ਕਿਸਾਨਾਂ ਨੇ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਕੇ ਫੂਕਿਆ ਪੁਤਲਾ
15 ਮਾਰਚ ਨੂੰ ਅੰਮਿ੍ਤਸਰ 'ਚ ਹੋ ਰਹੇ ਜੀ-20 ਸੰਮੇਲਨ ਦਾ ਵਿਰੋਧ ਕਰਦਿਆਂ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਮੋਗਾ ਦੇ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੁਖਮੰਦਰ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਅੰਮਿ੍ਤਸਰ 'ਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਤੇ ਮੰਗ ਕੀਤੀ ਜਾਵੇਗੀ
Publish Date: Tue, 14 Mar 2023 06:19 PM (IST)
Updated Date: Tue, 14 Mar 2023 06:19 PM (IST)
ਵਕੀਲ ਮਹਿਰੋਂ, ਮੋਗਾ : 15 ਮਾਰਚ ਨੂੰ ਅੰਮਿ੍ਤਸਰ 'ਚ ਹੋ ਰਹੇ ਜੀ-20 ਸੰਮੇਲਨ ਦਾ ਵਿਰੋਧ ਕਰਦਿਆਂ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਮੋਗਾ ਦੇ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੁਖਮੰਦਰ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਅੰਮਿ੍ਤਸਰ 'ਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਤੇ ਮੰਗ ਕੀਤੀ ਜਾਵੇਗੀ ਕਿ ਦੇਸ਼ ਤੇ ਪੰਜਾਬ ਦੀ ਖੇਤੀ ਤੇ ਸਨਅਤ ਨੂੰ ਇਨ੍ਹਾਂ ਸਾਮਰਾਜੀ ਲੁਟੇਰੇ ਮੰਤਵਾਂ ਦੇ ਪ੍ਰਛਾਵੇਂ ਤੋਂ ਦੂਰ ਰੱਖਿਆ ਜਾਵੇ।
ਉਨਾਂ੍ਹ ਕਿਹਾ ਕਿ ਦੇਸ਼ 'ਚ ਜੀ-20 ਦੀਆਂ ਮੀਟਿੰਗਾਂ ਹੋ ਰਹੀਆਂ ਹਨ ਤੇ ਇਨਾਂ੍ਹ ਦੇ ਏਜੰਡਿਆਂ 'ਚੋਂ ਸਿੱਖਿਆ ਅਤੇ ਲੇਬਰ ਮੁੱਦਿਆਂ 'ਤੇ ਹੋਣ ਵਾਲੀਆਂ ਮੀਟਿੰਗਾਂ ਪੰਜਾਬ 'ਚ ਅੰਮਿ੍ਤਸਰ 'ਚ ਕਰਵਾਈਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਦੁਨੀਆ ਦੇ ਵੱਡੇ ਸਾਮਰਾਜੀ ਮੁਲਕਾਂ ਦੀ ਸ਼ਮੂਲੀਅਤ ਤੇ ਮੋਹਰੀ ਭੂਮਿਕਾ ਵਾਲਾ ਇਹ 20 ਦੇਸ਼ਾਂ ਦਾ ਗਰੁੱਪ ਸਾਮਰਾਜੀ ਮੁਲਕਾਂ ਦੇ ਲੁਟੇਰੇ ਮੰਤਵਾਂ ਨੂੰ ਅੱਗੇ ਵਧਾਉਣ ਲਈ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੰਚ ਰਾਹੀਂ ਸੰਸਾਰ ਸਾਮਰਾਜੀ ਸੰਸਥਾਵਾਂ ਜਿਵੇਂ ਸੰਸਾਰ ਵਪਾਰ ਸੰਸਥਾ, ਕੌਮਾਂਤਰੀ ਮੁਦਰਾ ਕੋਸ਼ ਤੇ ਸੰਸਾਰ ਬੈਂਕ ਆਦਿ ਦੇ ਲੁਟੇਰੇ ਏਜੰਡਿਆਂ ਨੂੰ ਪਛੜੇ ਮੁਲਕਾਂ 'ਤੇ ਮੜਿ੍ਹਆ ਜਾਂਦਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਤਬਾਹ ਹੋ ਰਹੀ ਸਨਅਤ ਤੇ ਸੰਕਟਾਂ 'ਚ ਿਘਰੀ ਖੇਤੀ ਉਨ੍ਹਾਂ ਮੰਚਾਂ ਰਾਹੀਂ ਹੋਈਆਂ ਸੰਧੀਆਂ ਤਹਿਤ ਲਾਗੂ ਕੀਤੀਆਂ ਗਈਆਂ ਨਵੀਆਂ ਆਰਥਿਕ ਤੇ ਸਨਅਤੀ ਨੀਤੀਆਂ ਦਾ ਹੀ ਕਹਿਰ ਹੰਢਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਵੱਲੋਂ ਇਕ ਪਾਸੇ ਖੇਤੀ ਨੂੰ ਸੰਕਟ 'ਚੋਂ ਕੱਢਣ ਦੀ ਨੀਤੀ ਲਿਆਉਣ ਦੇ ਐਲਾਨ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਖੇਤੀ ਨੂੰ ਸੰਕਟ 'ਚ ਧੱਕਣ ਵਾਲੇ ਸਾਮਰਾਜੀ ਮੁਲਕਾਂ ਦੇ ਫੁਰਮਾਨਾਂ ਨੂੰ ਲਾਗੂ ਕਰਵਾਉਣ ਲਈ ਸੂਬੇ 'ਚ ਇਨ੍ਹਾਂ ਲੁਟੇਰਿਆਂ ਦਾ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੇ ਇਨਕਲਾਬ ਦੇ ਖੇਤੀ ਮਾਡਲ ਰਾਹੀਂ ਪੰਜਾਬ ਦੀ ਅੰਨ੍ਹੀ ਲੁੱਟ ਕਰਨ ਤੇ ਸਾਡੇ ਵਾਤਾਵਰਣ 'ਚ ਜ਼ਹਿਰ ਘੋਲਣ ਵਾਲੀਆਂ ਬਾਹਰ ਵਰਗੀਆਂ ਕੰਪਨੀਆਂ ਦੇ ਸਰਪ੍ਰਸਤਾਂ ਦਾ ਸ਼ਾਹੀ ਸਵਾਗਤ ਕਰਨ ਦੀਆਂ ਤਿਆਰੀਆਂ ਰਾਹੀਂ ਪੰਜਾਬ ਸਰਕਾਰ ਨੇ ਦਰਸਾ ਦਿੱਤਾ ਹੈ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਹਾਜਰ ਸਨ।