
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਦੇ ਨਾਲ ਹੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਕੀਤੀ ਜਾ ਰਹੀ ਹੈ। ਭਾਈ ਹਵਾਰਾ ਸਾਬਕਾ ਪੰਜਾਬ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਹਨ। ਮੋਰਚੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਆਪਣੀ ਬਿਮਾਰ ਮਾਤਾ ਨਾਲ ਕੁਝ ਸਮਾਂ ਬਿਤਾਉਣ ਲਈ ਪੈਰੋਲ ਦਿੱਤੀ ਜਾਵੇ।

ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ। ਕੌਮੀ ਇਨਸਾਫ਼ ਮੋਰਚਾ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਪੂਰੇ ਪੰਜਾਬ ’ਚ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ। ਇਸ ਬੰਦ ਦਾ ਮੁੱਖ ਉਦੇਸ਼ ਲੰਬੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਉਭਾਰਨਾ ਹੈ।
ਮੋਰਚੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਹ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ।