ਮੋਗਾ ਦੀ 'ਪੰਜਾਬ ਬਚਾਓ ਰੈਲੀ' 'ਚ ਗੱਜੇ ਸੁਖਬੀਰ ਬਾਦਲ; ਵਿਰੋਧੀਆਂ 'ਤੇ ਕੀਤੇ ਤਿੱਖੇ ਸਿਆਸੀ ਵਾਰ
Sukhbir Singh Badal ਨੇ ਕਿਹਾ ਕਿ ਪੰਜਾਬ ਤੋਂ ਹਰਿਆਣਾ ਤੇ ਹਿਮਾਚਲ ਨੂੰ ਅਲੱਗ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਕਦੇ ਵੀ ਪੰਜਾਬ ਨੂੰ ਕੁਝ ਵੀ ਨਹੀਂ ਦਿੱਤਾ। ਝੋਨੇ ਦੀ ਫਸਲ 'ਤੇ ਜੋ ਐੱਮਐੱਸਪੀ ਮਿਲ ਰਹੀ ਹੈ ਉਹ ਸ਼੍ਰੋਮਣੀ ਅਕਾਲੀ ਦਲ ਨੇ ਦਿਵਾਈ ਹੈ।
Publish Date: Sun, 22 Mar 2026 02:16 PM (IST)
Updated Date: Sun, 22 Mar 2026 04:44 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ : ਮੋਗਾ ਜ਼ਿਲ੍ਹੇ 'ਚ ਜੋ ਵੀ ਵੱਡੇ ਪ੍ਰੋਜੈਕਟ ਲਿਆਂਦੇ ਗਏ, ਜੋ ਵਿਕਾਸ ਕੀਤਾ ਗਿਆ, ਉਹ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ। ਪੰਜਾਬ ਨੂੰ ਦਿੱਲੀ ਵਾਲੀਆਂ ਪਾਰਟੀਆਂ ਨੇ ਬਰਬਾਦ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ ਜੋ ਕੁਰਬਾਨੀਆਂ ਨਾਲ ਬਣਾਈ ਗਈ ਹੈ। ਇਹ ਪ੍ਰਗਟਾਵਾ ਮੋਗਾ ਦੀ ਅਨਾਜ ਮੰਡੀ 'ਚ ਐਤਵਾਰ ਨੂੰ ਪੰਜਾਬ ਬਚਾਓ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਹਰਿਆਣਾ ਤੇ ਹਿਮਾਚਲ ਨੂੰ ਅਲੱਗ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਕਦੇ ਵੀ ਪੰਜਾਬ ਨੂੰ ਕੁਝ ਵੀ ਨਹੀਂ ਦਿੱਤਾ। ਝੋਨੇ ਦੀ ਫਸਲ 'ਤੇ ਜੋ ਐੱਮਐੱਸਪੀ ਮਿਲ ਰਹੀ ਹੈ ਉਹ ਸ਼੍ਰੋਮਣੀ ਅਕਾਲੀ ਦਲ ਨੇ ਦਿਵਾਈ ਹੈ।
ਸੁਖਬੀਰ ਬਾਦਲ ਨੇ ਕਾਂਗਰਸ 'ਤੇ ਤਿੱਖੇ ਵਾਰ ਕੀਤੇ। ਅਕਾਲੀ ਦਲ ਨੇ ਥਰਮਲ ਬਣਾਏ ਪਰ ਹੋਰ ਪਾਰਟੀਆਂ ਨੇ ਕੁਝ ਨਹੀਂ ਕੀਤਾ। ਉਨ੍ਹਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਨਜ਼ ਕਸਦਿਆਂ ਕਿਹਾ ਕਿ ਖੇਤੀਬਾੜੀ ਬਿਜਲੀ ਅਕਾਲੀ ਦਲ ਦੀ ਦੇਣ ਹੈ। ਸੁਖਬੀਰ ਬਾਦਲ ਨੇ ਕਿਹਾ ਦਿੱਲੀ ਤੋਂ ਪਾਰਟੀਆਂ ਪੰਜਾਬ ਨੂੰ ਲੁੱਟਣ ਆਉਂਦੀਆਂ ਹਨ। ਵੱਖ ਵੱਖ ਪਾਰਟੀਆਂ ਦੇ ਆਗੂ ਗੁਰੂ ਘਰਾਂ 'ਤੇ ਕਾਬਜ ਹੋ ਗਏ ਹਨ।