- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਨਿਹਾਲ ਸਿੰਘ ਵਾਲਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਬਚਾਉਣ, ਉਨ੍ਹਾਂ ਨੂੰ ਖੇਡਾਂ ਅਤੇ ਕਸਰਤ ਨਾਲ ਜੋੜਨ ਅਤੇ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਉਤਸ਼ਾਹਿਤ ਕਰਨ ਲਈ ਪਿੰਡ-ਪਿੰਡ ਜਿੰਮ ਸਥਾਪਿਤ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਜਿੰਮ ਦਾ ਉਦਘਾਟਨ ਕੀਤਾ ਗਿਆ। ਇਸ ਉਨ੍ਹਾਂ ਨੂੰ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ ਅਤੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ, ਦਵਿੰਦਰ ਸਿੰਘ ਤਖ਼ਤੂਪੁਰਾ ਡਾਇਰੈਕਟਰ ਡੇਅਰੀ ਡਿਵੈਲਪਮੈਂਟ ਵਿਭਾਗ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਸੂਬੇ ਦਾ ਭਵਿੱਖ ਹਨ। ਉਨ੍ਹਾਂ ਦੀ ਤਾਕਤ ਨੂੰ ਸਹੀ ਦਿਸ਼ਾ ਦੇਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਜਿੰਮ ਅਤੇ ਖੇਡ ਸਹੂਲਤਾਂ ਨਾਲ ਨੌਜਵਾਨਾਂ ਨੂੰ ਆਪਣੀ ਸਿਹਤ ਬਣਾਉਣ ਦੇ ਨਾਲ-ਨਾਲ ਆਪਣੀ ਊਰਜਾ ਨੂੰ ਉਸਾਰੂ ਕੰਮਾਂ ਵਿਚ ਲਗਾਉਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਸਿਹਤਮੰਦ, ਤੰਦਰੁਸਤ ਅਤੇ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਰਕਾਰ ਦਾ ਮਕਸਦ ਸਿਰਫ਼ ਜਿੰਮ ਖੋਲ੍ਹਣਾ ਹੀ ਨਹੀਂ, ਸਗੋਂ ਨੌਜਵਾਨਾਂ ਵਿੱਚ ਖੇਡਾਂ ਅਤੇ ਕਸਰਤ ਪ੍ਰਤੀ ਰੁਚੀ ਪੈਦਾ ਕਰਕੇ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ। ਅਖ਼ੀਰ ਵਿਚ ਉਨ੍ਹਾਂ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਿੰਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਤੇ ਕਸਰਤ ਨਾਲ ਜੁੜਨ ਲਈ ਪ੍ਰੇਰਿਤ ਕਰਨ। ਇਸ ਡਾ. ਹਰੀ ਚੰਦ, ਲੱਭੀ ਨੰਗਲ ਕੈਨੇਡਾ, ਕਰਨੈਲ ਸਿੰਘ, ਜਗਸੀਰ ਧਾਲੀਵਾਲ, ਜਗਦੀਸ਼ ਚੰਦ, ਭੱਜੀ ਨੰਗਲ ਕੋਚ, ਪਰਮਜੀਤ ਸਿੰਘ ਪੱਪੀ, ਬਲਦੇਵ ਸਿੰਘ ਮਿਸਤਰੀ, ਜਗਸੀਰ ਸੀਰਾ ਕੈਨੇਡਾ, ਹੈਰੀ ਨੰਗਲ ਕੈਨੇਡਾ, ਪੰਡਤ ਬਿੱਕਰ, ਡਾ. ਰਵੀ ਸ਼ਰਮਾ, ਡਾ. ਫ਼ਕੀਰ ਮੁਹੰਮਦ, ਬਲਵੀਰ ਸਿੰਘ ਬੀਰਾ ਪ੍ਰਧਾਨ ਤੋਂ ਇਲਾਵਾ ਪਿੰਡ ਵਾਸੀ ਅਤੇ ਖਿਡਾਰੀ ਹਾਜ਼ਰ ਸਨ।