ਮੁੱਖ ਮੰਤਰੀ, ਵਿੱਤ ਮੰਤਰੀ ਤੇ ਮੁੱਖ ਸਕੱਤਰ ਦੇ ਪੁਤਲੇ ਫੂਕੇ ਤੇ ਕੀਤੀ ਨਾਅਰੇਬਾਜ਼ੀ ਪੰਜਾਬ ਸਟੇਟ ਮਨਿਸਟ ਰੀਅਲ
Publish Date: Wed, 04 Nov 2026 06:30 PM (IST)
Updated Date: Wed, 04 Nov 2026 06:32 PM (IST)
ਪੀਐੱਸਐੱਮਐੱਸ ਜ਼ਿਲ੍ਹਾ ਕਮੇਟੀ ਮੋਗਾ ਨੇ ਡੀਸੀ ਕੰਪਲੈਕਸ ਅੱਗੇ ਕੀਤੀ ਰੈਲੀ ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ਤੇ ਜਿਲ੍ਹਾ ਕਮੇਟੀ ਮੋਗਾ ਵੱਲੋਂ ਡੀਏਸੀ ਕੰਪਲੈਕਸ ਮੋਗਾ ਦੇ ਸਾਹਮਣੇ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਮੁੱਖ ਸਕੱਤਰ ਦੇ ਪੁਤਲੇ ਫੂਕ ਕੇ ਰੋਸ ਰੈਲੀ ਕੀਤੀ ਗਈ। ਅੱਜ ਦੀ ਇਸ ਰੋਸ ਰੈਲੀ ਵਿਚ ਦਫ਼ਤਰੀ ਕਾਮਿਆ ਤੋਂ ਇਲਾਵਾ ਸਾਂਝੇ ਮੰਚ ਦੇ ਸਾਥੀਆਂ ਵੱਲੋਂ ਵੀ ਸਮੂਲੀਅਤ ਕੀਤੀ ਗਈ। ਰੋਸ ਰੈਲੀ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਨੇ ਕਿਹਾ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਤਕਰੀਬਨ ਪੌਣੇ ਪੰਜ ਸਾਲ ਦਾ ਸਮਾਂ ਹੋਣ ਗਿਆ ਪਰੰਤੂਸਰਕਾਰ ਵੱਲੋਂ ਮੁਲਾਜਮਾਂ ਦੀਆਂ ਮੰਗਾਂ ਮੰਨਣ ਵੱਲ ਕੋਈ ਧਿਆਨ ਨਹੀ ਦਿੱਤਾ ਗਿਆ। ਸਰਕਾਰ ਵੱਡੇ ਵੱਡੇ ਹੋਰਡਿੰਗ ਸੜਕਾਂ ਅਤੇ ਸਹਿਰਾਂ ਵਿਚ ਲਗਾਕੇ ਫੋਕੀਆਂ ਮਸੂਹਰੀਆਂ ਕਰਨ ਵਿੱਚ ਰੁੱਝੀ ਹੋਈ ਹੈ ਪਰੰਤੂ ਗਰਾਊਂਡ ਪੱਧਰ ’ਤੇ ਸੱਚਾਈ ਹੈ ਕਿ ਸਰਕਾਰ ਵੱਲੋਂ ਕੋਈ ਵੀ ਕੰਮ ਮੁਕੰਮਲ ਤੌਰ ’ਤੇ ਨਹੀਂ ਕੀਤਾ ਗਿਆ, ਜਿਸ ਕਾਰਨ ਪੰਜਾਬ ਦੇ ਮੁਲਾਜਮ ਤੇ ਹਰ ਵਰਗ ਨਿਰਾਸ਼ ਹੋਣ ਕਾਰਨ ਸਰਕਾਰ ਦੇ ਵਿਰੁੱਧ ਧਰਨੇ/ਰੋਸ਼ ਰੈਲੀਆਂ ਤੇ ਪ੍ਰਦਰਸ਼ਨ ਕਰਨ ਤੇ ਲੱਗੇ ਹੋਏ ਹਨ। ਸਰਕਾਰ ਦੇ ਨੁਮਾਇੰਦੇ ਮੁਲਾਜਮਾਂ ਦੀ ਗੱਲ ਸੁਣਨ ਨੂੰ ਤਿਆਰ ਨਹੀ ਹਨ। ਆਗੂਆਂ ਨੇ ਦੱਸਿਆ ਕਿ ਸਰਕਾਰ ਦੇ ਇਸ ਅੜੀਅਲ ਵਤੀਰੇ ਦੇ ਵਿਰੁੱਧ ਦਫਤਰੀ ਕਾਮਿਆਂ ਵੱਲੋਂ 5 ਨਵੰਬਰ ਤੋੰ ਦਫ਼ਤਰੀ ਕੰਮ ਬੰਦ ਕਰਕੇ ਦੋ ਦਿਨ ਦੀ ਪੈਨ ਡਾਉਨ/ਕੰਪਿਉਟਰ ਬੰਦ ਹੜਤਾਲ ਹੋਵੇਗੀ। ਮੁਲਾਜਮਾਂ ਵੱਲੋਂ ਸਰਕਾਰ ਦੇ ਵਿਰੁੱਧ ਵੱਡੀ ਪੱਧਰ ਤੇ ਸਰਕਾਰੀ ਕੰਮਕਾਜ ਠੱਪ ਕੀਤਾ ਜਾਵੇਗਾ ਤੇ ਇਸਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਅੱਜ ਦੀ ਇਸ ਰੋਸ ਰੈਲੀ ਨੂੰ ਸੰਦੀਪ ਕੁਮਾਰ ਜ਼ਿਲ੍ਹਾ ਜਨਰਲ ਸਕੱਤਰ, ਦਲਬੀਰ ਸਿੰਘ ਜਿਲ੍ਹਾ ਪ੍ਰਧਾਨ ਡੀਸੀ ਦਫਤਰ ਯੂਨੀਅਨ, ਰਾਜਿੰਦਰ ਸਿੰਘ ਰਿਆੜ, ਗੁਰਜੀਤ ਸਿੰਘ ਔਲਖ ਜ਼ਿਲ੍ਹਾ ਜਨਰਲ ਸਕੱਤਰ ਡੀਸੀ ਦਫਤਰ ਯੂਨੀਅਨ ਨੇ ਵੀ ਸਬੋਧਨ ਕੀਤਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਡੀਏ ਦੀਆਂ ਕਿਸਤਾਂ ਤੇ ਡੀਏ ਦੇ ਬਕਾਇਆ ਜਾਰੀ ਕੀਤਾ ਜਾਵੇ, ਪੇਅ ਕਮਿਸ਼ਨ ਦੇ ਬਕਾਇਆ ਜਾਰੀ ਕਰਨਾ, ਕੱਚੇ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੇਅ ਕਮਿਸ਼ਨ ਦੀਆਂ ਅਨਾਮਲੀਆਂ ਦੂਰ ਕਰਨੀਆਂ ਸਾਮਲ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ 15 ਜਨਵਰੀ 2015 ਦਾ ਪੱਤਰ ਰੱਦ ਕਰਕੇ ਪ੍ਰਬੇਸ਼ਨ ਪੀਰੀਅਡ ਦੌਰਾਨ ਡਿਉਟੀ ਦੀ ਪੂਰੀ ਤਨਖਾਹ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇੇ, 17 ਜੁਲਾਈ 2020 ਦਾ ਪੱਤਰ ਰੱਦ ਕਰਕੇ ਪੰਜਾਬ ਦੇ ਮੁਲਾਜ਼ਮਾਂ ਤੇ ਪੰਜਾਬ ਦਾ ਪੇ ਕਮਿਸ਼ਨ ਲਾਗੂ ਕੀਤਾ ਜਾਵੇ, ਜਜੀਆ ਟੈਕਸ ਵਾਪਸ ਲਿਆ ਜਾਵੇ, ਏਸੀਪੀ ਸਕੀਮ ਮੁੜ ਬਹਾਲ ਕੀਤੀ ਜਾਵੇ, 20 ਸਾਲ ਦੀ ਸਰਵਿਸ ਤੇ ਪੂਰੇ ਸੇਵਾ ਲਾਭ ਦਿੱਤੇ ਜਾਣ, ਬੰਦ ਕੀਤੇ ਭੱਤਿਆਂ ਨੂੰ ਮੁੜ ਬਹਾਲ ਕੀਤਾ ਜਾਵੇ, ਰੀਸਟਰਕਚਰਿੰਗ ਰਾਹੀਂ ਖਤਮ ਕੀਤੀਆਂ ਪੋਸਟਾਂ ਮੁੜ ਸਰਜੀਤ ਕੀਤੀਆਂ ਜਾਣ, ਅਣਸੁਖਾਵੀ ਘਟਨਾ ਸਮੇਂ ਐਕਸਗ੍ਰੇਸ਼ੀਆ ਗਰਾਂਟ 50 ਲੱਖ ਕੀਤਾ ਜਾਵੇ ਅਤੇ ਵਿਭਾਗੀ ਮੰਗਾ ਅਤੇ ਹੋਰ ਰਹਿੰਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਇਸ ਰੈਲੀ ਵਿਚ ਰਾਜਦੀਪ ਜੈਦਕਾ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਵਾਟਰ ਸਪਲਾਈ, ਪ੍ਰੇਮ ਕੁਮਾਰ , ਸੁਖਦੇਵ ਸਿੰਘ ਪੈਨਸ਼ਨਰ ਆਗੂ, ਸਤਿਅਮ ਪ੍ਰਕਾਸ, ਰਾਜੂ ਸਿੰਘ, ਗੁਰਨੈਬ ਸਿੰਘ ਪੰਜਾਬ ਸੁਬਾਡੀਨੇਟ ਫਡਰੇਸ਼ਨ 1406, ਜਸਵਿੰਦਰ ਸਿੰਘ, ਰਣਜੀਤ ਸਿੰਘ, ਮਨੀਸ਼ ਕੁਮਾਰ ਖਜਾਨਾ ਦਫ਼ਤਰ, ਰਾਜਿੰਦਰਪਾਲ , ਰੂਪ ਸਿੰਘ, ਅਮਨਦੀਪ ਸਿੰਘ, ਕਮਲਦੀਪ ਸਿੰਘ ਪੀਡਬਲਯੂਡੀ, ਕੁਲਦੀਪ ਸਿੰਘ ਘਾਲੀ, ਸੰਦੀਪ ਕੌਰ, ਗੁਰਪ੍ਰੀਤ ਕੌਰ, ਜਸਪ੍ਰੀਤ ਕੌਰ ਡੀਸੀ ਦਫ਼ਤਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਸਾਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।