨ ਅਜੀਤ ਸਿੰਘ, ਜਸਵੰਤ ਸਿੰਘ ਕੈਸ਼ੀਅਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਨ੍ਹਾਂ ਆਗੂਆਂ ਦੀ ਅਗਵਾਈ ਹੇਠ ਬਲਾਕ ਪ੍ਰਧਾਨ, ਜ਼ੋਨ ਪ੍ਰਧਾਨ, ਇਕਾਈਆਂ ਦੇ ਸਮੂਹ ਪ੍ਰਧਾਨ ਅਤੇ ਵੱਡੀ ਗਿਣਤੀ ’ਚ ਵਰਕਰ ਪਹੁੰਚੇ। ਮੀਟਿੰਗ ਕਰਨ ਉਪਰੰਤ ਵੱਡੀ ਗਿਣਤੀ ਵਿਚ ਇਕਤਰ ਹੋ ਕੇ ਕੋਟ ਈਸੇ ਖਾਂ ਦੇ ਮੁੱਖ ਬਾਜ਼ਾਰ ’ਚ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਬੁਲਾਰਿਆਂ ਪਿਛਲੇ ਦਿਨੀਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਆਦੀਆ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੋਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੁਲਿਸ ਪਹਿਲਾਂ ਕਮੇਟੀ ਬਣਾ ਕੇ ਪੂਰੀ ਜਾਂਚ ਪੜਤਾਲ ਕਰਦੀ ਕਿ ਮਾਮਲਾ ਕੀ ਹੈ, ਜੇਕਰ ਰਣਜੀਤ ਸਿੰਘ ਆਦੀਆ ਕਿਸੇ ਗੱਲ ਵਿਚ ਸ਼ਾਮਲ ਹੁੰਦਾ ਵੀ ਤਾਂ ਪਹਿਲਾਂ ਕਾਨੂੰਨ ਮੁਤਾਬਿਕ ਐੱਫਆਈਆਰ ਦਰਜ ਕਰਕੇ ਅਦਾਲਤ ’ਚ ਪੇਸ਼ ਕਰਦੇ ਪਰੰਤੂ ਉਸ ਨੂੰ ਗ੍ਰਿਫ਼ਤਾਰ ਕਰਕੇ ਦੇਰ ਰਾਤ ਤਸ਼ਦਦ ਕਰਨਾ ਦੇਸ਼ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਉਣਾ ਹੈ। ਬੀਕੇਯੂ ਬਹਿਰਾਮਕੇ ਜਥੇਬੰਦੀ ਪੰਜਾਬ ਸਰਕਾਰ, ਪੁਲਿਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕਰਦੀ ਹੈ ਰਣਜੀਤ ਸਿੰਘ ਦੇ ਪਰਿਵਾਰ ਨੂੰ ਬਣਦਾ ਇਨਸਾਫ ਦਿੱਤਾ ਜਾਵੇ। ਦੂਜੇ ਪਾਸੇ ਸਮਾਣਾ ਟਾਵਰ ਮੋਰਚੇ ’ਤੇ ਭਾਈ ਗੁਰਜੀਤ ਸਿੰਘ ਅਤੇ ਸੰਗਤਾਂ ਦੀ ਮੰਗ ’ਤੇ ਬੇਅਦਬੀਆਂ ’ਤੇ ਸਖ਼ਤ ਤੋਂ ਸਖ਼ਤ ਕਾਨੂੰਨ ਤੁਰੰਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਮਾਨ ਨੇ 6 ਵਾਰ ਕੇਐੱਮਐੱਮ ਨੂੰ ਮੀਟਿੰਗਾਂ ਦੇ ਕੇ ਵਾਅਦਾ ਖ਼ਿਲਾਫ਼ੀ ਕਰ ਚੁੱਕੇ ਹਨ ਜੋ ਕਿ ਸਰਾਸਰ ਗਲਤ ਹੈ। ਇਸ ਮੌਕੇ ਗੁਰਬਾਜ ਸਿੰਘ ਬਰਾੜ, ਸਤਨਾਮ ਸਿੰਘ ਬਾਸੀ, ਸੁਖਮੰਦਰ ਸਿੰਘ, ਦਰਸਨ ਸਿੰਘ, ਇਕਬਾਲ ਸਿੰਘ ਮੁੱਦਕੀ, ਸੁਖਦੇਵ ਸਿੰਘ, ਮਹਿੰਦਰ ਸਿੰਘ, ਨਰੰਜਣ ਸਿੰਘ ਬੋਤੀਆ ਵਾਲਾ, ਰਾਜਵਿੰਦਰ ਸਿੰਘ, ਰਛਪਾਲ ਸਿੰਘ, ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ ਮੰਦਰ, ਅੰਗਰੇਜ ਸਿੰਘ ਮਨਸੂਰਦੇਵਾ,ਮਾਸਟਰ ਮੇਵਾ ਸਿੰਘ ਸਾਦੀਵਾਲਾ, ਰਾਜਵਿੰਦਰ ਸਿੰਘ, ਲਖਵਿੰਦਰ ਸਿੰਘ, ਰਛਪਾਲ ਸਿੰਘ ਮੰਦਰ, ਸਵਰਨ ਸਿੰਘ ਬਲਾਕ ਪ੍ਰਧਾਨਪ੍ਰੀਤਮ ਸਿੰਘ ਚੱਕ ਸਿੰਘ ਪੁਰਾ, ਸਵਰਨ ਸਿੰਘ ਨਿਹਾਲਗੜ, ਜਸਵਿੰਦਰ ਸਿੰਘ ਮੰਝਲੀ ਆਦਿ ਕਿਸਾਨ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।