ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਹੁਣ ਸੇਵਾ ਕੇਂਦਰਾਂ 'ਚ ਹੋਵੇਗੀ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਦੀ ਰਜਿਸਟ੍ਰੇਸ਼ਨ
ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਡੀਸੀ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਤੇਜੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਵਿੱਚ ਵੀ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ ਅਤੇ 1 ਜੁਲਾਈ 2026 ਤੋਂ ਉਨ੍ਹਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਭੇਜੀ ਜਾ ਸਕੇ।
Publish Date: Wed, 24 Jun 2026 03:15 PM (IST)
Updated Date: Wed, 24 Jun 2026 03:16 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮੋਗਾ - ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਡੀਸੀ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਤੇਜੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਵਿੱਚ ਵੀ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ ਅਤੇ 1 ਜੁਲਾਈ 2026 ਤੋਂ ਉਨ੍ਹਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਭੇਜੀ ਜਾ ਸਕੇ।
ਡੀਸੀ ਨੇ ਜ਼ਿਲ੍ਹੇ ਦੀਆਂ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਯੋਜਨਾ ਤਹਿਤ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਈ ਜਾਵੇ।ਹੁਣ ਯੋਗ ਮਹਿਲਾਵਾਂ ਸੇਵਾ ਕੇਂਦਰਾਂ ਜਰੀਏ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਡੀਸੀ ਸਾਗਰ ਸੇਤੀਆ ਨੇ ਸੇਵਾ ਕੇਂਦਰਾਂ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਲਿਖਤੀ ਤੌਰ ਤੇ ਸੂਚਨਾ ਨੂੰ ਸੇਵਾ ਕੇਂਦਰਾਂ ਦੇ ਬਾਹਰ ਪ੍ਰਕਾਸ਼ਿਤ ਕਰਨਾ ਯਕੀਨੀ ਬਣਾਇਆ ਜਾਵੇ, ਅਤੇ ਇਸ ਸਬੰਧੀ ਰਜਿਸਟ੍ਰੇਸ਼ਨ ਦਾ ਕੰਮ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ।