- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਜ਼ਿਲ੍ਹੇ ਦੀ ਪੜ੍ਹਾਈ ਦੇ ਖ਼ੇਤਰ

ਪਵਨ ਗਰਗ, ਪੰਜਾਬੀ ਜਾਗਰਣ ਬਾਘਾਪੁਰਾਣਾ: ਮੋਗਾ ਜ਼ਿਲ੍ਹੇ ਦੀ ਪੜ੍ਹਾਈ ਦੇ ਖ਼ੇਤਰ ਵਿਚ ਮੋਹਰੀ ਸੰਸਥਾ ਪੰਜਾਬ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਜੋ ਕਿ ਸਵ. ਪ੍ਰਿੰਸੀਪਲ ਗੁਰਦੇਵ ਸਿੰਘ ਦੇ ਆਸ਼ੀਰਵਾਦ ਸਦਕਾ ਅਤੇ ਪ੍ਰਿੰਸੀਪਲ ਸੰਦੀਪ ਮਹਿਤਾ ਦੀ ਸਰਵਪੱਖੀ ਸੋਚ ਅਤੇ ਸੁਚੱਜੀ ਅਗਵਾਈ ਵਿਚ ਨਿੱਤ ਨਵੀਆਂ ਪ੍ਰਾਪਤੀਆਂ ਹਾਸਲ ਕਰ ਰਹੀ ਹੈ, ਵਿਖੇ ਆਪਣਾ ਪੰਜਾਬ ਫਾਉਂਡੇਸ਼ਨ ਜੋ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਵੱਲੋਂ ਬਣਾਈ ਗਈ ਸੰਸਥਾ ਹੈ, ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਜਿਸ ਦਾ ਮਕਸਦ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਪੰਜਾਬੀ ਵਿਰਸੇ ਨੂੰ ਵਿਸ਼ਵ ਪੱਧਰ ਉੱਤੇ ਉਤਸ਼ਾਹਿਤ ਕਰਨਾ ਹੈ। ਇਸ ਖੁਸ਼ੀ ਦੇ ਮੌਕੇ ’ਤੇ ਵਿਦਿਆਰਥੀਆਂ ਵੱਲੋਂ ਪੰਜਾਬੀ ਬੋਲੀ ਦੇ ਸਨਮਾਨ ਵਿਚ ਵੱਖ-ਵੱਖ ਤਰ੍ਹਾਂ ਦੇ ਚਾਰਟ ਅਤੇ ਸਲੋਗਨ ਤਿਆਰ ਕੀਤੇ ਗਏ ਕਿਉਂਕਿ ਕਿਸੇ ਵੀ ਕੌਮ ਲਈ ਆਪਣੀ ਮਾਤ ਭਾਸ਼ਾ ਦਾ ਸਤਿਕਾਰ ਉਸ ਦੀ ਤਰੱਕੀ ਲਈ ਬਹੁਤ ਲਾਹੇਵੰਦ ਹੁੰਦਾ ਹੈ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਸੰਦੀਪ ਮਹਿਤਾ ਨੇ ਵਿਦਿਆਰਥੀਆਂ ਨੂੰ ਵਿਸ਼ਵ ਪੰਜਾਬੀ ਦਿਵਸ ਅਤੇ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਦੀਆਂ ਵਧਾਈਆਂ ਦਿੰਦਿਆਂ ਬਾਬਾ ਸ਼ੇਖ ਫਰੀਦ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਖੁਸ਼ੀ ਦੇ ਮੌਕੇ ’ਤੇ ਪ੍ਰਿੰਸੀਪਲ ਮੈਡਮ ਪ੍ਰਮਿੰਦਰ ਕੌਰ, ਡਾਇਰੈਕਟਰ ਕਿਡਜ਼ੀ ਸੁਧਾ ਮਹਿਤਾ, ਕੋਆਰਡੀਨੇਟਰ ਮੁਕੇਸ਼ ਅਰੋੜਾ, ਐਡਵੋਕੇਟ ਰਾਜਾ ਸਿੰਘ, ਖੁਸ਼ਪ੍ਰੀਤ ਕੌਰ ਅਤੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਰਿਹਾ।