- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਧਰਮਕੋਟ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਵਿੱਚ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਕੀਤਾ। ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਵਿਧਾਇਕ ਲਾਡੀ ਢੋਸ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਵਰਕਰਾਂ ਅਤੇ ਹੈਲਪਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭੂਮਿਕਾ ਸਮਾਜ ਵਿਚ ਬੇਹੱਦ ਅਹਿਮ ਹੈ। ਛੋਟੇ ਬੱਚਿਆਂ ਦੀ ਦੇਖਭਾਲ, ਉਨ੍ਹਾਂ ਦੇ ਪੋਸ਼ਣ ਅਤੇ ਮੁੱਢਲੀ ਸਿੱਖਿਆ ਦੇ ਨਾਲ-ਨਾਲ ਮਹਿਲਾਵਾਂ ਤੇ ਬੱਚਿਆਂ ਨਾਲ ਸਬੰਧਤ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਆਂਗਣਵਾੜੀ ਕੇਂਦਰ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਵਿਧਾਇਕ ਲਾਡੀ ਢੋਸ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਲੋਕਾਂ ਦੀ ਸੇਵਾ ਨੂੰ ਪਹਿਲ ਦੇਣ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਸਿਰਫ਼ ਨੌਕਰੀ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਦਾ ਇੱਕ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਿੱਖਿਆ, ਸਿਹਤ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਨਿਯੁਕਤੀ ਪੱਤਰ ਹਾਸਲ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਲਾਡੀ ਢੋਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਇਹ ਜ਼ਿੰਮੇਵਾਰੀ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੀਆਂ।