ਨਵੀਂ ਕੇਸੀਸੀ ਨੀਤੀ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ਿਲ੍ਹੇ ਭਰ ’ਚ ਰੋਸ ਧਰਨੇ ਨਵੀਂ ਪੰਜਾਬ ਕਿਸਾਨ ਕ੍ਰੈਡਿਟ ਕਾਰਡ ਕੇਸੀਸੀ
Publish Date: Mon, 02 Nov 2026 04:17 PM (IST)
Updated Date: Mon, 02 Nov 2026 04:20 PM (IST)
ਕੇਂਦਰ ਤੇ ਪੰਜਾਬੀ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਕੀਤਾ ਵਿਰੋਧ ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਨਵੀਂ ਪੰਜਾਬ ਕਿਸਾਨ ਕ੍ਰੈਡਿਟ ਕਾਰਡ ਕੇਸੀਸੀ ਨੀਤੀ-2026 ਤਹਿਤ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਉੱਪਰ ਲਾਗੂ ਕੀਤੀਆਂ ਜਾ ਰਹੀਆਂ ਨਵੀਆਂ ਸ਼ਰਤਾਂ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਜ਼ਿਲ੍ਹਾ ਮੋਗਾ ਵਿਚ ਵੱਖ-ਵੱਖ ਥਾਵਾਂ ’ਤੇ ਰੋਸ ਧਰਨੇ ਦਿੱਤੇ ਗਏ। ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਮੰਗ ਕੀਤੀ ਕਿ ਨਵੀਂ ਕੇਸੀਸੀ ਨੀਤੀ ਤਹਿਤ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਵਿਰੋਧੀ ਸ਼ਰਤਾਂ ਨੂੰ ਤੁਰੰਤ ਵਾਪਸ ਲਿਆ ਜਾਵੇ। ਧਰਨਿਆਂ ਦੌਰਾਨ ਕਿਸਾਨਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਧਰਨਿਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਕਸ਼ਮੀਰ ਸਿੰਘ ਭੇਖਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਅਤੇ ਉਨ੍ਹਾਂ ਨੂੰ ਕਰਜ਼ੇ ਦੇ ਬੋਝ ਤੋਂ ਮੁਕਤ ਕਰਨ ਦੀ ਬਜਾਏ ਅਜਿਹੀਆਂ ਨੀਤੀਆਂ ਲਿਆ ਰਹੀ ਹੈ, ਜਿਨ੍ਹਾਂ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਖੇਤੀਬਾੜੀ ਦੀਆਂ ਲਾਗਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਕਿਸਾਨਾਂ ਨੂੰ ਫ਼ਸਲਾਂ ਦੇ ਲਾਹੇਵੰਦ ਭਾਅ ਨਹੀਂ ਮਿਲ ਰਹੇ ਅਤੇ ਕਰਜ਼ੇ ਦੀ ਮਾਰ ਕਾਰਨ ਕਿਸਾਨੀ ਗੰਭੀਰ ਆਰਥਿਕ ਸੰਕਟ ਵਿੱਚੋਂ ਲੰਘ ਰਹੀ ਹੈ। ਅਜਿਹੇ ਹਾਲਾਤ ਵਿਚ ਨਵੀਂ ਕੇਸੀਸੀ ਨੀਤੀ ਦੀਆਂ ਸ਼ਰਤਾਂ ਕਿਸਾਨਾਂ ਲਈ ਹੋਰ ਮੁਸ਼ਕਲਾਂ ਖੜ੍ਹੀਆਂ ਕਰਨਗੀਆਂ। ਇਸ ਮੌਕੇ ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਸਮੂਹ ਕਿਸਾਨ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਨਵੀਂ ਕੇਸੀਸੀ ਨੀਤੀ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਧਰਨਿਆਂ ਦੌਰਾਨ ਕਿਸਾਨ ਆਗੂਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਡੀਆਰ ਮੋਗਾ ਗੁਰਜੋਤ ਸਿੰਘ ਨੂੰ ਵੀ ਸੌਂਪਿਆ ਗਿਆ। ਇਸ ਮੌਕੇ ਇਕਬਾਲ ਸਿੰਘ ਲੋਟੀ, ਲਖਵਿੰਦਰ ਸਿੰਘ ਰੌਲੀ, ਬਲਕਰਨ ਸਿੰਘ ਢਿੱਲੋਂ, ਜਸਵੰਤ ਸਿੰਘ ਪੰਡੋਰੀ, ਹਰਪ੍ਰੀਤ ਸਿੰਘ, ਜਗਸੀਰ ਸਿੰਘ ਜੱਗੀ ਬਾਘਾ ਪੁਰਾਣਾ, ਨਿਰਮਲ ਸਿੰਘ ਮਨਾਵਾਂ, ਹਰਵਿੰਦਰ ਸਿੰਘ ਮਾਣੂਕੇ, ਭੋਲਾ, ਬਿੰਦਰ ਸਿੰਘ ਮਾਣੂੰਕੇ, ਮੋਨ ਸਿੰਘ ਨੇਦਾਂਵਾਲਾ, ਮੇਜਰ ਸਿੰਘ ਟਰੋਲੀ, ਰਕੇਸ਼ ਸਿੰਘ ਭੇਖਾ, ਗੁਰਮੇਲ ਸਿੰਘ ਡਗਰੂ, ਕਰਮਜੀਤ ਸਿੰਘ, ਪ੍ਰੇਮ ਲਾਲਪੁਰੀ, ਹਰਨੇਕ ਸਿੰਘ ਫਤਿਹਗੜ੍ਹ, ਸੁਰਿੰਦਰ ਸਿੰਘ ਸੰਧੂਆਣਾ, ਮੋਹਨ ਸਿੰਘ ਜਿੰਦਰਾ, ਬੂਟਾ ਸਿੰਘ ਪੰਡੋਰੀ, ਚਰਨਜੀਤ ਸਿੰਘ ਕਾਲੀਏਵਾਲਾ, ਕੇਵਲ ਸਿੰਘ, ਓਕਾਰ ਸਿੰਘ, ਗੁਰਚਰਨ ਸਿੰਘ, ਗੁਰਤੇਜ ਸਿੰਘ ਸਾਫੂਵਾਲਾ, ਤਾਰ ਸਿੰਘ ਗਲੋਟੀ, ਅਵਤਾਰ ਸਿੰਘ ਡਾਲਾ, ਗੁਰਬਚਨ ਸਿੰਘ, ਕੇਵਲ ਸਿੰਘ ਮਕੰਦ, ਕਮਲ ਬਾਘਾ ਪੁਰਾਣਾ, ਮੋਦਨ ਸਿੰਘ, ਦਰਸ਼ਨ ਸਿੰਘ, ਦਵਿੰਦਰ ਸਿੰਘ, ਜਸਵੀਰ ਸਿੰਘ, ਜੀਰ ਸਿੰਘ, ਮੇਹਰ ਸਿੰਘ, ਲਵਪ੍ਰੀਤ ਸਿੰਘ, ਗੁਰਜੀਤ ਸਿੰਘ ਚਨੂਵਾਲਾ, ਕੁਲਦੀਪ ਸਿੰਘ ਪੰਜ ਗ੍ਰਾਏ ਖੁਰਦ, ਮਨਦੀਪ ਸਿੰਘ ਮਲਕੇ, ਜਸਪ੍ਰੀਤ ਸਿੰਘ, ਤਜਿੰਦਰ ਸਿੰਘ, ਰਮਨਦੀਪ ਸਿੰਘ ਵਵੀਆ, ਭਾਈ ਜੋਗੇਸ਼, ਮਨਪ੍ਰੀਤ ਸਿੰਘ, ਗੁਰਜੀਤ ਸਿੰਘ, ਸੁਖਬੀਰ ਸਿੰਘ ਬਲਾਕ ਪ੍ਰਧਾਨ, ਜਸਪਾਲ ਸਿੰਘ, ਬਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।