- ਮੋਗਾ ਦੇ ਮੇਨ ਚੌਕ ਨੂੰ ਬੰਦ ਕਰ ਕੇ ਦਿੱਤਾ ਧਰਨਾ

- ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਕੈਪਸਨ : ਮੋਗਾ ਦੇ ਜੋਗਿੰਦਰ ਸਿੰਘ ਚੌਕ 'ਚ 14 ਜਥੇਬੰਦੀਆਂ ਵੱਲੋਂ ਲਾਏ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ ਤੇ ਹਾਜ਼ਰ ਇੱਕਠ।

ਨੰਬਰ : 27 ਮੋਗਾ 8 ਪੀ

ਵਕੀਲ ਮਹਿਰੋਂ/ਮਨਪ੍ਰਰੀਤ ਸਿੰਘ ਮੱਲੇਆਣਾ, ਮੋਗਾ : ਪੰਜਾਬ ਦੀਆਂ 14 ਵੱਖ-ਵੱਖ ਜੱਥੇਬੰਦੀਆਂ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕੀਤਾ ਗਿਆ, ਜਿਸ 'ਚ ਕਿਸਾਨ ਮਜ਼ਦੂਰ, ਮੁਲਾਜ਼ਮ ਨੌਜਵਾਨਾਂ ਤੋਂ ਇਲਾਵਾ ਵਿਦਿਆਰਥੀ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਰੋਸ ਮਾਰਚ ਉਪਰੰਤ ਮੋਗਾ ਜੋਗਿੰਦਰ ਸਿੰਘ ਚੌਕ ਨੂੰ ਬੰਦ ਕਰ ਕੇ ਵਿਸ਼ਾਲ ਧਰਨਾ ਲਗਾਇਆ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ, ਸੀਏਏ ਕੌਮੀ ਆਬਾਦੀ, ਰਜਿਸਟਰ ਐਨਪੀਆਰ ਤੇ ਨਾਗਰਿਕਾਂ ਦਾ ਕੌਮੀ ਰਜਿਸਟਰ ਐੱਨਪੀਆਰ ਦੇ ਖ਼ਿਲਾਫ਼ ਜ਼ੋਰਦਾਰ ਭਾਸ਼ਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਦੌਰਾਨ ਭੜਾਸ ਕੱਢੀ ਤੇ ਮੋਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ, ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਕੁਲਵੰਤ ਸਿੰਘ ਬਾਘਾਪੁਰਾਣਾ, ਡੀਟੀਐੱਫ ਦੇ ਸੂਬਾ ਪ੍ਰਧਾਨ ਦਿੱਗ ਵਿਜੇਪਾਲ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਦਾ ਕੇਂਦਰ ਦੀ ਮੋਦੀ ਸਰਕਾਰ ਦਾ ਇੱਕੋ ਇੱਕ ਮਕਸਦ ਆਪਣੀਆਂ ਨਾਕਾਮੀਆਂ ਨੂੰ ਲੁਕਾਉਣਾ ਹੈ ਤੇ ਲੋਕਾਂ ਦਾ ਧਿਆਨ ਲੋਕਾਂ ਦੀਆਂ ਬੁਨਿਆਦੀ ਮੁੱਖ ਮੰਗਾਂ ਰੋਟੀ, ਕੱਪੜਾ ਅਤੇ ਮਕਾਨ ਤੋਂ ਹਟਾ ਕੇ ਧਾਰਮਿਕ ਜਜ਼ਬਾਤ ਭੜਕਾ ਕੇ ਜਜ਼ਬਾਤੀ ਮੁੱਦਿਆਂ 'ਤੇ ਕੇਂਦਰਿਤ ਕਰਨ ਦਾ ਹੈ। ਆਗੂਆਂ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਤੇ ਦੋਵੇਂ ਰਜਿਸਟਰਾਂ ਖ਼ਿਲਾਫ਼ ਦਿੱਲੀ ਵਿੱਚ ਜੋ ਸ਼ਾਂਤਮਈ ਢੰਗ ਨਾਲ ਲੋਕਾਂ ਦਾ ਸੰਘਰਸ਼ ਸ਼ਰੀਨ ਬਾਗ, ਚਾਂਦ ਬਾਗ ਤੇ ਦੇਸ਼ ਭਰ ਵਿਚ ਹੋਰ ਅਨੇਕਾਂ ਥਾਵਾਂ 'ਤੇ ਚੱਲ ਰਿਹਾ ਹੈ

ਉਨ੍ਹਾਂ ਨੂੰ ਸਾਬੋਤਾਜ ਕਰਨਾ ਹੈ। ਕਪਿਲ ਮਿਸ਼ਰਾ ਵਰਗੇ ਲੋਕ ਜੋ ਦਿੱਲੀ ਦੀਆਂ ਚੋਣਾਂ ਹਾਰ ਚੁੱਕੇ ਹਨ, ਟਵਿਟਰ 'ਤੇ ਆਏ ਲੋਕਾਂ ਦੇ ਸਾਹਮਣੇ ਸ਼ਰ੍ਹੇਆਮ ਧਮਕੀਆਂ ਦਿੰਦੇ ਹਨ ਕਿ ਜਫਰਾਬਾਦ ਨੂੰ ਸ਼ਰੀਨ ਬਾਗ ਨਹੀਂ ਬਨਣ ਦਿੱਤਾ ਜਾਵੇਗਾ। ਉਨ੍ਹਾਂ ਦੇ ਧਮਕਾਊ ਭਰੇ ਬਿਆਨਾਂ ਤੋਂ ਬਾਅਦ ਅਗਲੇ ਹੀ ਦਿਨ ਦਿੱਲੀ 'ਚ ਵੱਡੇ ਪੱਧਰ 'ਤੇ ਝਾੜ ਫੂਕ ਦੀਆਂ ਘਟਨਾਵਾਂ ਵਾਪਰੀਆਂ ਹਨ ਤੇ ਅਨੇਕਾਂ ਹੀ ਲੋਕ ਸ਼ਰ੍ਹੇਆਮ ਮਾਰੇ ਗਏ ਹਨ। ਉਨ੍ਹਾਂ ਕਿਹਾ ਕਿ ਕਾਤਲ ਸ਼ਰ੍ਹੇਆਮ ਪੁਲਿਸ ਦੇ ਸਾਹਮਣੇ ਗੋਲੀਆਂ ਚਲਾਉਂਦਾ ਹੈ ਜਿਸ ਨੂੰ ਪੁਲਿਸ ਵੱਲੋਂ ਨਾ ਫੜੇ ਜਾਣ ਦੀ ਉਹ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ ਤੇ ਮੰਗ ਕਰਦੇ ਹਾਂ ਕਿ ਗੁੰਡਾਗਰਦੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਸੀਏਏ ਤੋਂ ਦੋਵੇਂ ਰਾਜਿਸਟਾਰ ਕਾਲੇ ਕਾਨੂੰਨ ਵਾਪਸ ਲਏ ਜਾਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘੱਲ ਕਲਾਂ, ਨਛੱਤਰ ਸਿੰਘ ਕੋਕਰੀ ਹੇਰਾਂ, ਗੁਰਦੇਵ ਸਿੰਘ ਕਿਸ਼ਨਪੁਰਾ, ਗੁਰਵਿੰਦਰ ਸਿੰਘ ਕੋਕਰੀ, ਗੁਰਚਰਨ ਸਿੰਘ ਰਾਮਾ, ਬੂਟਾ ਸਿੰਘ ਭਾਗੀਕੇ, ਮੇਜਰ ਸਿੰਘ ਕਾਲੇਕੇੇ, ਿਛੰਦਰ ਸਿੰਘ, ਗੁਰਨਾਮ ਸਿੰਘ ਤੋਂਂ ਇਲਾਵਾ ਭਾਰੀ ਗਿਣਤੀ ਵਿਚ ਕਿਸਾਨ, ਵਿਦਿਆਰਥੀ ਅਤੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।