- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੜਕਾਂ ’ਤੇ ਲਾਵਾਰਿਸ ਬੇਸਹਾਰਾ ਗਊਧਨ ਨੂੰ ਜਲਦੀ ਜ਼ਿਲ੍ਹੇ ਦੀ ਸਰਕਾਰੀ ਕੈਟਲ ਪਾਊਂਡ ਗਊਸ਼ਾਲਾ ਵਿਚ ਭੇਜਣ ਅਤੇ ਗਊਧਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਦੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਮਤੀ ਭਗਤ ਉੱਪ ਚੇਅਰਮੈਨ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਨੇ ਮੋਗਾ ਪ੍ਰਸ਼ਾਸਨ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ ਮੋਗਾ: ਸੜਕਾਂ ’ਤੇ ਲਾਵਾਰਿਸ ਬੇਸਹਾਰਾ ਗਊਧਨ ਨੂੰ ਜਲਦੀ ਜ਼ਿਲ੍ਹੇ ਦੀ ਸਰਕਾਰੀ ਕੈਟਲ ਪਾਊਂਡ ਗਊਸ਼ਾਲਾ ਵਿਚ ਭੇਜਣ ਅਤੇ ਗਊਧਨ ਦੀ ਸੇਵਾ ਸੰਭਾਲ ਅਤੇ ਸੁਰੱਖਿਆ ਦੇ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਮਤੀ ਭਗਤ ਉੱਪ ਚੇਅਰਮੈਨ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਨੇ ਮੋਗਾ ਪ੍ਰਸ਼ਾਸਨ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉੱਪ ਚੇਅਰਮੈਨ ਵੱਲੋਂ ਗਊਆਂ ਦੇ ਸਾਂਭ ਸੰਭਾਲ ਲਈ ਬਿਹਤਰ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀ ਸੁਚੱਜੀ ਅਗਵਾਈ ਵਿਚ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਇਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਗਊਸ਼ਾਲਾਵਾਂ ਵਿਚ ਸੰਭਾਲੀਆਂ ਜਾ ਰਹੀਆਂ ਗਊਆਂ ਰਾਹੀਂ ਗਊ ਧੰਨ ਦੀ ਬਰੀਡ ਸੁਧਾਰੀ ਜਾਵੇਗੀ, ਜਿਸ ਨਾਲ ਜਿੱਥੇ ਪੰਜਾਬ ਵਿਚ ਦੁੱਧ ਉਤਪਾਦਨ ਵਧੇਗਾ, ਉੱਥੇ ਹੀ ਸਰਕਾਰੀ ਗਊਸ਼ਾਲਾਵਾਂ ਆਤਮ ਨਿਰਭਰ ਵੀ ਹੋਣਗੀਆਂ। ਉਨ੍ਹਾਂ ਅੱਜ ਸਾਰੀਆਂ ਕਮੇਟੀਆਂ ਤੋਂ ਇਕੱਠੇ ਹੋਏ ਗਊ ਸੈੱਸ ਬਾਰੇ ਵੀ ਰਿਪੋਰਟ ਪ੍ਰਾਪਤ ਕੀਤੀ। ਉਨ੍ਹਾਂ ਪੁਲਿਸ ਵਿਭਾਗ ਨੂੰ ਗਊ ਪ੍ਰੋਟੈਕਸ਼ਨ ਸੈਲ ਦਾ ਨੋਟੀਫਿਕੇਸ਼ਨ ਵੀ ਜਲਦੀ ਜਾਰੀ ਕਰਨ ਲਈ ਕਿਹਾ ਗਿਆ। ਏਡੀਸੀ ਕੁਲਪ੍ਰੀਤ ਨੇ ਕਮਿਸ਼ਨ ਉਪ ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਸਰਕਾਰੀ ਕੈਟਲ ਪੌਂਡ ਕਿਸ਼ਨਪੁਰਾ ਦੀਆਂ ਗਊਆਂ ਦੀ ਉਚਿਤ ਸਾਂਭ ਸੰਭਾਲ ਯਕੀਨੀ ਬਣਾਈ ਜਾਵੇਗੀ। ਉੱਪ ਚੇਅਰਮੈਨ ਵੱਲੋਂ ਪਿੰਡ ਕਿਸ਼ਨਪੁਰਾ ਕਲਾਂ ਸਥਿਤ ਸਰਕਾਰੀ ਗਊਸ਼ਾਲਾ ਦਾ ਵੀ ਵਿਸ਼ੇਸ਼ ਤੌਰ ’ਤੇ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਕਈ ਸਰਕਾਰੀ ਗਊਸ਼ਾਲਾਵਾਂ ਹਨ, ਜਿੰਨਾ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਗਊ ਧੰਨ ਸੰਭਾਲਿਆ ਜਾ ਰਿਹਾ ਹੈ ਪਰ ਹਾਲੇ ਵੀ ਇਨ੍ਹਾਂ ਗਊਸ਼ਾਲਾਵਾਂ ਵਿਚ ਹੋਰ ਗਊਆਂ ਨੂੰ ਰੱਖਿਆ ਜਾ ਸਕਦਾ ਹੈ। ਇਸ ਲਈ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਸੜਕਾਂ ਉੱਤੇ ਘੁੰਮਦੀਆਂ ਗਾਵਾਂ ਨੂੰ ਇਨ੍ਹਾਂ ਗਊਸ਼ਾਲਾਵਾਂ ਵਿਚ ਭੇਜਣ।